ਮਾਲੇਰਕੋਟਲਾ : 2021 ਬੈਚ ਦੇ ਆਈ.ਏ.ਐਸ ਅਧਿਕਾਰੀ ਅਪਰਨਾ ਐਮ ਬੀ ਨੇ ਬਤੌਰ ਉਪ ਮੰਡਲ ਮੈਜਿਸਟ੍ਰੇਟ ਮਾਲੇਰਕੋਟਲਾ ਵਜੋਂ ਅਹੁਦਾ ਸੰਭਾਲਿਆ। ਇੱਥੇ ਵਰਨਣਯੋਗ ਹੈ ਕਿ ਦਿੱਲੀ ਸਕੂਲ ਆਫ ਇਕਨਾਮਿਕਸ, ਦਿੱਲੀ ਯੂਨੀਵਰਸਿਟੀ ਤੋਂ ਅਰਥ ਸ਼ਾਸਤਰ ਵਿੱਚ ਪੋਸਟ ਗ੍ਰੈਜੂਏਸ਼ਨ ਦੀ ਤਾਲਿਮ ਹਾਸ਼ਲ ਸ੍ਰੀਮਤੀ ਅਪਰਨਾ ਐਮ ਬੀ ਬਤੌਰ ਸਹਾਇਕ ਕਮਿਸ਼ਨਰ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਹਨ ।ਰਸਮੀ ਤੌਰ ਤੇ ਆਪਣਾ ਅਹੁਦਾ ਸੰਭਾਲਣ ਮਗਰੋਂ ਉਨ੍ਹਾਂ ਮਾਲੇਰਕੋਟਲਾ ਵਿੱਚ ਚੱਲ ਰਹੇ ਕਾਰਜਾਂ ਬਾਰੇ ਸਟਾਫ ਤੋਂ ਸੰਖੇਪ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲੋੜਵੰਦਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਯੋਜਨਾਵਾਂ ਦਾ ਲਾਭ ਹਰ ਯੋਗ ਵਿਅਕਤੀ ਤੱਕ ਪਹੁੰਚਾਉਣ ਨੂੰ ਪ੍ਰਮੁੱਖਤਾ ਰਹੇਗੀ । ਉਨ੍ਹਾਂ ਕਿਹਾ ਲੋਕਾਂ ਨੂੰ ਸਾਫ਼ ਸੁਥਰੀਆਂ, ਸਮਾਂਬੱਧ ਅਤੇ ਪਾਰਦਰਸ਼ੀ ਪ੍ਰਸ਼ਾਸਨਿਕ ਸੇਵਾਵਾਂ ਪ੍ਰਦਾਨ ਕਰਨ ਵਿੱਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ। ਲੋਕਾਂ ਦੀਆਂ ਮੁਸ਼ਕਲਾਂ ਪਹਿਲ ਦੇ ਅਧਾਰ 'ਤੇ ਹੱਲ ਕਰਨ ਨੂੰ ਤਰਜੀਹ ਦੇਣ ਤਾਂ ਕਿ ਕਿਸੇ ਨਾਗਰਿਕ ਨੂੰ ਵੀ ਸਰਕਾਰੀ ਦਫ਼ਤਰਾਂ 'ਚ ਖੱਜਲ ਖ਼ੁਆਰ ਨਾ ਹੋਣਾ ਪਵੇ। ਕੋਈ ਵੀ ਵਿਅਕਤੀ ਉਨ੍ਹਾਂ ਨਾਲ ਸਬੰਧਿਤ ਸਮੱਸਿਆਵਾਂ ਲੈ ਕੇ ਉਨ੍ਹਾਂ ਦੇ ਦਫ਼ਤਰ ਵਿਖੇ ਕਿਸੇ ਵੀ ਕੰਮਕਾਜ ਵਾਲੇ ਦਿਨ ਆ ਸਕਦਾ ਹੈ।