ਫਤਿਹਗੜ੍ਹ ਸਾਹਿਬ : ਸੂਬੇ ਅੰਦਰ 30 ਨਵੰਬਰ ਤੋਂ ਸ਼ੁਰੂ ਹੋਈ ਵਿਕਸਿਤ ਭਾਰਤ ਸੰਕਲਪ ਯਾਤਰਾ ਮੁਹਿੰਮ ਵਿੱਚ ਸਿਹਤ ਵਿਭਾਗ ਤਨਦੇਹੀ ਨਾਲ ਲੋਕਾਂ ਤੱਕ ਸਿਹਤ ਸਹੂਲਤਾਂ ਪ੍ਦਾਨ ਕਰ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ: ਦਵਿੰਦਰਜੀਤ ਕੌਰ ਨੇ ਦੱਸਿਆ ਕਿ ਮੁਹਿੰਮ ਦੌਰਾਨ ਹੁਣ ਤੱਕ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਸਿਹਤ ਵਿਭਾਗ ਵੱਲੋਂ 103 ਦੇ ਕਰੀਬ ਸਿਹਤ ਜਾਂਚ ਕੈਂਪ ਲਗਾਏ ਜਾ ਚੁੱਕੇ ਹਨ, ਜਿਨ੍ਹਾਂ ਵਿੱਚ 3527 ਦੇ ਕਰੀਬ ਵਿਅਕਤੀਆਂ ਦੀ ਸਿਹਤ ਜਾਂਚ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਿਹਤ ਕੈਂਪਾਂ ਵਿੱਚ ਲੋਕਾਂ ਦੇ ਸ਼ੂਗਰ, ਬੀ.ਪੀ., ਟੀ.ਬੀ. ਆਦਿ ਤੋਂ ਪੀੜਤ ਵਿਅਕਤੀਆਂ ਦੀ ਸਕਰੀਨਿੰਗ ਕੀਤੀ ਜਾ ਰਹੀ ਹੈ ਅਤੇ ਨਿਰਧਾਰਤ ਮਾਪਦੰਡਾਂ ਵਾਲੇ ਰਹਿੰਦੇ ਵਿਅਕਤੀਆਂ ਦੇ ਆਯੂਸ਼ਮਾਨ ਕਾਰਡ ਬਣਾਏ ਜਾ ਰਹੇ ਹਨ।
1109 ਲੋਕਾਂ ਦੀ ਟੀ.ਬੀ. ਸਬੰਧੀ ਜਾਂਚ ਕੀਤੀ
ਡਿਪਟੀ ਮੈਡੀਕਲ ਕਮਿਸ਼ਨਰ ਡਾ ਡਾ ਸਰਿਤਾ ਨੇ ਦੱਸਿਆ ਕਿ ਇਸ ਮੁਹਿੰਮ ਦੌਰਾਨ ਹੁਣ ਤੱਕ 1109 ਲੋਕਾਂ ਦੀ ਟੀ.ਬੀ. ਸਬੰਧੀ ਜਾਂਚ ਕੀਤੀ ਗਈ, ਜਿਨ੍ਹਾਂ ਵਿੱਚੋਂ 92 ਕੇਸ ਰੈਫਰ ਕੀਤੇ ਗਏ ਹਨ।ਸ਼ੂਗਰ ਦੇ 2403, ਜਿਨ੍ਹਾਂ ਵਿੱਚੋਂ 337 ਕੇਸ ਰੈਫਰ ਕੀਤੇ ਗਏ ਹਨ। ਹਾਈਪਰਟੈਂਸ਼ਨ ਦੇ 2891 ਵਿਅਕਤੀਆਂ ਦੀ ਜਾਂਚ ਕੀਤੀ ਜਾ ਚੁੱਕੀ ਹੈ, ਜਿਨ੍ਹਾਂ ਵਿੱਚੋ 577 ਕੇਸ ਰੈਫਰ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋ ਸ਼ੁਰੂ ਕੀਤੀ ਗਈ ਆਯੂਸ਼ਮਾਨ ਕਾਰਡ ਦੀ ਸਹੂਲਤ ਬਹੁਤ ਲਾਹੇਵੰਦ ਸਿੱਧ ਹੋ ਰਹੀ ਹੈ, ਇਸ ਮੁਹਿੰਮ ਦੌਰਾਨ ਹੁਣ ਤੱਕ 236 ਆਯੂਸ਼ਮਾਨ ਕਾਰਡ ਬਣਾਏ ਜਾ ਚੁੱਕੇ ਹਨ।