ਸੁਨਾਮ : ਮਨੁੱਖਤਾ ਦੀ ਸੇਵਾ ਲਈ ਕਾਰਜਸ਼ੀਲ ਰੋਟਰੀ ਕਲੱਬ ਸੁਨਾਮ ਵੱਲੋਂ ਐਚਡੀਐਫਸੀ ਬੈਂਕ ਦੇ ਸਹਿਯੋਗ ਨਾਲ ਕਲੱਬ ਦੇ ਪ੍ਰਧਾਨ ਅਨਿਲ ਜੁਨੇਜਾ ਅਤੇ ਪ੍ਰਾਜੈਕਟ ਚੇਅਰਮੈਨ ਸੁਰਜੀਤ ਸਿੰਘ ਗਹੀਰ, ਲਾਡੀ ਚੰਦ, ਰਾਜੇਸ਼ ਗਰਗ, ਸੰਜੀਵ ਕੁਮਾਰ ਅਤੇ ਰਿੰਕੂ ਗਰਗ ਦੀ ਅਗਵਾਈ ਹੇਠ ਸ਼ੁੱਕਰਵਾਰ ਨੂੰ ਸ਼ਿਵ ਨਿਕੇਤਨ ਧਰਮਸ਼ਾਲਾ ਸੁਨਾਮ ਵਿਖੇ ਖ਼ੂਨਦਾਨ ਕੈਂਪ ਆਯੋਜਿਤ ਕੀਤਾ ਗਿਆ। ਕੈਂਪ ਦੌਰਾਨ 60 ਯੂਨਿਟ ਖੂਨ ਇਕੱਤਰ ਕੀਤਾ ਗਿਆ। ਇਸ ਮੌਕੇ ਰੋਟਰੀ ਦੇ ਜ਼ਿਲ੍ਹਾ ਗਵਰਨਰ ਘਣਸ਼ਿਆਮ ਕਾਂਸਲ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਐਸਡੀਐਮ ਪ੍ਰਮੋਦ ਸਿੰਗਲਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਜਦਕਿ ਨਗਰ ਕੌਂਸਲ ਪ੍ਰਧਾਨ ਨਿਸ਼ਾਨ ਸਿੰਘ ਟੋਨੀ ਅਤੇ ਡੀਐਸਪੀ ਭਰਪੂਰ ਸਿੰਘ ਨੇ ਵਿਸ਼ੇਸ਼ ਮਹਿਮਾਨ ਦੇ ਤੌਰ ਤੇ ਸ਼ਮੂਲੀਅਤ ਕੀਤੀ। ਇਸ ਮੌਕੇ ਬੋਲਦਿਆਂ ਮੁੱਖ ਮਹਿਮਾਨ ਐਸਡੀਐਮ ਪ੍ਰਮੋਦ ਸਿੰਗਲਾ ਨੇ ਕਿਹਾ ਕਿ ਖੂਨਦਾਨ ਤੋਂ ਵੱਡਾ ਕੋਈ ਪੁੰਨ ਦਾ ਕਾਰਜ਼ ਨਹੀਂ ਹੈ। ਉਨ੍ਹਾਂ ਕਿਹਾ ਕਿ ਹਾਦਸਿਆਂ ਵਿੱਚ ਗੰਭੀਰ ਜ਼ਖਮੀਆਂ ਨੂੰ ਸਮੇਂ ਸਿਰ ਖੂਨ ਮਿਲ ਜਾਣ ਤੇ ਇਨਸਾਨੀ ਜ਼ਿੰਦਗੀਆਂ ਨੂੰ ਮੌਤ ਦੇ ਮੂੰਹ ਵਿੱਚ ਜਾਣ ਤੋਂ ਰੋਕਿਆ ਜਾ ਸਕਦਾ ਹੈ। ਵਿਸ਼ੇਸ਼ ਮਹਿਮਾਨ ਨਗਰ ਕੌਂਸਲ ਪ੍ਰਧਾਨ ਨਿਸ਼ਾਨ ਸਿੰਘ ਟੋਨੀ ਅਤੇ ਡੀਐਸਪੀ ਭਰਪੂਰ ਸਿੰਘ ਨੇ ਵੀ ਕਲੱਬ ਵੱਲੋਂ ਕੀਤੇ ਜਾ ਰਹੇ ਸਮਾਜ ਸੇਵੀ ਕਾਰਜਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਸੈਕਟਰੀ ਵਿਨੀਤ ਗਰਗ, ਡਾਕਟਰ ਵਿਜੇ ਗਰਗ, ਤਨੁੱਜ ਜਿੰਦਲ, ਐਚਡੀਐਫਸੀ ਦੇ ਮੈਨੇਜਰ ਜਗਵੀਰ ਸਿੰਘ, ਜਤਿਨ ਅਰੋੜਾ, ਅਜੇ ਸਿੰਗਲਾ, ਰਾਜਨ ਸਿੰਗਲਾ, ਵਿਕਰਮ ਗਰਗ ਵਿੱਕੀ, ਕਮਲ ਗਰਗ, ਸੁਰੇਸ਼ ਕੁਮਾਰ ਸ਼ਸ਼ੀ ਠੇਕੇਦਾਰ, ਮੁਕੇਸ਼ ਕਾਂਸਲ, ਪ੍ਰੋ ਵਿਜੇ ਮੋਹਨ ਸਮੇਤ ਹੋਰ ਕਲੱਬ ਮੈਂਬਰ ਅਤੇ ਪਤਵੰਤੇ ਹਾਜਰ ਸਨ।