ਪਟਿਆਲਾ : ਗਿਆਨੀ ਰਘਬੀਰ ਸਿੰਘ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਅੱਜ ਪਟਿਆਲਾ ਕੇਂਦਰੀ ਜੇਲ੍ਹ ਵਿਚ ਭੁੱਖ ਹੜਤਾਲ ‘ਤੇ ਬੈਠੇ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕਰਨਗੇ। ਉਹਨਾਂ ਦੇ ਨਾਲ ਗਿਆਨੀ ਸੁਲਤਾਨ ਸਿੰਘ ਜਥੇਦਾਰ ਤਖਤ ਸ੍ਰੀ ਕੇਸਗੜ੍ਹ ਸਾਹਿਬ ਵੀ ਪਹੁੰਚੇ ਹਨ। ਜਾਣਕਾਰੀ ਅਨੁਸਾਰ ਇਹ ਮੁਲਾਕਾਤ ਇਕ ਘੰਟੇ ਲਈ ਹੋਵੇਗੀ । ਦੱਸ ਦੇਈਏ ਕਿ ਰਾਜੋਆਣਾ ਜੀ ਪਿਛਲੇ ਕਈ ਦਿਨਾਂ ਤੋਂ ਭੁੱਖ ਹੜਤਾਲ ਤੇ ਚਲ ਰਹੇ ਸਨ ਉਹਨਾਂ ਨੂੰ ਡਾਕਟਰਾਂ ਦੀ ਨਿਗਰਾਨੀ ਹੇਠ ਰੱਖਿਆ ਗਿਆ ਹੈ।