ਪਟਿਆਲਾ : ਪੰਜਾਬ ਸਰਕਾਰ ਦੇ ਹੁਕਮਾਂ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਜ਼ਿਲ੍ਹਾ ਪਟਿਆਲਾ ਦੇ ਮੁੱਖ ਖੇਤੀਬਾੜੀ ਅਫ਼ਸਰ ਵਜੋਂ ਡਾ. ਜਸਵਿੰਦਰ ਸਿੰਘ ਨੇ ਆਪਣਾ ਅਹੁਦਾ ਸੰਭਾਲਿਆ ਲਿਆ। ਇਸ ਤੋਂ ਪਹਿਲਾਂ ਡਾ. ਜਸਵਿੰਦਰ ਸਿੰਘ ਬਤੌਰ ਬਲਾਕ ਖੇਤੀਬਾੜੀ ਅਫ਼ਸਰ, ਧੂਰੀ ਜ਼ਿਲ੍ਹਾ ਸੰਗਰੂਰ ਦੀ ਅਸਾਮੀ ਉਪਰ ਤੈਨਾਤ ਸਨ ਅਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਿਚ ਪਿਛਲੇ 27 ਸਾਲਾਂ ਤੋਂ ਕਿਸਾਨ ਹਿੱਤ ਵਿਚ ਵੱਖ-ਵੱਖ ਜ਼ਿਲ੍ਹਿਆਂ ਵਿਚ ਕੰਮ ਕਰਦੇ ਰਹੇ ਹਨ। ਇਸ ਮੌਕੇ ਉਹਨਾਂ ਨੇ ਸਮੂਹ ਸਟਾਫ਼ ਅਤੇ ਕਿਸਾਨਾਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਜ਼ਿਲ੍ਹੇ ਵਿਚ ਚੱਲ ਰਹੇ ਵੱਖ-ਵੱਖ ਕਿਸਾਨ ਹਿੱਤ ਦੇ ਕੰਮਾਂ ਨੂੰ ਪਹਿਲ ਦੇ ਆਧਾਰ ਤੇ ਸਮੇਂ ਸਿਰ ਮੁਕੰਮਲ ਕਰਨਗੇ ਅਤੇ ਬਤੌਰ ਜ਼ਿਲ੍ਹੇ ਦੇ ਮੁਖੀ ਹੋਣ ਦੇ ਕਾਰਨ ਪੰਜਾਬ ਤੇ ਭਾਰਤ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਨੂੰ ਪਿੰਡ ਪੱਧਰ ਤੱਕ ਲਾਗੂ ਕਰਵਾਉਣਗੇ।
ਇਸ ਮੌਕੇ ਜ਼ਿਲ੍ਹੇ ਦੇ ਬਲਾਕ ਖੇਤੀਬਾੜੀ ਅਫ਼ਸਰ ਰਾਜਪੁਰਾ ਡਾ. ਅਵਨਿੰਦਰ ਸਿੰਘ ਮਾਨ, ਬਲਾਕ ਖੇਤੀਬਾੜੀ ਅਫ਼ਸਰ, ਪਟਿਆਲਾ ਡਾ. ਗੁਰਦੇਵ ਸਿੰਘ, ਅੰਕੜਾ ਵਿੰਗ ਦੇ ਸਤਜੀਤ ਸਿੰਘ, ਕੇਨ ਵਿੰਗ ਦੇ ਖੇਤੀਬਾੜੀ ਵਿਕਾਸ ਅਫ਼ਸਰ ਡਾ. ਗੌਰਵ ਅਰੋੜਾ, ਏ.ਡੀ.ਓ. ਪੀ.ਪੀ. ਡਾ. ਜੁਪਿੰਦਰ ਸਿੰਘ ਗਿੱਲ, ਏ.ਡੀ.ਓ ਇੰਨਫੋ: ਡਾ. ਅਮਨਪ੍ਰੀਤ ਸਿੰਘ ਸਿੱਧੂ, ਏ.ਡੀ.ਓ. ਡਾ. ਪਰਮਜੀਤ ਕੌਰ, ਏ.ਡੀ.ਓ ਡਾ. ਅਮਨਦੀਪ ਕੌਰ ਅਤੇ ਅਮਲਾ ਵਿੰਗ ਦੇ ਸੁਪਰਡੈਂਟ ਸ਼੍ਰੀਮਤੀ ਪਵਿੱਤਰ ਕੌਰ ਅਤੇ ਅਮਲਾ ਵਿੰਗ ਦੇ ਸਮੂਹ ਕਰਮਚਾਰੀ, ਆਤਮਾ ਵਿੰਗ ਦੇ ਸਮੂਹ ਕਰਮਚਾਰੀ ਅਤੇ ਅਧਿਕਾਰੀ ਹਾਜ਼ਰ ਸਨ।