Friday, September 20, 2024

Chandigarh

ਗਾਇਕ ਨਵਜੋਤ ਸਿੰਘ ਵਿਰਕ ਦੇ ਅੰਨ੍ਹੇ ਕਤਲ ਕੇਸ ਦੀ ਗੁੱਥੀ ਸੁਲਝਾਈ ; ਇੱਕ ਗ੍ਰਿਫਤਾਰ

December 15, 2023 06:39 PM
SehajTimes
ਐਸਏਐਸ ਨਗਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਐਸ.ਏ.ਐਸ.ਨਗਰ ਪੁਲਿਸ ਨੇ ਉਭਰਦੇ ਗਾਇਕ ਨਵਦੀਪ ਸਿੰਘ ਵਿਰਕ, ਜਿਸਨੂੰ ਵਿਸ਼ੇਸ਼ ਤੌਰ ‘ਤੇ ਈਸਾਪੁਰੀਆ (22) ਦੇ ਨਾਮ ਨਾਲ ਜਾਣਿਆ ਜਾਂਦਾ ਹੈ, ਦੇ ਅੰਨ੍ਹੇ ਕਤਲ ਕੇਸ ਦੀ ਗੁੱਥੀ  ਸੁਲਝਾਉਂਦਿਆਂ ਇੱਕ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਹੈ। 
ਇਹ ਜਾਣਕਾਰੀ ਦਿੰਦਿਆਂ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸ.ਐਸ.ਪੀ.),ਐਸ.ਏ.ਐਸ.ਨਗਰ ਡਾ. ਸੰਦੀਪ ਕੁਮਾਰ ਗਰਗ ਨੇ ਦੱਸਿਆ ਕਿ ਫੜੇ ਗਏ ਮੁਲਜ਼ਮ ਦੀ ਪਛਾਣ ਉੱਤਰ ਪ੍ਰਦੇਸ਼ ਦੇ ਸ਼ਾਮਲੀ ਜ਼ਿਲ੍ਹੇ ਦੇ ਪਿੰਡ ਉਮਰਪੁਰ ਵਾਸੀ ਅਭਿਸ਼ੇਕ ਉਰਫ਼ ਰਜਤ ਰਾਣਾ (25) ਵਜੋਂ ਹੋਈ ਹੈ। ਇਸ ਕਤਲ ਵਿੱਚ ਸ਼ਾਮਲ ਇੱਕ ਹੋਰ ਮੁਲਜ਼ਮ ਦੀ ਪਛਾਣ ਸੌਰਵ ਵਾਸੀ ਸੁਲਤਾਨਪੁਰ ਬਰਵਾਲਾ ਵਜੋਂ ਹੋਈ ਹੈ, ਜਿਸ ਦੀ ਕਥਿਤ ਤੌਰ ’ਤੇ ਨਸ਼ੇ ਦੀ ਓਵਰਡੋਜ਼ ਕਾਰਨ ਪਹਿਲਾਂ ਹੀ ਮੌਤ ਹੋ ਚੁੱਕੀ ਹੈ। ਕਤਲ ਦੀ ਇਸ ਵਾਰਦਾਤ ਵਿੱਚ ਵਰਤਿਆ ਗਿਆ 9 ਐਮਐਮ ਪਿਸਤੌਲ ਹਰਿਆਣਾ ਦੀ ਰਾਏਪੁਰ ਰਾਣੀ ਪੁਲੀਸ ਵੱਲੋਂ ਪਹਿਲਾਂ ਹੀ ਬਰਾਮਦ ਕਰ ਲਿਆ ਗਿਆ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਡਾ. ਸੰਦੀਪ ਕੁਮਾਰ ਗਰਗ ਨੇ ਦੱਸਿਆ ਕਿ ਇਹ ਮਾਮਲਾ ਮਈ 2018 ਦਾ ਹੈ, ਜਦੋਂ ਅਭਿਸ਼ੇਕ ਨੇ ਆਪਣੇ ਸਾਥੀ ਸੌਰਵ ਨਾਲ ਮਿਲ ਕੇ ਪੀੜਤ ਨਵਦੀਪ ਵਿਰਕ ਦੀ ਮਾਈਕਰਾ ਕਾਰ ਖੋਹਣ ਲਈ ਉਸ ਨੂੰ ਨਿਸ਼ਾਨਾ ਬਣਾਇਆ ਅਤੇ ਫਿਰ ਦੋਹਾਂ ਧਿਰਾਂ ਦਰਮਿਆਨ ਹੋਈ ਤਿੱਖੀ ਬਹਿਸ ਤੋਂ ਬਾਅਦ ਉਕਤ ਦੋਸ਼ੀਆਂ ਨੇ ਨਵਦੀਪ ਵਿਰਕ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਨਵਦੀਪ ਵਿਰਕ ਦੇ ਪਰਿਵਾਰਕ ਮੈਂਬਰਾਂ ਨੂੰ ਐਕਸਪੋ ਫੋਰਜਿੰਗ ਨੇੜੇ ਬਰਵਾਲਾ ਰੋਡ 'ਤੇ ਉਸਦੀ ਨਿਸਾਨ ਮਾਈਕਰਾ ਕਾਰ ਖੜ੍ਹੇ ਹੋਣ ਦਾ ਪਤਾ ਲੱਗਿਆ ਜਿਸ ਤੋਂ ਬਾਅਦ ਉਨ੍ਹਾਂ ਨੂੰ ਊਸ਼ਾ ਯਾਰਨ ਫੈਕਟਰੀ ਦੇ ਖਾਲੀ ਪਲਾਟ ਤੋਂ ਗਾਇਕ ਦੀ ਲਾਸ਼ ਬਰਾਮਦ ਹੋਈ।
 
