ਸੁਨਾਮ : ਦੀ ਸੁਨਾਮ ਪੈਨਸ਼ਨਰਜ ਵੈਲਫੇਅਰ ਐਸੋਸੀਏਸ਼ਨ ਸੁਨਾਮ ਵੱਲੋਂ ਪੈਨਸ਼ਨਰਜ਼ ਦਿਹਾੜਾ ਐਸੋਸੀਏਸ਼ਨ ਦੇ ਕਾਰਜ਼ਕਾਰੀ ਪ੍ਰਧਾਨ ਮਦਨ ਲਾਲ ਬਾਂਸਲ ਦੀ ਅਗਵਾਈ 'ਚ ਸਥਾਨਕ ਸ਼ਾਂਤੀ ਨਿਕੇਤਨ ਨੇੜੇ ਬੱਸ ਸਟੈਂਡ ਵਿਖੇ ਪੂਰੀ ਗਰਮਜੋਸ਼ੀ ਨਾਲ ਮਨਾਇਆ ਗਿਆ। ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸੇਵਾ ਮੁਕਤ ਜੇਲ੍ਹ ਸੁਪਰਡੈਂਟ ਹਰਦੀਪ ਸਿੰਘ ਭੱਟੀ ਅਤੇ ਵਿਸ਼ੇਸ਼ ਮਹਿਮਾਨ ਵਜੋਂ ਵੱਖ-ਵੱਖ ਬੈਂਕਾਂ ਦੇ ਮੈਨੇਜਰ ਸ਼ਾਮਿਲ ਹੋਏ। ਇਸ ਮੌਕੇ ਬੋਲਦਿਆਂ ਮੁੱਖ ਮਹਿਮਾਨ ਹਰਦੀਪ ਸਿੰਘ ਭੱਟੀ, ਸਾਬਕਾ ਪ੍ਰਧਾਨ ਗੁਰਬਖਸ਼ ਸਿੰਘ ਜਖੇਪਲ, ਚੇਤ ਰਾਮ ਢਿੱਲੋਂ, ਡਾਕਟਰ ਸ਼ਵਿੰਦਰ ਸਿੰਘ ਸਿੱਧੂ, ਚਮਕੌਰ ਸਿੰਘ ਅਤੇ ਰਜਿੰਦਰ ਸਿੰਘ ਖਾਲਸਾ ਨੇ ਸੂਬੇ ਦੀ ਭਗਵੰਤ ਮਾਨ ਸਰਕਾਰ ਨੂੰ ਵਾਅਦੇ ਚੇਤੇ ਕਰਵਾਉਂਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਚੋਣਾਂ ਤੋਂ ਪਹਿਲਾਂ ਮੁਲਾਜ਼ਮਾਂ ਦੀਆਂ ਮੰਗਾਂ ਪੂਰੀਆਂ ਕਰਨ ਦਾ ਭਰੋਸਾ ਦਿਵਾਇਆ ਸੀ ਲੇਕਿਨ ਸਰਕਾਰ ਦੋ ਸਾਲ ਦਾ ਕਾਰਜਕਾਲ ਬੀਤ ਜਾਣ ਦੇ ਬਾਵਜੂਦ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਦੀਆਂ ਮੰਗਾਂ ਮੰਨਣ ਤੋਂ ਟਾਲਾ ਵੱਟ ਰਹੀ ਹੈ। ਉਨ੍ਹਾਂ ਕਿਹਾ ਕਿ ਪੈਨਸ਼ਨਰਾਂ ਨੂੰ ਮੰਗਾਂ ਦੀ ਪੂਰਤੀ ਲਈ ਸੜਕਾਂ 'ਤੇ ਉੱਤਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ। ਪੈਨਸ਼ਨਰਜ਼ ਦਿਹਾੜੇ ਮੌਕੇ ਕਾਮਰੇਡ ਵਰਿੰਦਰ ਕੌਸ਼ਿਕ ਸਮੇਤ ਹੋਰਨਾਂ ਸਖ਼ਸ਼ੀਅਤਾਂ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਕਸ਼ਮੀਰ ਸਿੰਘ ਮੱਲ੍ਹੀ, ਕੁਲਦੀਪ ਪਾਠਕ, ਕਰਮ ਸਿੰਘ ਛਾਜਲੀ, ਕ੍ਰਿਸ਼ਨ ਲਾਲ ਗੋਇਲ, ਰਜਿੰਦਰ ਕੁਮਾਰ ਗਰਗ, ਪ੍ਰਕਾਸ਼ ਸਿੰਘ, ਜਗਦੇਵ ਸਿੰਘ ਚੀਮਾ, ਕਰਨੈਲ ਸਿੰਘ ਜਖੇਪਲ, ਸੁਖਦੇਵ ਸਿੰਘ, ਬਿੱਕਰ ਸਿੰਘ ਸ਼ੇਰੋਂ, ਜ਼ਿਲ੍ਹੇਦਾਰ ਕਰਨੈਲ ਸਿੰਘ, ਅੱਛਰ ਸਿੰਘ, ਅਮਰੀਕ ਸਿੰਘ, ਧੰਨ ਸਿੰਘ ਅਤੇ ਰਾਜ ਕੁਮਾਰ ਆਦਿ ਹਾਜ਼ਰ ਸਨ।