Sunday, April 20, 2025

Malwa

ਸ਼ਾਮਲਾਤ ਜ਼ਮੀਨਾਂ 'ਤੇ ਹੋਏ ਨਜਾਇਜ਼ ਕਬਜਿਆਂ ਨੂੰ ਛੁਡਾਉਣ ਲਈ ਮੁੱਖ ਮੰਤਰੀ ਦੀਆਂ ਹਦਾਇਤਾਂ ਤੋਂ ਜਾਣੂ ਕਰਵਾਇਆ

December 11, 2023 04:37 PM
SehajTimes
ਪਟਿਆਲਾ : ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਡਵੀਜਨਲ ਡਿਪਟੀ ਡਾਇਰੈਕਟਰ, ਪਟਿਆਲਾ ਵਿਨੋਦ ਕੁਮਾਰ ਗਾਗਟ ਨੇ ਪਟਿਆਲਾ ਡਵੀਜ਼ਨ ਦੀ ਮੀਟਿੰਗ ਕਰਕੇ ਡਵੀਜ਼ਨ ਅਧੀਨ ਆਉਂਦੇ ਜ਼ਿਲ੍ਹਿਆਂ ਦੇ ਜ਼ਿਲ੍ਹਾ ਅਤੇ ਬਲਾਕ ਵਿਕਾਸ ਅਤੇ ਪੰਚਾਇਤ ਅਧਿਕਾਰੀਆਂ ਨੂੰ ਸ਼ਾਮਲਾਤ ਜ਼ਮੀਨਾਂ ਤੇ ਹੇਏ ਨਜਾਇਜ਼ ਕਬਜਿਆਂ ਨੂੰ ਛੁਡਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਦੀਆਂ ਹਦਾਇਤਾਂ ਤੋਂ ਜਾਣੂ ਕਰਵਾਇਆ।
 
ਵਿਨੋਦ ਗਾਗਟ ਨੇ ਦੱਸਿਆ ਕਿ ਮੀਟਿੰਗ ਦੌਰਾਨ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਸ਼ਾਮਲਾਤ ਜ਼ਮੀਨਾਂ ਤੇ ਨਜਾਇਜ਼ ਕਬਜ਼ੇ ਦੂਰ ਕਰਵਾਏ ਜਾਣ ਲਈ ਪ੍ਰਭਾਵੀ ਕਦਮ ਚੁੱਕਣ ਦੀ ਹਦਾਇਤ ਕੀਤੀ ਗਈ ਅਤੇ ਮਾਨਯੋਗ ਸੁਪਰੀਮ ਕੋਰਟ ਤੇ ਹਾਈਕੋਰਟ ਵਿੱਚ ਚਲਦੇ ਕੇਸਾਂ ਦੀ ਯੋਗ ਪੈਰਵਾਈ ਕਰਨ ਲਈ ਦਿਸ਼ਾ ਨਿਰਦੇਸ਼ ਦਿੱਤੇ ਗਏ। ਡਵੀਨਜ਼ਲ ਡਿਪਟੀ ਡਾਇਰੈਕਟਰ ਨੇ ਦੱਸਿਆ ਕਿ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਮਿਲੇ ਆਦੇਸ਼ਾਂ ਅਨੁਸਾਰ ਇੱਕ ਮਹੀਨੇ ਦੇ ਅੰਦਰ-ਅੰਦਰ ਪੇਂਡੂ ਖੇਤਰਾਂ ਵਿੱਚ ਗਰਾਮ ਪੰਚਾਇਤਾਂ ਦੀ ਸ਼ਾਮਲਾਤ ਜਮੀਨ 'ਤੇ ਹੋਏ ਨਜਾਇਜ ਕਬਜੇ ਦੂਰ ਕਰਨੇ ਯਕੀਨੀ ਬਣਾਏ ਜਾਣ। ਇਸ ਮੀਟਿੰਗ ਦੌਰਾਨ ਪਟਿਆਲਾ, ਸੰਗਰੂਰ, ਬਰਨਾਲਾ, ਲੁਧਿਆਣਾ, ਫ਼ਤਹਿਗੜ੍ਹ ਸਾਹਿਬ ਦੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਅਮਨਦੀਪ ਕੌਰ, ਸੁਖਚੈਨ ਸਿੰਘ, ਨੀਰੂ ਗਰਗ, ਨਵਦੀਪ ਕੌਰ ਤੇ ਹਿਤੇਨ ਕਪਿਲਾ  ਸਮੇਤ ਬੀ.ਡੀ.ਪੀ.ਓਜ਼ ਸੁਖਵਿੰਦਰ ਸਿੰਘ ਟਿਵਾਣਾ, ਮਨਦੀਪ ਸਿੰਘ, ਮਹਿੰਦਰਜੀਤ ਸਿੰਘ, ਅਜੈਬ ਸਿੰਘ, ਕ੍ਰਿਸ਼ਨ ਸਿੰਘ ਤੇ ਰਾਜਵਿੰਦਰ ਸਿੰਘ ਆਦਿ ਮੌਜੂਦ ਸਨ।

