ਮੋਹਾਲੀ : ਜ਼ਿਲ੍ਹੇ ਵਿੱਚ ਕਰੋਨਾ (Covid-19) ਦੀ ਲਾਗ ਦੇ ਸੱਜਰੇ 300 ਮਾਮਲੇ ਸਾਹਮਣੇ ਆਏ ਹਨ ਅਤੇ ਕਰੋਨਾ ਕਾਰਨ 4 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।
ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਜਾਣਕਾਰੀ ਸਾਂਝੀ ਕਰਦਿਆਂ ਦਸਿਆ ਕਿ ਜ਼ਿਲ੍ਹੇ ਵਿੱਚ ਕਰੋਨਾ ਦੀ ਲਾਗ ਤੋਂ ਪੀੜਤ 556 ਮਰੀਜ਼ ਠੀਕ ਹੋਏ ਹਨ ਅਤੇ 300 ਨਵੇਂ ਪਾਜ਼ੇਟਿਵ ਮਾਮਲੇ ਸਾਹਮਣੇ ਆਏ ਹਨ।
ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : Covid-19 ਮੈਨੇਜਮੈਂਟ ਲਈ ਨਿੱਜੀ ਹਸਪਤਾਲ 30 ਅਪ੍ਰੈਲ ਤੱਕ ਗੈਰ-ਜ਼ਰੂਰੀ ਸਰਜਰੀਆਂ ਨੂੰ ਮੁਲਤਵੀ ਕਰਨ- ਪ੍ਰਮੁੱਖ ਸਕੱਤਰ ਸਿਹਤ
ਉਨ੍ਹਾਂ ਦਸਿਆ ਕਿ ਜ਼ਿਲ੍ਹੇ ਦੇ ਬਨੂੜ ਖੇਤਰ ਵਿੱਚ 22 ਮਾਮਲੇ ਸਾਹਮਣੇ ਆਏ ਹਨ ਅਤੇ ਬੂਥਗੜ੍ਹ ਅਤੇ ਇਸਦੇ ਨੇੜਲੇ ਖੇਤਰਾਂ ਵਿੱਚ 3 ਮਾਮਲੇ ਮਿਲੇ ਹਨ। ਇਸ ਤੋਂ ਇਲਾਵਾ ਡੇਰਾ ਬੱਸੀ, ਢਕੌਲੀ, ਘੜੂੰਆਂ, ਖਰੜ, ਲਾਲੜੂ ਅਤੇ ਮੋਹਾਲੀ ਤੋਂ ਕ੍ਰਮਵਾਰ 8, 71, 13, 31, 22 ਅਤੇ 130 ਮਾਮਲੇ ਮਿਲੇ ਹਨ।
ਜ਼ਿਕਰਯੋਗ ਹੈ ਕਿ ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ-19 ਦੇ ਕੁੱਲ 31440 ਮਾਮਲੇ ਪਾਜ਼ੇਟਿਵ ਮਿਲੇ ਹਨ ਅਤੇ 26214 ਮਰੀਜ਼ ਠੀਕ ਹੋਏ ਹਨ ਅਤੇ 4749 ਕੁੱਲ ਐਕਟਿਵ ਕੇਸ ਹਨ ਅਤੇ 477 ਮਰੀਜ਼ਾਂ ਨੂੰ ਆਪਣੀ ਜਾਨ ਗਵਾਉਣੀ ਪੈ ਗਈ ਹੈ।
ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : Covid-19 ਸਬੰਧੀ ਜਾਰੀ ਹਦਾਇਤਾਂ ਅਨੁਸਾਰ ਸੂਬੇ ਭਰ ਵਿੱਚ ਕੌਮੀ ਲੋਕ ਅਦਾਲਤ ਦਾ ਆਯੋਜਨ