ਇਸ ਸਬੰਧੀ ਭਾਰਤੀ ਦੰਡਾਵਲੀ (ਆਈ.ਪੀ.ਸੀ.) ਦੀ ਧਾਰਾ 302 ਅਤੇ 34 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਥਾਣਾ ਡੇਰਾਬੱਸੀ ਵਿਖੇ ਐਫਆਈਆਰ ਨੰਬਰ 144 ਮਿਤੀ 28.05.2018 ਅਧੀਨ ਕੇਸ ਦਰਜ ਕੀਤਾ ਗਿਆ ਸੀ। ਐਸਐਸਪੀ ਨੇ ਦੱਸਿਆ ਕਿ ਇਸ ਘਟਨਾ ਤੋਂ ਬਾਅਦ ਐਸਪੀ ਇਨਵੈਸਟੀਗੇਸ਼ਨ ਅਮਨਦੀਪ ਸਿੰਘ ਬਰਾੜ ਦੀ ਅਗਵਾਈ ਹੇਠ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦਾ ਗਠਨ ਕੀਤਾ ਗਿਆ ਸੀ ਜਿਸ ਨੇ ਇਸ ਮਾਮਲੇ ਦੀ ਪੇਸ਼ੇਵਰ ਅਤੇ ਵਿਗਿਆਨਕ ਢੰਗ ਨਾਲ ਜਾਂਚ ਕੀਤੀ। ਐਸਆਈਟੀ ਵਿੱਚ ਡੀਐਸਪੀ ਇਨਵੈਸਟੀਗੇਸ਼ਨ ਗੁਰਸ਼ੇਰ ਸਿੰਘ ਅਤੇ ਸੀਆਈਏ ਇੰਚਾਰਜ ਮੁਹਾਲੀ ਸ਼ਿਵ ਕੁਮਾਰ ਮੈਂਬਰ ਵਜੋਂ ਸ਼ਾਮਲ ਸਨ। ਉਨ੍ਹਾਂ ਦੱਸਿਆ ਕਿ ਜਾਂਚ ਤੋਂ ਹੋਏ ਖੁਲਾਸੇ ਅਨੁਸਾਰ ਦੋਸ਼ੀ ਵਿਅਕਤੀ ਯੂਪੀ-ਅਧਾਰਤ ਰਾਹੁਲ ਖੱਟਾ ਗੈਂਗ ਲਈ ਕੰਮ ਕਰ ਰਹੇ ਸਨ ਅਤੇ ਕਤਲ ਦੇ ਪਿੱਛੇ ਦਾ ਉਦੇਸ਼ ਮਾਰੇ ਗਏ ਗਾਇਕ ਦੀ ਕਾਰ ਖੋਹਣਾ ਸੀ, ਜਿਸਨੂੰ ਉਹ ਕਥਿਤ ਤੌਰ 'ਤੇ ਕਿਸੇ ਹੋਰ ਅਪਰਾਧ ਵਿੱਚ ਵਰਤਣਾ ਚਾਹੁੰਦੇ ਸਨ। ਜ਼ਿਕਰਯੋਗ ਹੈ ਕਿ ਗ੍ਰਿਫਤਾਰ ਕੀਤੇ ਗਏ ਦੋਸ਼ੀ ਅਭਿਸ਼ੇਕ ਦਾ ਪੁਰਾਣਾ ਅਪਰਾਧਿਕ ਰਿਕਾਰਡ ਹੈ ਅਤੇ ਉਹ ਕਤਲ, ਕਤਲ ਦੀ ਕੋਸ਼ਿਸ਼, ਡਕੈਤੀ ਆਦਿ ਨਾਲ ਸਬੰਧਤ ਘੱਟੋ-ਘੱਟ ਸੱਤ ਅਪਰਾਧਿਕ ਮਾਮਲਿਆਂ ਦਾ ਸਾਹਮਣਾ ਕਰ ਰਿਹਾ ਹੈ।

