Friday, September 20, 2024

Chandigarh

ਮੀਤ ਹੇਅਰ ਵੱਲੋਂ ਪੰਜਾਬ ਦੇ ਯੂਥ ਕਲੱਬਾਂ ਨੂੰ 1.50 ਕਰੋੜ ਰੁਪਏ ਦੀ ਰਾਸ਼ੀ 31 ਦਸੰਬਰ ਤੱਕ ਜਾਰੀ ਕਰਨ ਦੇ ਨਿਰਦੇਸ਼

December 14, 2023 02:18 PM
SehajTimes

ਚੰਡੀਗੜ੍ਹ : ਪੰਜਾਬ ਦੇ ਖੇਡਾਂ ਤੇ ਯੁਵਕ ਸੇਵਾਵਾਂ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸੂਬੇ ਦੇ ਉਨ੍ਹਾਂ ਸਾਰੇ ਯੂਥ ਕਲੱਬਾਂ ਨੂੰ ਕੁੱਲ 1.50 ਕਰੋੜ ਰੁਪਏ ਦੀ ਰਾਸ਼ੀ 31 ਦਸੰਬਰ ਤੱਕ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਹਨ ਜਿਹੜੇ ਸਮਾਜ ਭਲਾਈ ਦੇ ਕੰਮਾਂ ਅਤੇ ਜਾਗਰੂਕ ਗਤੀਵਿਧੀਆਂ ਚਲਾਉਣ ਵਿਚ ਸਾਰਥਕ ਕੰਮ ਕਰ ਰਹੇ ਹਨ। ਆਪਣੇ ਦਫਤਰ ਵਿਚ ਯੁਵਕ ਸੇਵਾਵਾਂ ਵਿਭਾਗ ਦੀ ਸਮੀਖਿਆ ਮੀਟਿੰਗ ਦੌਰਾਨ ਮੀਤ ਹੇਅਰ ਨੇ ਕਿਹਾ ਕਿ ਜਿਹੜੇ ਯੂਥ ਕਲੱਬ ਜ਼ਮੀਨੀ ਪੱਧਰ ‘ਤੇ ਵਧੀਆ ਕੰਮ ਕਰ ਰਹੇ ਹਨ ਉਨ੍ਹਾਂ ਦੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਮੋਹਰੀ ਹੋ ਕੇ ਵਿੱਤੀ ਮਦਦ ਕਰ ਰਹੀ ਹੈ। ਉਨ੍ਹਾਂ ਸਮੂਹ ਜ਼ਿਲ੍ਹਾ ਅਧਿਕਾਰੀਆ ਨੂੰ ਨਿਰਦੇਸ਼ ਦਿੱਤੇ ਕਿ 31 ਦਸੰਬਰ, 2023 ਤੱਕ ਯੂਥ ਕਲੱਬਾਂ ਨੂੰ ਵਿੱਤੀ ਰਾਸ਼ੀ ਜਾਰੀ ਕੀਤੀ ਜਾਵੇ।



    ਉਨ੍ਹਾਂ ਅੱਗੇ ਕਿਹਾ ਕਿ ਐਨ.ਐਸ.ਐਸ. ਸਕੀਮ ਅਧੀਨ ਜ਼ਿਲ੍ਹਾ ਪੱਧਰ ‘ਤੇ ਚੱਲ ਰਹੀਆਂ ਇਕਾਈਆਂ ਵਿੱਚ ਵੱਧ ਤੋਂ ਵੱਧ ਸਪੈਸ਼ਲ ਕੈਂਪਾਂ ਦੇ ਟੀਚੇ ਪੂਰੇ ਕੀਤੇ ਜਾਣ। ਇਸ ਮੌਕੇ ਯੁਵਕ ਸੇਵਾਵਾਂ ਵਿਭਾਗ ਦੇ ਅਧਿਕਾਰੀਆਂ ਵੱਲੋਂ ਹੋਰ ਸਕੀਮਾਂ ਸਬੰਧੀ ਉਠਾਏ ਗਏ ਮੁੱਦੇ ਵੀ ਮੀਟਿੰਗ ਵਿੱਚ ਵਿਚਾਰੇ ਗਏ।  ਮੀਤ ਹੇਅਰ ਨੇ ਵਿਭਾਗ ਨੂੰ ਸਮੇਂ ਦੀ ਹਾਣੀ ਬਣਾਉਣ ਲਈ ਸਾਰੀ ਜਾਣਕਾਰੀ ਵੈਬਸਾਈਟ ‘ਤੇ ਅੱਪਲੋਡ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਯੂਥ ਕਲੱਬਾਂ ਨੂੰ ਐਫਲੀਏਟ ਕਰਨ ਸਬੰਧੀ ਸਾਰੀ ਪ੍ਰਕਿਿਰਆ ਵੈੱਬਸਾਈਟ ‘ਤੇ ਹੀ ਹੋਵੇ। ਮੀਟਿੰਗ ਵਿਚ ਖੇਡਾਂ ਤੇ ਯੁਵਕ ਸੇਵਾਵਾਂ ਮੰਤਰੀ ਨੇ ਚੰਗੇ ਕੰਮਾਂ ਤੇ ਗਤੀਵਿਧੀਆਂ ਲਈ ਵਿਭਾਗ ਦੀ ਸ਼ਲਾਘਾ ਕੀਤੀ। ਉਨ੍ਹਾਂ ਜ਼ਿਲ੍ਹਾ ਪੱਧਰ ‘ਤੇ ਵਿਭਾਗੀ ਸਕੀਮਾਂ ਨੂੰ ਚਲਾਉਣ ਵਿਚ ਆ ਰਹੀਆਂ ਔਕੜਾਂ ਨੂੰ ਦੂਰ ਕਰਨ ਦਾ ਭਰੋਸਾ ਦਿੱਤਾ।

Have something to say? Post your comment

 

More in Chandigarh

ਕੇਂਦਰੀ ਮੰਤਰੀ ਰਵਨੀਤ ਬਿੱਟੂ ਖਿਲਾਫ ਕੇਸ ਦਰਜ

ਇੱਕ ਰਾਸ਼ਟਰ, ਇੱਕ ਚੋਣ ਭਾਰਤ ਦੇ ਲੋਕਤੰਤਰ 'ਤੇ ਇਹ ਭਿਆਨਕ ਹਮਲਾ : ਬਾਜਵਾ

ਰਿਸ਼ਵਤ ਲੈਣ ਦੇ ਦੋਸ਼ ਵਿੱਚ ਏਐਸਆਈ ਖ਼ਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ

ਟ੍ਰੇਵਰ ਬੇਲਿਸ ਦੀ ਥਾਂ ਰਿਕੀ ਪੋਂਟਿੰਗ ਬਣੇ ਪੰਜਾਬ ਕਿੰਗਜ਼ ਦੇ ਹੈੱਡ ਕੋਚ

ਵਿਜੀਲੈਂਸ ਵੱਲੋਂ 49800 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ ਕਾਬੂ

ਡਾ. ਬਲਜੀਤ ਕੌਰ ਨੇ ਸਮਾਜਿਕ ਸੁਰੱਖਿਆ ਵਿਭਾਗ ਦੇ 2 ਸਟੈਨੋਗ੍ਰਾਫਰ ਨੂੰ ਸੌਂਪੇ ਨਿਯੁਕਤੀ ਪੱਤਰ

ਸਿਹਤ ਮੰਤਰੀ ਵੱਲੋਂ ਸਟੇਟ ਹੈਲਥ ਏਜੰਸੀ ਨੂੰ ਹਸਪਤਾਲਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਦੇ ਨਿਰਦੇਸ਼

ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀਆਂ ਭਲਾਈ ਸਕੀਮਾਂ ਸਬੰਧੀ ਕੈਂਪ ਲਗਾਏ ਜਾਣਗੇ : ਡਾ. ਬਲਜੀਤ ਕੌਰ

ਮੋਹਾਲੀ ਪੁਲਿਸ ਵੱਲੋਂ ਫੈਕਟਰੀਆਂ ਨੂੰ ਪਾੜ ਲਗਾਕੇ ਚੋਰੀ ਕਰਨ ਵਾਲਾ 06 ਮੈਂਬਰੀ ਗਿਰੋਹ ਗ੍ਰਿਫ਼ਤਾਰ

ਨਵੇਂ ਕਮਿਸ਼ਨਰ ਟੀ ਬੈਨਿਥ ਨੇ ਚਾਰਜ ਸਾਂਭਣ ਤੋਂ ਬਾਅਦ ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਨਾਲ ਕੀਤੀ ਮੁਲਾਕਾਤ