Thursday, November 21, 2024

Chandigarh

ਬਲਬੀਰ ਸਿੰਘ ਨੇ ਮੋਬਾਈਲ ਫੂਡ ਟੈਸਟਿੰਗ ਵੈਨ ਨੂੰ ਦਿਖਾਈ ਹਰੀ ਝੰਡੀ

December 14, 2023 04:07 PM
SehajTimes

ਚੰਡੀਗੜ੍ਹ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਦੇ ਲੋਕਾਂ ਨੂੰ ਸੁਰੱਖਿਅਤ ਅਤੇ ਮਿਆਰੀ ਭੋਜਨ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਫੂਡ ਐਂਡ ਡਰੱਗਜ਼ ਐਡਮਨਿਸਟਰੇਸ਼ਨ, ਖਰੜ ਤੋਂ 8 ‘ਫੂਡ ਸੇਫਟੀ ਆਨ ਵ੍ਹੀਲਜ਼’ ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਨ੍ਹਾਂ ਵੈਨਾਂ ਨੂੰ ਹਰੀ ਝੰਡੀ ਦੇਣ ਨਾਲ ਸੂਬੇ ਵਿੱਚ ਅਜਿਹੀਆਂ ਵੈਨਾਂ ਦੀ ਕੁੱਲ ਗਿਣਤੀ 15 ਹੋ ਗਈ ਹੈ। ਸਿਹਤ ਮੰਤਰੀ ਨੇ ਐਫ.ਡੀ.ਏ. ਦੇ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਨ੍ਹਾਂ ਫੂਡ ਸੇਫਟੀ ਵੈਨਾਂ ਦੀ ਸਰਬੋਤਮ ਵਰਤੋਂ ਨੂੰ ਯਕੀਨੀ ਬਣਾਉਣ ਅਤੇ ਲੋਕਾਂ ਖਾਸ ਕਰਕੇ ਵਿਦਿਆਰਥੀਆਂ ਵਿੱਚ ਜਾਗਰੂਕਤਾ ਪੈਦਾ ਕਰਨ ਦੇ ਨਾਲ ਨਾਲ ਵਿਭਾਗ ਦੀਆਂ ਸਾਰੀਆਂ ਨੀਤੀਆਂ ਨੂੰ ਪਾਰਦਰਸ਼ੀ ਢੰਗ ਨਾਲ ਸਹੀ ਅਰਥਾਂ ਵਿੱਚ ਲਾਗੂ ਕਰਨ ਲਈ ਕਿਹਾ। ਉਨ੍ਹਾਂ ਅੱਗੇ ਕਿਹਾ ਕਿ ਸਿਰਫ਼ "ਸ਼ੁਧ ਅੰਨ" ਨਾਲ ਹੀ "ਸ਼ੁਧ ਮਨ ਅਤੇ ਸਵਾਸਥ ਤਨ" ਹਾਸਲ ਕੀਤਾ ਜਾ ਸਕਦਾ ਹੈ। ਉਨ੍ਹਾਂ ਦੁਹਰਾਇਆ ਕਿ ਭੋਜਨ ਵਿੱਚ ਮਿਲਾਵਟਖੋਰੀ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਅਜਿਹੀਆਂ ਗਤੀਵਿਧੀਆਂ ਵਿੱਚ ਸ਼ਾਮਲ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।


