ਭਾਦਸੋਂ : ਪੰਜਾਬ ਦੇ ਜੰਗਲਾਤ ਤੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮਾਮਲਿਆਂ ਬਾਰੇ ਮੰਤਰੀ ਸ. ਸਾਧੂ ਸਿੰਘ ਧਰਮਸੋਤ Sadhu Singh Dharmsot ਨੇ ਅੱਜ ਭਾਦਸੋਂ ਵਿਖੇ ਕਣਕ ਦੀ ਸਰਕਾਰੀ ਖਰੀਦ ਦੀ ਸ਼ੁਰੂਆਤ ਕਰਵਾਈ। ਉਨ੍ਹਾਂ ਨੇ ਭੰਗੂ ਰਾਈਸ ਮਿਲ ਸਕਰਾਲੀ ਦੇ ਸਬ-ਯਾਰਡ ਵਿਖੇ ਪਿੰਡ ਘੁੰਡਰ ਦੇ ਕਿਸਾਨ ਬਲਦੀਪ ਸਿੰਘ ਪੁੱਤਰ ਦੀ ਕਣਕ ਦੀ ਮਾਰਕਫੈਡ ਵੱਲੋਂ ਖਰੀਦ ਕਰਨ ਲਈ ਬੋਲੀ ਵੀ ਕਰਵਾਈ।
ਲਿੰਕ ਨੂੰ ਕਲਿਕ ਕਰੋ ਤੇ ਇਹ ਵੀ ਖ਼ਬਰ ਪੜ੍ਹੋ : ਕਿਸਾਨਾਂ ਨੂੁੰ ਜਾਰੀ ਕੀਤੇ ਜਾਣਗੇ ਪਾਸ : ਕੈਪਟਨ ਅਮਰਿੰਦਰ ਸਿੰਘ
ਇਸ ਮੌਕੇ ਪੰਜਾਬ 'ਚ ਆੜਤੀਆਂ ਵੱਲੋਂ ਆਪਣੀ ਹੜਤਾਲ ਵਾਪਸ ਲਏ ਜਾਣ ਦਾ ਸਵਾਗਤ ਕਰਦਿਆਂ ਸ. ਧਰਮਸੋਤ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆੜਤੀਆਂ ਅਤੇ ਕਿਸਾਨਾਂ ਦੇ ਹਿੱਤਾਂ ਦੀ ਲੜਾਈ ਲੜੀ ਹੈ ਪਰੰਤੂ ਅਫ਼ਸੋਸ ਦੀ ਗੱਲ ਹੈ ਕਿ ਕੇਂਦਰ ਦੀ ਭਾਜਪਾ ਸਰਕਾਰ ਕਿਸਾਨਾਂ ਤੇ ਆੜਤੀਆਂ ਦੇ ਨਹੁੰ ਮਾਸ ਦੇ ਰਿਸ਼ਤੇ ਨੂੰ ਤਬਾਹ ਕਰਨ ਦੇ ਨਾਲ-ਨਾਲ ਪੰਜਾਬ ਦੀ ਆਰਥਿਕਤਾ ਨੂੰ ਵੱਡੀ ਢਾਹ ਲਾ ਰਹੀ ਹੈ।
ਪੱਤਰਕਾਰਾਂ ਨਾਲ ਗ਼ੈਰ ਰਸਮੀ ਗੱਲਬਾਤ ਕਰਦਿਆਂ ਸ. ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਦੇ ਕਿਸਾਨਾਂ, ਆੜਤੀਆਂ ਸਮੇਤ ਸੂਬੇ ਦੇ ਹਰ ਵਰਗ ਦੇ ਹਿੱਤਾਂ ਦੀ ਰਾਖੀ ਕਰਨ ਲਈ ਆਪਣੀ ਵਚਨਬੱਧਤਾ ਪੂਰੀ ਤਰ੍ਹਾਂ ਨਿਭਾ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਨੂੰ ਤਬਾਹ ਕਰਨ ਦੇ ਰਾਹ 'ਤੇ ਚੱਲ ਰਹੀ ਹੈ ਪਰੰਤੂ ਜਦੋਂ ਤੱਕ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰਾਜ ਦੇ ਮੁੱਖ ਮੰਤਰੀ ਹਨ, ਉਹ ਅਜਿਹਾ ਨਹੀਂ ਹੋਣ ਦੇਣਗੇ।
ਲਿੰਕ ਨੂੰ ਕਲਿਕ ਕਰੋ ਤੇ ਇਹ ਵੀ ਖ਼ਬਰ ਪੜ੍ਹੋ : ਖੜ੍ਹੀ ਫਸਲ ਨੂੰ ਲੱਗੀ ਅੱਗ, ਸੱਤ ਕਿੱਲੇ ਕਣਕ ਸੜ ਕੇ ਹੋਈ ਸੁਆਹ
ਸ. ਧਰਮਸੋਤ ਨੇ ਕਿ ਇਹ ਰਿਕਾਰਡ ਹੈ ਕਿ ਪੰਜਾਬ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਸਮੇਂ ਪਿਛਲੇ ਸਮੇਂ 2002-2007 'ਚ ਵੀ ਅਤੇ ਇਸ ਵਾਰ ਵੀ ਕਿਸਾਨਾਂ ਨੂੰ ਮੰਡੀਆਂ 'ਚ ਨਹੀਂ ਰੁਲਣ ਦਿੱਤਾ ਗਿਆ, 24 ਘੰਟਿਆਂ 'ਚ ਕਿਸਾਨਾਂ ਦੀ ਪੁੱਤਾਂ ਵਾਂਗੂੰ ਪਾਲੀ ਫ਼ਸਲ ਦਾ ਦਾਣਾ-ਦਾਣਾ ਖਰੀਦਿਆ ਗਿਆ। ਉਨ੍ਹਾਂ ਕਿਹਾ ਕਿ ਇਸ ਵਾਰ ਵੀ ਮੰਡੀਆਂ 'ਚ ਕਣਕ ਦੀ ਖਰੀਦ ਦੇ ਸਾਰੇ ਪ੍ਰਬੰਧ ਮੁਕੰਮਲ ਹਨ ਅਤੇ ਮੰਡੀਆਂ 'ਚ ਕੋਵਿਡ-19 ਮਹਾਂਮਾਰੀ ਤੋਂ ਬਚਾਅ ਲਈ ਜਿੱਥੇ ਟੀਕਾਕਰਨ ਦੇ ਪ੍ਰਬੰਧ ਹਨ, ਉਥੇ ਹੀ ਇਸ ਮਹਾਂਮਾਰੀ ਤੋਂ ਬਚਾਅ ਲਈ ਵੀ ਪਿਛਲੇ ਸੀਜਨ ਦੀ ਤਰਜ 'ਤੇ ਪੂਰੇ ਪ੍ਰਬੰਧ ਕੀਤੇ ਗਏ ਹਨ।
ਇਸ ਮੌਕੇ ਮਾਰਕੀਟ ਕਮੇਟੀ ਚੇਅਰਮੈਨ ਪਰਮਜੀਤ ਸਿੰਘ ਖੱਟੜਾ, ਐਸ.ਡੀ.ਐਮ. ਕਾਲਾ ਰਾਮ ਕਾਂਸਲ, ਵਾਈਸ ਚੇਅਰਮੈਨ ਮੱਖਣ ਸਿੰਘ ਟੌਹੜਾ, ਨਗਰ ਪੰਚਾਇਤ ਪ੍ਰਧਾਨ ਚੁੰਨੀ ਲਾਲ, ਸਕੱਤਰ ਮਾਰਕੀਟ ਕਮੇਟੀ ਅਸ਼ਵਨੀ ਕੁਮਾਰ, ਰਵਿੰਦਰ ਸਿੰਘ ਮੁੰਗੋ, ਸ਼ਕਤੀ ਕੁਮਾਰ, ਪ੍ਰਗਟ ਸਿੰਘ ਭੜੀ, ਐਸ.ਐਚ.ਓ ਅੰਮ੍ਰਿਤਵੀਰ ਸਿੰਘ ਅਤੇ ਹੋਰ ਪਤਵੰਤੇ ਮੌਜੂਦ ਸਨ।