ਜੋਗਾ : ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਕਾਮਰੇਡ ਜੰਗੀਰ ਸਿੰਘ ਜੋਗਾ ਸਰਕਾਰੀ ਸੈਕੰਡਰੀ ਸਕੂਲ (ਲੜਕੇ) ਜੋਗਾ ਵਿਖੇ ਸਕੂਲ ਮੁਖੀ ਪਰਵਿੰਦਰ ਸਿੰਘ ਦੀ ਅਗਵਾਈ ਵਿੱਚ ਮਾਪੇ–ਅਧਿਆਪਕ ਮਿਲਣੀ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਲਾਇਬਰੇਰੀ ਲੰਗਰ ਅਤੇ ਸਿੱਖਿਆ ਸਹਾਇਕ ਸਮੱਗਰੀ ਦੀ ਪ੍ਰਦਰਸ਼ਨੀ ਵੀ ਲਗਾਈ ਗਈ। ਮਿਲਣੀ ਦੌਰਾਨ ਸਕੂਲ ਮੈਨੇਜਮੈਂਟ ਕਮੇਟੀ ਦੀ ਚੇਅਰਪਰਸਨ ਦਲਜੀਤ ਕੌਰ ਅਤੇ ਸਮੂਹ ਕਮੇਟੀ ਮੈਂਬਰਾਂ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ।
ਸਕੂਲ ਦੇ ਮੀਡੀਆ ਕੋਆਰਡੀਨੇਟਰ ਸ਼ਰਨਜੀਤ ਕੌਰ ਜੋਗਾ ਨੇ ਦੱਸਿਆ ਕਿ ਵਿਦਿਆਰਥੀਆਂ ਦੇ ਮਾਤਾ–ਪਿਤਾ ਨੇ ਬੜੇ ਉਤਸ਼ਾਹ ਨਾਲ ਆਪਣੇ ਬੱਚਿਆਂ ਦੀ ਹੁਣ ਤੱਕ ਦੀ ਕਾਰਗੁਜ਼ਾਰੀ ਬਾਰੇ ਜਾਣਿਆ। ਉਹਨਾਂ ਨੇ ਦੱਸਿਆ ਕਿ ਬੱਚਿਆਂ ਦੇ ਮਾਤਾ–ਪਿਤਾ ਨਾਲ ਬੱਚਿਆਂ ਦੀਆਂ ਰੁਚੀਆਂ, ਸਿਹਤ ਸਬੰਧੀ ਆਦਤਾਂ, ਸਹਿ–ਵਿੱਦਿਅਕ ਕਿਰਿਆਵਾਂ, ਖੇਡਾਂ, ਸਤੰਬਰ ਤੇ ਨਵੰਬਰ ਪ੍ਰੀਖਿਆ ਦੇ ਨਤੀਜਿਆਂ, ਨਵੇਂ ਦਾਖਲਿਆਂ ਅਤੇ ਸਮਰੱਥ ਮਿਸ਼ਨ ਸਬੰਧੀ ਵੀ ਵਿਚਾਰ ਚਰਚਾ ਕੀਤੀ ਗਈ। ਸਕੂਲ ਮੁਖੀ ਪਰਵਿੰਦਰ ਸਿੰਘ ਨੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਮਿਸ਼ਨ 100 ਪ੍ਰਤੀਸ਼ਤ ਵਿੱਚ ਸਹਿਯੋਗ ਕਰਨ ਲਈ ਪ੍ਰੇਰਿਆ ਅਤੇ ਸਿੱਖਿਆ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਗਤੀਵਿਧੀਆਂ ਬਾਰੇ ਵੀ ਜਾਣੂ ਕਰਵਾਇਆ। ਇਸ ਮੌਕੇ ਅਧਿਆਪਕ ਹੇਮਾ ਗੁਪਤਾ, ਰਾਜਕਮਲ, ਸਰੋਜ ਰਾਣੀ, ਰਜਿੰਦਰ ਕੌਰ, ਪੂਜਾ ਰਾਣੀ, ਮਨਦੀਪ ਕੌਰ, ਪੂਜਾ ਬਾਂਸਲ, ਪ੍ਰਿਅੰਕਾ ਰਾਣੀ, ਹਰਜਿੰਦਰ ਕੌਰ, ਗੁਰਵੀਰ ਸਿੰਘ, ਹਰਦੀਪ ਸਿੰਘ ਅਤੇ ਅਮਿਤ ਕੁਮਾਰ ਸਮੇਤ ਸਮੂਹ ਵਿਦਿਆਰਥੀ ਅਤੇ ਉਹਨਾਂ ਦੇ ਮਾਤਾ–ਪਿਤਾ ਮੌਜੂਦ ਸਨ।