Have something to say? Post your comment

 

More in Chandigarh

ਕੇਂਦਰੀ ਮੰਤਰੀ ਰਵਨੀਤ ਬਿੱਟੂ ਖਿਲਾਫ ਕੇਸ ਦਰਜ

ਇੱਕ ਰਾਸ਼ਟਰ, ਇੱਕ ਚੋਣ ਭਾਰਤ ਦੇ ਲੋਕਤੰਤਰ 'ਤੇ ਇਹ ਭਿਆਨਕ ਹਮਲਾ : ਬਾਜਵਾ

ਰਿਸ਼ਵਤ ਲੈਣ ਦੇ ਦੋਸ਼ ਵਿੱਚ ਏਐਸਆਈ ਖ਼ਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ

ਟ੍ਰੇਵਰ ਬੇਲਿਸ ਦੀ ਥਾਂ ਰਿਕੀ ਪੋਂਟਿੰਗ ਬਣੇ ਪੰਜਾਬ ਕਿੰਗਜ਼ ਦੇ ਹੈੱਡ ਕੋਚ

ਵਿਜੀਲੈਂਸ ਵੱਲੋਂ 49800 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ ਕਾਬੂ

ਡਾ. ਬਲਜੀਤ ਕੌਰ ਨੇ ਸਮਾਜਿਕ ਸੁਰੱਖਿਆ ਵਿਭਾਗ ਦੇ 2 ਸਟੈਨੋਗ੍ਰਾਫਰ ਨੂੰ ਸੌਂਪੇ ਨਿਯੁਕਤੀ ਪੱਤਰ

ਸਿਹਤ ਮੰਤਰੀ ਵੱਲੋਂ ਸਟੇਟ ਹੈਲਥ ਏਜੰਸੀ ਨੂੰ ਹਸਪਤਾਲਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਦੇ ਨਿਰਦੇਸ਼

ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀਆਂ ਭਲਾਈ ਸਕੀਮਾਂ ਸਬੰਧੀ ਕੈਂਪ ਲਗਾਏ ਜਾਣਗੇ : ਡਾ. ਬਲਜੀਤ ਕੌਰ

ਮੋਹਾਲੀ ਪੁਲਿਸ ਵੱਲੋਂ ਫੈਕਟਰੀਆਂ ਨੂੰ ਪਾੜ ਲਗਾਕੇ ਚੋਰੀ ਕਰਨ ਵਾਲਾ 06 ਮੈਂਬਰੀ ਗਿਰੋਹ ਗ੍ਰਿਫ਼ਤਾਰ

ਨਵੇਂ ਕਮਿਸ਼ਨਰ ਟੀ ਬੈਨਿਥ ਨੇ ਚਾਰਜ ਸਾਂਭਣ ਤੋਂ ਬਾਅਦ ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਨਾਲ ਕੀਤੀ ਮੁਲਾਕਾਤ