ਪਟਿਆਲਾ (Patiala) : ਨਸ਼ਿਆਂ ਵਿਰੁੱਧ ਪਟਿਆਲਾ ਪੁਲਿਸ (Patiala Police) ਦੀ ਸਮਾਜਿਕ ਲੜਾਈ ਦੀ ਨਿਵੇਕਲੀ ਪਹਿਲਕਦਮੀ ਨੂੰ ਵੱਡੀ ਸਫ਼ਲਤਾ ਮਿਲੀ ਹੈ। ਲੋਕਾਂ ਦੀ ਸ਼ਮੂਲੀਅਤ ਨਾਲ ਕੀਤੀ ਗਈ ਇਸ ਪਹਿਲਕਦਮੀ ਸਦਕਾ ਸਾਰੇ ਪਿੰਡਾਂ ਦੀਆਂ ਪੰਚਾਇਤਾਂ ਅਤੇ ਸ਼ਹਿਰਾਂ ਦੀਆਂ ਵਾਰਡਾਂ ਵਿਖੇ ਨਸ਼ਾ ਤਸਕਰਾਂ ਦੇ ਜਮਾਨਤੀ ਬਾਂਡ ਭਰਨ ਤੋਂ ਪਾਸਾ ਵੱਟਣ ਦੇ ਮਤੇ ਪਾਸ ਕੀਤੇ ਗਏ ਹਨ। ਜ਼ਿਲ੍ਹਾ ਪੁਲਿਸ ਵੱਲੋਂ ਦਿੱਤੇ ਗਏ ਸੱਦੇ ਨੂੰ ਭਰਵਾਂ ਹੁੰਗਾਰਾ ਦਿੰਦਿਆਂ ਹਰੇਕ ਪੰਚਾਇਤ ਅਤੇ ਵਾਰਡਾਂ 'ਚ ਨਸ਼ਿਆਂ ਦੀ ਬੁਰਾਈ ਖ਼ਿਲਾਫ਼ ਮਤੇ ਪਾਸ ਕਰਦਿਆਂ ਨਸ਼ਾ ਤਸਕਰਾਂ ਦੀ ਕਿਸੇ ਵੀ ਤਰ੍ਹਾਂ ਦੀ ਮਦਦ ਕਰਨ ਤੋਂ ਪਾਸਾ ਵੱਟਣ ਦਾ ਅਹਿਦ ਲਿਆ ਗਿਆ ਹੈ।
ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਕੈਪਟਨ ਅਮਰਿੰਦਰ ਸਿੰਘ (Captain Amrinder Singh) ਦੀ ਰਿਹਾਇਸ਼ ਨੂੰ ਘੇਰਨ ਜਾਂਦੇ ਅਧਿਆਪਕਾਂ ’ਤੇ ਪੁਲਿਸ ਵਲੋਂ ਲਾਠੀਚਾਰਜ
ਪਿੰਡ ਮਿਰਜਾਪੁਰ ਦੇ ਸਰਪੰਚ ਐਡਵੋਕੇਟ ਅਮਨਪ੍ਰੀਤ ਵਿਰਕ ਨੇ ਨਸ਼ਿਆਂ ਖ਼ਿਲਾਫ਼ ਲੋਕਾਂ ਦੀ ਸ਼ਮੂਲੀਅਤ ਕਰਵਾਉਣ ਲਈ ਪੰਜਾਬ ਸਰਕਾਰ ਦੇ ਇਸ ਉਦਮ ਦੀ ਭਰਵੀਂ ਸ਼ਲਾਘਾ ਕੀਤੀ ਅਤੇ ਇਸ ਗੱਲ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਉਸਦੇ ਪਿੰਡ ਨੇ ਨਸ਼ਿਆਂ ਦੀ ਬੁਰਾਈ ਵਿਰੁੱਧ ਸਖ਼ਤ ਮਤਾ ਪਾਸ ਕੀਤਾ ਹੈ। ਉਨ੍ਹਾਂ ਕਿਹਾ ਕਿ ''ਉਸਦੇ ਪਿੰਡ ਦਾ ਕੋਈ ਵੀ ਵਾਸੀ ਨਸ਼ਾ ਤਸਕਰ ਦੀ ਜਮਾਨਤ ਦਾ ਬਾਂਡ ਨਹੀਂ ਭਰੇਗਾ, ਅਸੀਂ ਸਾਂਝੇ ਤੌਰ 'ਤੇ ਇਹ ਫੈਸਲਾ ਲਿਆ ਹੈ ਕਿ ਪਿੰਡ ਵਿੱਚ ਨਸ਼ੇ ਵੇਚਣ ਵਾਲੇ ਦੀ ਮਦਦ ਲਈ ਕੋਈ ਕਿਸੇ ਤੱਕ ਪਹੁੰਚ ਨਹੀਂ ਕਰੇਗਾ, ਸਗੋਂ ਸਾਡੇ ਧਿਆਨ 'ਚ ਆਉਣ ਵਾਲੇ ਕਿਸੇ ਵੀ ਨਸ਼ਾ ਤਸਕਰ ਦੀ ਸੂਚਨਾ ਅਸੀਂ ਸਥਾਨਕ ਪੁਲਿਸ ਨੂੰ ਦੇਵਾਂਗੇ।''
ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਭਾਦਸੋਂ 'ਚ ਸਾਧੂ ਸਿੰਘ ਧਰਮਸੋਤ Sadhu Singh Dharmsot ਨੇ ਕਰਵਾਈ ਕਣਕ ਦੀ ਖਰੀਦ ਦੀ ਸ਼ੁਰੂਆਤ
ਇਸੇ ਤਰ੍ਹਾਂ ਪਿੰਡ ਰੱਖੜਾ ਦੇ ਸਰਪੰਚ ਮੇਜਰ ਸਿੰਘ ਵੀ ਬਾਕੀ ਪਿੰਡ ਵਾਸੀਆਂ ਨਾਲ ਅੱਗੇ ਆਏ ਤੇ ਕਿਹਾ ਕਿ ਜੇਕਰ ਅਸੀਂ ਚਾਹੀਏ ਕਿ ਸਾਡੇ ਪੰਜਾਬ ਦਾ ਨੌਜਵਾਨ ਨਸ਼ਿਆਂ ਦੀ ਇਸ ਭੈੜੀ ਵਾਦੀ ਤੋਂ ਦੂਰ ਰਹੇ ਤਾਂ ਸਾਨੂੰ ਸਭ ਨੂੰ ਸਰਕਾਰ ਅਤੇ ਪੁਲਿਸ ਨਾਲ ਹੱਥ ਮਿਲਾਉਂਦਿਆਂ ਆਪਣੇ ਇਲਾਕਿਆਂ 'ਚ ਨਸ਼ਿਆਂ ਦੀ ਸਪਲਾਈ ਲਾਇਨ ਨੂੰ ਤੋੜਨ ਦੇ ਯਤਨਾਂ 'ਚ ਸਾਥ ਦੇਣਾ ਚਾਹੀਦਾ ਹੈ। ਉਨ੍ਹਾਂ ਸਰਕਾਰ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੇ ਪਿੰਡ 'ਚ ਕੋਈ ਵੀ ਵਿਅਕਤੀ ਅਜਿਹੇ ਲੋਕਾਂ ਦੀ ਮਦਦ ਕਰਨ ਨਹੀਂ ਆਵੇਗਾ ਜਿਹੜਾ ਕਿ ਨਸ਼ਾ ਤਸਕਰੀ ਨਾਲ ਜੁੜਿਆ ਹੋਵੇ।
ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਪਟਿਆਲਾ ਦੇ ਇਕ ਜੋੜੇ ਦੇ ਟੁੱਟੇ ਰਿਸ਼ਤੇ ਨੂੰ ਮੁੜ ਜੋੜਨ 'ਚ ਜਸਟਿਸ ਰਾਜਨ ਗੁਪਤਾ (Justice Rajan Gupta) ਨੇ ਦਿਖਾਈ ਵਿਸ਼ੇਸ਼ ਦਿਲਚਸਪੀ
ਹੋਰ ਕਈ ਸਰਪੰਚਾਂ ਅਤੇ ਪਿੰਡਾਂ ਦੇ ਨੌਜਵਾਨਾਂ ਨੇ ਵੀ ਸੋਸ਼ਲ ਮੀਡੀਆ 'ਤੇ ਪੁਲਿਸ ਅਤੇ ਸਰਕਾਰ ਦੇ ਨਸ਼ਿਆਂ ਵਿਰੁੱਧ ਯਤਨਾਂ ਦੀ ਸ਼ਲਾਘਾ ਕੀਤੀ ਹੈ, ਜਿਸ ਤਹਿਤ ਨਸ਼ਿਆਂ ਖ਼ਿਲਾਫ਼ ਲੋਕਾਂ ਦੀ ਸ਼ਮੂਲੀਅਤ ਨਾਲ ਸ਼ੁਰੂ ਕੀਤੀ ਮੁਹਿੰਮ ਜਨਤਕ ਮੁਹਿੰਮ ਬਣ ਗਈ ਹੈ। ਇਸ ਬਾਬਤ ਹੋਰ ਵਧੇਰੇ ਜਾਣਕਾਰੀ ਦਿੰਦਿਆਂ ਪਟਿਆਲਾ ਦੇ ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਵਿਕਰਮ ਜੀਤ ਦੁੱਗਲ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਸਾਰੀਆਂ ਪੰਚਾਇਤਾਂ ਅਤੇ ਨਗਰ ਕੌਂਸਲਾਂ ਵੱਲੋਂ ਜ਼ਿਲ੍ਹਾ ਪੁਲਿਸ ਨੂੰ ਇਸ ਬਾਰੇ ਪੂਰੀ ਹਮਾਇਤ ਦੇਣ ਦੇ ਮਤੇ ਪਾਸ ਕੀਤੇ ਗਏ ਹਨ ਕਿ ਉਹ ਨਸ਼ਾ ਤਸਕਰਾਂ ਨੂੰ ਜਮਾਨਤ ਕਰਵਉਣ ਜਾਂ ਪੁਲਿਸ ਕਾਰਵਾਈ ਤੋਂ ਬਚਣ ਲਈ ਉਨ੍ਹਾਂ ਦੀ ਕੋਈ ਸਹਾਇਤਾ ਨਹੀਂ ਕਰਨਗੇ।
ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : Covid-19 ਮੈਨੇਜਮੈਂਟ ਲਈ ਨਿੱਜੀ ਹਸਪਤਾਲ 30 ਅਪ੍ਰੈਲ ਤੱਕ ਗੈਰ-ਜ਼ਰੂਰੀ ਸਰਜਰੀਆਂ ਨੂੰ ਮੁਲਤਵੀ ਕਰਨ- ਪ੍ਰਮੁੱਖ ਸਕੱਤਰ ਸਿਹਤ
ਲੋਕਾਂ ਦਾ ਧੰਨਵਾਦ ਕਰਦਿਆਂ ਐਸ.ਐਸ.ਪੀ. ਨੇ ਕਿਹਾ ਕਿ ਉਹ ਜ਼ਿਲ੍ਹੇ ਦੇ ਹਰ ਵਾਸੀ ਅਤੇ 1200 ਦੇ ਕਰੀਬ ਪੰਚਾਇਤਾਂ ਤੇ ਨਗਰ ਕੌਂਸਲਾਂ ਵੱਲੋਂ ਨਸ਼ਿਆਂ ਖ਼ਿਲਾਫ਼ ਲੜਾਈ 'ਚ ਉਨ੍ਹਾਂ ਨੂੰ ਪੂਰਾ ਸਹਿਯੋਗ ਦੇਣ ਲਈ ਵਿਸ਼ੇਸ਼ ਧੰਨਵਾਦ ਕਰਦੇ ਹਨ। ਸ੍ਰੀ ਦੁੱਗਲ ਨੇ ਕਿਹਾ ਕਿ ਲੋਕਾਂ ਦੀ ਮਦਦ ਨਾਲ ਨਸ਼ਿਆਂ ਵਿਰੁੱਧ ਮੁਹਿੰਮ ਬਹੁਤ ਚੰਗੀ ਤਰ੍ਹਾਂ ਚੱਲ ਰਹੀ ਹੈ। ਇਸ ਨਾਲ ਨਾ ਕੇਵਲ ਨਸ਼ਿਆਂ ਨਾਲ ਸਬੰਧਤ ਮਾਮਲਿਆਂ ਦੇ ਭਗੌੜੇ ਗ੍ਰਿਫ਼ਤਾਰ ਕੀਤੇ ਗਏ ਹਨ ਸਗੋਂ ਨੌਜਵਾਨਾਂ ਦੀ ਮਦਦ ਨਾਲ ਨਸ਼ਾ ਤਸਕਰਾਂ ਵੱਲੋਂ ਇਸ ਕਾਲੇ ਧੰਦੇ ਨਾਲ ਬਣਾਂਈਆਂ ਕਰੋੜਾਂ ਰੁਪਏ ਦੀਆਂ ਜਾਇਦਾਦਾਂ ਵੀ ਜਬਤ ਕੀਤੀਆਂ ਗਈਆਂ ਹਨ।
ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਦੁੱਗਲ ਨੇ ਕਿਹਾ ਕਿ ਉਨ੍ਹਾਂ ਦੀ ਪੂੁਰੀ ਟੀਮ ਪਿਛਲੇ 10 ਦਿਨਾਂ ਤੋਂ ਸਖ਼ਤ ਮਿਹਨਤ ਕਰ ਰਹੀ ਹੈ, ਖਾਸ ਕਰਕੇ ਸਾਰੇ ਥਾਣਾ ਮੁਖੀਆਂ ਤੇ ਪਿੰਡਾਂ ਦੇ ਪੁਲਿਸ ਅਧਿਕਾਰੀਆਂ ਨੇ ਨਸ਼ਿਆਂ ਵਿਰੁੱਧ ਲੋਕ ਦੀ ਜਾਗਰੂਕਤਾ ਲਈ ਦਿਨ-ਰਾਤ ਇੱਕ ਕੀਤਾ ਹੋਇਆ ਹੈ। ਉਨ੍ਹਾਂ ਕਿਹਾ ਕਿ, ''ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਅਸੀਂ ਸਾਰੇ ਮਿਲਕੇ ਹੰਭਲਾ ਮਾਰਨ ਨਾਲ ਨਸ਼ਿਆਂ ਦੀ ਬੁਰਾਈ ਦੇ ਖ਼ਾਤਮੇ ਲਈ ਨਸ਼ਿਆਂ ਦੀ ਸਪਲਾਈ ਲਾਈਨ ਤੋੜਨ ਲਈ ਨਸ਼ਿਆਂ ਦੀ ਮੰਗ ਨੂੰ ਹੀ ਖ਼ਤਮ ਕਰ ਦੇਵਾਂਗੇ।''