ਨਵੀਂ ਦਿੱਲੀ : ਸੰਸਦ ਦੇ ਸਰਦ ਰੁੱਤ ਦੇ ਸੈਸ਼ਨ ਦੇ ਚਲਦਿਆਂ ਅੱਜ 33 ਸੰਸਦ ਮੈਂਬਰਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਸੰਸਦ ਵਿੱਚ ਸਰਦ ਰੁੱਤ ਦੇ ਇਜਲਾਸ ਦਾ ਅੱਜ 11ਵਾਂ ਦਿਨ ਹੈ ਅਤੇ ਸੰਸਦ ਵਿੱਚ ਸੁਰੱਖਿਆ ਵਿਚ ਕੁਤਾਹੀ ਦੇ ਮਾਮਲੇ ਨੂੰ ਲੈ ਕੇ ਹੰਗਾਮਾ ਕਰ ਰਹੇ 33 ਸੰਸਦ ਮੈਂਬਰਾਂ ਨੂੰ ਸਪੀਕਰ ਓਮ ਬਿੜਲਾ ਨੇ ਮੁਅੱਤਲ ਕਰ ਦਿੱਤਾ ਹੈ। ਇਨ੍ਹਾਂ ਵਿੱਚ ਵਿਰੋਧੀ ਧਿਰ ਨੇ ਨੇਤਾ ਅਧੀਰ ਰੰਜਨ ਵੀ ਸ਼ਾਮਲ ਹਨ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ 14 ਦਸੰਬਰ ਨੂੰ ਲੋਕ ਸਭਾ ਵਿਚੋਂ 13 ਸੰਸਦ ਮੈਂਬਰਾਂ ਨੂੰ ਮੁਅੱਤਲ ਕੀਤਾ ਜਾ ਚੁੱਕਿਆ ਹੈ ਜਿਨ੍ਹਾਂ ਨਾਲ ਇਹ ਗਿਣਤੀ 46 ਤੱਕ ਪਹੁੰਚ ਗਈ ਹੈ। 12 ਵਜੇਂ ਲੋਕ ਸਭਾ ਦੀ ਕਾਰਵਾਈ ਸ਼ੁਰੂ ਹੋਈ ਸੀ ਅਤੇ ਵਿਰੋਧੀ ਸੰਸਦ ਮੈਂਬਰਾਂ ਨੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ ਅਤੇ ਤਖ਼ਤੀਆਂ ਲਹਿਰਾਈਆਂ ਜਿਸ ਕਾਰਨ ਸਦਨ ਦੀ ਕਾਰਵਾਈ ਨੂੰ 2 ਵਜੇ ਤੱਕ ਮੁਲਤਵੀ ਕੀਤਾ ਗਿਆ ਪਰ ਬਾਅਦ ਵਿਚ 4 ਵਜੇ ਤੱਕ ਕਾਰਵਾਈ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ।