Thursday, September 19, 2024

Chandigarh

ਮੁਆਫ਼ੀ ਗ਼ਲਤੀਆਂ ਦੀ ਹੁੰਦੀ ਹੈ, ਜਾਣ ਬੁੱਝ ਕੇ ਕਮਾਏ ਧ੍ਰੋਹ ਦੀ ਨਹੀ : ਸਪੀਕਰ ਸੰਧਵਾਂ

December 15, 2023 03:10 PM
SehajTimes

 

ਚੰਡੀਗੜ੍ਹ : ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਸ੍ਰੀ ਅੰਮ੍ਰਿਤਸਰ ਵਿਖੇ ਹਾਜ਼ਰ ਹੋ ਕੇ ਬੇਅਦਬੀ ਦੀਆਂ ਮੰਦਭਾਗੀਆਂ ਘਟਨਾਵਾਂ ਲਈ ਮੁਆਫ਼ੀ ਮੰਗੀ ਹੈ। ਇਸ ਬਾਰੇ ਸ. ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਨੇ ਸੁਆਲ ਉਠਾਉਂਦਿਆਂ ਕਿਹਾ ਹੈ ਕਿ ਇਹ ਦੇਖਣ ਦੀ ਬਹੁਤ ਲੋੜ ਹੈ ਕਿ ਇਸ ਮੁਆਫ਼ੀ ਪਿੱਛੇ ਸੁਖਬੀਰ ਬਾਦਲ ਦਾ ਮਕਸਦ ਕੀ ਹੈ ?  ਸ. ਸੰਧਵਾਂ ਨੇ ਇੱਥੋਂ ਜਾਰੀ ਪ੍ਰੈੱਸ ਬਿਆਨ ਰਾਹੀਂ ਕਿਹਾ ਕਿ ਸਾਲ 2015 ਵਿੱਚ ਸੁਖਬੀਰ ਸਿੰਘ ਬਾਦਲ ਦੇ ਪਿਤਾ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਨੱਕ ਹੇਠਾਂ ਪਾਵਨ ਪਵਿੱਤਰ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਲੜੀਵਾਰ ਘਟਨਾਵਾਂ ਵਾਪਰੀਆਂ। ਉਨ੍ਹਾਂ ਕਿਹਾ ਕਿ ਇਸ ਸਾਰੇ ਘਟਨਾਕ੍ਰਮ ਵਿੱਚ ਪੰਜਾਬ ਸਰਕਾਰ ਨੇ ਪੂਰੀ ਤਰ੍ਹਾਂ ਲਾਪਰਵਾਹੀ ਵਾਲਾ ਵਤੀਰਾ ਅਪਣਾਇਆ, ਜਿਸ ਕਾਰਨ ਇਨ੍ਹਾਂ ਸਮਾਜ ਦੋਖੀ ਦੁਸ਼ਟ ਤੱਤਾਂ ਦੇ ਹੌਂਸਲੇ ਵਧੇ। ਸਪੀਕਰ ਨੇ ਕਿਹਾ ਕਿ ਬਾਦਲ ਸਰਕਾਰ ਵਿੱਚ ਗ੍ਰਹਿ ਵਿਭਾਗ ਸੁਖਬੀਰ ਬਾਦਲ ਕੋਲ ਸੀ ਅਤੇ ਇਨ੍ਹਾਂ ਵੱਲੋਂ ਆਖਿਆ ਜਾਂਦਾ ਸੀ ਕਿ ਪੰਜਾਬ ਵਿੱਚ ਸਾਡੇ ਹੁਕਮ ਬਿਨਾਂ ਪੱਤਾ ਨਹੀਂ ਹਿੱਲਦਾ। ਏਨੇ ਹੰਕਾਰੇ ਹੋਏ ਰਵਈਏ ਦੇ ਚਲਦਿਆਂ ਲਗਾਤਾਰ ਬੇਅਦਬੀ ਦੀਆਂ ਵਾਰਦਾਤਾਂ ਹੋਈਆਂ ਅਤੇ ਕਿਸੇ ਥਾਂ ਵੀ ਦੁਸ਼ਟ ਦੋਸ਼ੀਆਂ ਨੂੰ ਬਾਦਲ ਸਰਕਾਰ ਫੜ ਨਾ ਸਕੀ।

ਸ. ਸੰਧਵਾਂ ਨੇ ਸਵਾਲ ਕੀਤਾ ਕਿ ਸੁਖਬੀਰ ਬਾਦਲ ਜੀ ਤੁਹਾਡੇ ਰਾਜ ਭਾਗ ਵੇਲੇ ਹੋਈਆਂ ਬੇਅਦਬੀਆਂ ਲਈ ਤਾਂ ਤੁਸੀਂ ਆਪਣੇ ਸਿਆਸੀ ਮੁਫਾਦਾਂ ਖ਼ਾਤਰ ਮੁਆਫ਼ੀ ਮੰਗ ਲਈ ਹੈ ਪਰ ਬੇਅਦਬੀ ਦਾ ਇਨਸਾਫ਼ ਲੈਣ ਲਈ ਕੋਟਕਪੂਰਾ ਦੇ ਬੱਤੀਆਂ ਵਾਲਾ ਚੌਂਕ ਵਿਖੇ ਇਕੱਤਰ ਹੋਈ ਗੁਰੂ ਦੀ ਸਾਜੀ ਨਿਵਾਜੀ ਸਾਧ ਸੰਗਤ ਦੇ ਸ਼ਾਂਤਮਈ ਇਕੱਠ ਉਪਰ ਅੰਮ੍ਰਿਤ ਵੇਲੇ ਗੋਲੀਆਂ ਵਰ੍ਹਾਉਣ ਅਤੇ ਦੋ ਗੁਰੂ ਪਿਆਰੇ ਸਿੰਘਾਂ ਭਾਈ ਗੁਰਜੀਤ ਸਿੰਘ ਅਤੇ ਭਾਈ ਕ੍ਰਿਸ਼ਨ ਭਗਵਾਨ ਸਿੰਘ ਨੂੰ ਸ਼ਹੀਦ ਕੀਤੇ ਜਾਣ ਲਈ ਮੁਆਫ਼ੀ ਕੌਣ ਮੰਗੇਗਾ? ਸਪੀਕਰ ਸੰਧਵਾਂ ਨੇ ਇਹ ਵੀ ਕਿਹਾ ਕਿ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸ਼ਰਧਾਵਾਨ ਸਿੱਖ ਵਜੋਂ ਮੇਰਾ ਮੰਨਣਾ ਹੈ ਕਿ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਰਗੀ ਮੰਦਭਾਗੀ ਘਟਨਾ ਲਈ ਕੋਈ ਮੁਆਫ਼ੀ ਹੋ ਹੀ ਨਹੀਂ ਸਕਦੀ। ਜੇਕਰ ਸੁਖਬੀਰ ਬਾਦਲ ਬੇਅਦਬੀ ਦੇ ਗੁਨਾਹਾਂ ਲਈ ਸੱਚੇ ਦਿਲੋਂ ਪਸ਼ਚਾਤਾਪ ਕਰਨਾ ਚਾਹੁੰਦਾ ਹੈ ਤਾਂ ਉਸਨੂੰ ਸਰਗਰਮ ਸਿਆਸਤ ਤੋਂ ਕਿਨਾਰਾ ਕਰ ਕੇ ਗੁਰੂ ਦੇ ਨਿਮਾਣੇ ਸਿੱਖ ਵਜੋਂ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸਮੂਹ ਸਿੱਖ ਸੰਗਤਾਂ ਅੱਗੇ ਨਤਮਤਸਕ ਹੋ ਕੇ ਜੋਦੜੀ ਬੇਨਤੀ ਕਰਨੀ ਚਾਹੀਦੀ ਹੈ। ਅਕਾਲੀ ਦਲ ਬਾਦਲ ਦੇ ਪ੍ਰਧਾਨ ਵਜੋਂ ਮੰਗੀ ਗਈ ਇਹ ਮੁਆਫ਼ੀ, ਜਿਸ ਤਹਿਤ ਮੁਆਫ਼ੀ ਦੇ ਨਾਲ ਹੀ ਆਪਣੀ ਸਿਆਸੀ ਅਧੋਗਤੀ ਦਾ ਰੋਣਾ ਰੋਂਦਿਆਂ ਪੰਜਾਬ ਦਾ ਰਾਜ ਭਾਗ ਦੁਬਾਰਾ ਲੋਟੂ ਬਾਦਲ ਪਰਿਵਾਰ ਹਵਾਲੇ ਕਰਨ ਦੇ ਵੀ ਤਰਲੇ ਲਏ ਗਏ ਹਨ, ਮਹਿਜ਼ ਇੱਕ ਸਿਆਸੀ ਤਿਕੜਮਬਾਜ਼ੀ ਤੋਂ ਵੱਧ ਕੁਝ ਨਹੀਂ ਹੈ।  ਸ. ਸੰਧਵਾਂ ਨੇ ਅੱਗੇ ਕਿਹਾ ਕਿ ਮੁਆਫ਼ੀ ਬਹਾਨੇ ਸਿਆਸੀ ਦਾਅਪੇਚ ਖੇਡ ਕੇ ਸੁਖਬੀਰ ਬਾਦਲ ਨੇ ਆਪਣੇ ਬੱਜਰ ਗੁਨਾਹਾਂ ਦੇ ਘੜੇ ਵਿੱਚ ਇੱਕ ਹੋਰ ਗੁਨਾਹ ਜੋੜ ਲਿਆ ਹੈ। ਇਤਿਹਾਸ ਦੀ ਸੇਧ ਵਿੱਚ ਇਹ ਗੱਲ ਸਵੈ ਸਿੱਧ ਹੈ ਕਿ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਅਜ਼ਮਤ ਵੱਲ ਕੈਰੀ ਅੱਖ ਨਾਲ ਦੇਖਣ ਵਾਲਿਆਂ ਦਾ ਨਾ ਪਹਿਲਾਂ ਕੱਖ ਰਿਹਾ ਹੈ ਅਤੇ ਨਾ ਹੀ ਰਹੇਗਾ।

Have something to say? Post your comment

 

More in Chandigarh

ਕੇਂਦਰੀ ਮੰਤਰੀ ਰਵਨੀਤ ਬਿੱਟੂ ਖਿਲਾਫ ਕੇਸ ਦਰਜ

ਇੱਕ ਰਾਸ਼ਟਰ, ਇੱਕ ਚੋਣ ਭਾਰਤ ਦੇ ਲੋਕਤੰਤਰ 'ਤੇ ਇਹ ਭਿਆਨਕ ਹਮਲਾ : ਬਾਜਵਾ

ਰਿਸ਼ਵਤ ਲੈਣ ਦੇ ਦੋਸ਼ ਵਿੱਚ ਏਐਸਆਈ ਖ਼ਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ

ਟ੍ਰੇਵਰ ਬੇਲਿਸ ਦੀ ਥਾਂ ਰਿਕੀ ਪੋਂਟਿੰਗ ਬਣੇ ਪੰਜਾਬ ਕਿੰਗਜ਼ ਦੇ ਹੈੱਡ ਕੋਚ

ਵਿਜੀਲੈਂਸ ਵੱਲੋਂ 49800 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ ਕਾਬੂ

ਡਾ. ਬਲਜੀਤ ਕੌਰ ਨੇ ਸਮਾਜਿਕ ਸੁਰੱਖਿਆ ਵਿਭਾਗ ਦੇ 2 ਸਟੈਨੋਗ੍ਰਾਫਰ ਨੂੰ ਸੌਂਪੇ ਨਿਯੁਕਤੀ ਪੱਤਰ

ਸਿਹਤ ਮੰਤਰੀ ਵੱਲੋਂ ਸਟੇਟ ਹੈਲਥ ਏਜੰਸੀ ਨੂੰ ਹਸਪਤਾਲਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਦੇ ਨਿਰਦੇਸ਼

ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀਆਂ ਭਲਾਈ ਸਕੀਮਾਂ ਸਬੰਧੀ ਕੈਂਪ ਲਗਾਏ ਜਾਣਗੇ : ਡਾ. ਬਲਜੀਤ ਕੌਰ

ਮੋਹਾਲੀ ਪੁਲਿਸ ਵੱਲੋਂ ਫੈਕਟਰੀਆਂ ਨੂੰ ਪਾੜ ਲਗਾਕੇ ਚੋਰੀ ਕਰਨ ਵਾਲਾ 06 ਮੈਂਬਰੀ ਗਿਰੋਹ ਗ੍ਰਿਫ਼ਤਾਰ

ਨਵੇਂ ਕਮਿਸ਼ਨਰ ਟੀ ਬੈਨਿਥ ਨੇ ਚਾਰਜ ਸਾਂਭਣ ਤੋਂ ਬਾਅਦ ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਨਾਲ ਕੀਤੀ ਮੁਲਾਕਾਤ