ਸਿਹਤ ਮੰਤਰੀ ਨੇ ਫੂਡ ਸੇਫਟੀ ਅਫਸਰਾਂ ਨੂੰ ਹਦਾਇਤ ਕੀਤੀ ਕਿ ਉਹ ਸੂਬੇ ਦੇ ਸਕੂਲਾਂ ਵਿੱਚ ਮਿਡ ਡੇ ਮੀਲ ਦੀ ਜਾਂਚ ਲਈ ਇਨ੍ਹਾਂ ਵੈਨਾਂ ਦੀ ਵਰਤੋਂ ਕਰਨ। ਮੰਤਰੀ ਨੇ ਉਨ੍ਹਾਂ ਨੂੰ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਦੀ ਸਲਾਹ ਦਿੱਤੀ ਕਿਉਂਕਿ ਡਿਊਟੀ ਵਿੱਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਨਾਲ ਵੱਡੀ ਆਬਾਦੀ ਪ੍ਰਭਾਵਿਤ ਹੋ ਸਕਦੀ ਹੈ। ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਕੋਈ ਵੀ ਵਿਅਕਤੀ 50 ਰੁਪਏ ਦੀ ਮਾਮੂਲੀ ਕੀਮਤ 'ਤੇ ਇਨ੍ਹਾਂ ਵੈਨਾਂ ਰਾਹੀਂ ਆਪਣੇ ਭੋਜਨ ਪਦਾਰਥਾਂ ਦੀ ਜਾਂਚ ਕਰਵਾ ਸਕਦਾ ਹੈ ਅਤੇ ਮੌਜੂਦਾ ਸਮੇਂ 70 ਤਰ੍ਹਾਂ ਦੇ ਟੈਸਟ ਉਪਲਬਧ ਹਨ। ਉਨ੍ਹਾਂ ਨੇ ਭੋਜਨ ਵਿੱਚ ਬੈਕਟੀਰੀਆ ਦੀ ਲਾਗ ਦਾ ਪਤਾ ਲਗਾਉਣ ਲਈ ਭੋਜਨ ਦੀ ਮਾਈਕ੍ਰੋਬਾਇਲ ਟੈਸਟਿੰਗ ਨੂੰ ਸ਼ਾਮਲ ਕਰਨ ਲਈ ਟੈਸਟਿੰਗ ਸਹੂਲਤ ਨੂੰ ਅਪਗ੍ਰੇਡ ਕਰਨ ਦੇ ਨਿਰਦੇਸ਼ ਦਿੱਤੇ ਹਨ। ਡਾ. ਬਲਬੀਰ ਸਿੰਘ ਨੇ ਨਵੀਂ ਸਥਾਪਿਤ ਕੀਤੀ ਫੂਡ ਮਾਈਕਰੋਬਾਇਓਲੋਜੀ ਲੈਬਾਰਟਰੀ ਦਾ ਵੀ ਦੌਰਾ ਕੀਤਾ ਅਤੇ ਅਧਿਕਾਰੀਆਂ ਨੂੰ ਫੂਡ ਅਤੇ ਡਰੱਗਜ਼ ਦੀ ਟੈਸਟਿੰਗ ਅਤੇ ਖਾਸ ਤੌਰ 'ਤੇ ਪੈਥੋਜਨ ਟੈਸਟਿੰਗ, ਐਂਟੀਬਾਇਓਟਿਕ ਰਸਿਸਟੈਂਸ, ਕੀਟਨਾਸ਼ਕਾਂ ਦੀ ਰਹਿੰਦ-ਖੂੰਹਦ ਦੀ ਜਾਂਚ ਅਤੇ ਜਿਮ ਵਿੱਚ ਵਰਤੇ ਜਾਂਦੇ ਪੂਰਕਾਂ ਵਿੱਚ ਸਟੀਰੌਇਡਜ਼ ਦਾ ਪਤਾ ਲਗਾਉਣ ਵਾਲੇ ਟੈਸਟਾਂ ਦੇ ਸਬੰਧ ਵਿੱਚ ਲੈਬ ਨੂੰ ਅਪਗ੍ਰੇਡ ਕਰਨ ਦੀ ਹਦਾਇਤ ਕੀਤੀ। ਇਸ ਮੌਕੇ ਕਮਿਸ਼ਨਰ ਫੂਡ ਐਂਡ ਡਰੱਗਜ਼ ਐਡਮਿਨਿਸਟ੍ਰੇਸ਼ਨ ਪੰਜਾਬ ਡਾ. ਅਭਿਨਵ ਤ੍ਰਿਖਾ ਅਤੇ ਐਫਐਸਐਸਏਆਈ ਦੇ ਡਾਇਰੈਕਟਰ ਡਾ. ਅਜੈ ਪ੍ਰਕਾਸ਼ ਗੁਪਤਾ ਵੀ ਮੌਜੂਦ ਸਨ।

Have something to say? Post your comment

 

More in Chandigarh

ਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! 

ਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ, ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆ

ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ

ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾ

ਪੀ.ਐਸ.ਡੀ.ਐਮ. ਵੱਲੋਂ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਮਝੌਤਾ ਸਹੀਬੱਧ