Have something to say? Post your comment

 

More in Malwa

ਕੇਂਦਰ ਸਰਕਾਰ ਸਾਰੀਆਂ ਫ਼ਸਲਾਂ 'ਤੇ ਦੇਵੇ ਐਮ.ਐਸ.ਪੀ., ਪੰਜਾਬ ਦੇ ਕਿਸਾਨ ਭਰ ਦੇਣਗੇ ਅੰਨ ਭੰਡਾਰ-ਡਾ. ਬਲਬੀਰ ਸਿੰਘ

ਕੈਬਨਿਟ ਮੰਤਰੀ ਨੇ ਲੱਗਭਗ 4.80 ਕਰੋੜ ਰੁਪਏ ਦੀ ਲਾਗਤ ਨਾਲ ਮੁੜ ਤਿਆਰ ਹੋਣ ਵਾਲੇ ਪੱਕੇ ਖਾਲਿਆਂ ਦਾ ਕੀਤਾ ਉਦਘਾਟਨ

ਪਟਿਆਲਾ 'ਚ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਬਲ ਮਿਲਿਆ

'ਆਪ ਸਰਕਾਰ' ਡਾ. ਅੰਬੇਦਕਰ ਦੇ ਸਿਧਾਂਤਾਂ ਉੱਤੇ ਚਲਦਿਆਂ ਸਮਾਜਿਕ ਨਿਆਂ ਤੇ ਸਮਾਨਤਾ ਪ੍ਰਤੀ ਵਚਨਬੱਧ: ਬਰਿੰਦਰ ਕੁਮਾਰ ਗੋਇਲ

ਪੰਜਾਬ ਵਿੱਚ ਕਾਂਗਰਸ ਪਾਰਟੀ ਦੀ ਬਣੇਗੀ ਸਰਕਾਰ : ਡਿੰਪਾ 

ਲਾਇਨਜ ਕਲੱਬ ਦਾ ਵਫ਼ਦ ਐਸ ਪੀ ਦਵਿੰਦਰ ਅੱਤਰੀ ਨੂੰ ਮਿਲਿਆ 

ਸੁਨਾਮ 'ਚ ਨਵੀਂ ਜਗ੍ਹਾ ਤੇ ਬਣੇਗਾ ਬੱਸ ਅੱਡਾ

ਯੁੱਧ ਨਸ਼ਿਆਂ ਵਿਰੁੱਧ ਤਰੁਨਪ੍ਰੀਤ ਸਿੰਘ ਸੌਂਦ ਨੇ ਮੰਡੀ ਗੋਬਿੰਦਗੜ੍ਹ ਵਿਖੇ ਕਰਵਾਈ ਮੈਰਾਥਨ ਵਿੱਚ ਲਿਆ ਹਿੱਸਾ

ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਉਤਸ਼ਵ ਸਬੰਧੀ ਨਗਰ ਕੀਰਤਨ ਸਜਾਇਆ

ਕਾਂਗਰਸ, ਭਾਜਪਾ ਤੇ ਅਕਾਲੀ ਦਲ ਨੇ ਦਲਿਤਾਂ ਨੂੰ ਵੋਟਾਂ ਲਈ ਹੀ ਵਰਤਿਆ : ਡਾ. ਬਲਬੀਰ ਸਿੰਘ