ਬਰਨਾਲਾ : ਜ਼ਿਲਾ ਬਰਨਾਲਾ ਵਿਚ ਡਿਪਟੀ ਕਮਿਸ਼ਨਰ ਸ. ਤੇਜ ਪ੍ਰਤਾਪ ਸਿੰਘ ਫੂਲਕਾ (DC Tej Partap Singh Phulka) ਦੇ ਦਿਸ਼ਾ ਨਿਰਦੇਸ਼ਾਂ ਅਤੇ ਸਿਵਲ ਸਰਜਨ ਡਾ. ਹਰਿੰਦਰਜੀਤ ਸਿੰਘ ਦੀ ਅਗਵਾਈ ਹੇਠ ਕਰੋਨਾ ਮਹਾਮਾਰੀ ਵਿਰੁੱਧ ਟੀਕਾਕਰਨ ਮੁਹਿੰਮ ਤਹਿਤ ਕੈਂਪ ਜਾਰੀ ਹਨ।
ਡਿਪਟੀ ਕਮਿਸ਼ਨਰ ਸ. ਤੇਜ ਪ੍ਰਤਾਪ ਸਿੰਘ ਫੂਲਕਾ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਸਾਰੇ ਸਰਕਾਰੀ ਦਫਤਰਾਂ ਵਿਚ ਕੈਂਪ ਲਾ ਕੇ ਸਰਕਾਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਵੈਕਸੀਨ ਲਾਈ ਜਾ ਰਹੀ ਹੈ। ਇਸ ਤਹਿਤ ਦਫਤਰ ਰੈਡ ਕ੍ਰਾਸ ਸੁਸਾਇਟੀ ਬਰਨਾਲਾ ਵਿਖੇ ਵੀ ਤਿੰਨ ਰੋਜ਼ਾ ਕੈਂਪ ਲਾ ਕੇ ਵੱਖ ਵੱਖ ਵਿਭਾਗਾਂ ਦੇ ਅਮਲੇ ਦੇ ਟੀਕਾਕਰਨ ਕੀਤਾ ਗਿਆ। ਇਸ ਤੋਂ ਇਲਾਵਾ ਦਫਤਰ ਨਗਰ ਕੌਂਸਲ ਬਰਨਾਲਾ ਵਿਖੇ ਵੀ ਕੈਂਪ ਲਗਾ ਕੇ ਸਟਾਫ ਦੇ ਵੈਕਸੀਨ ਲਾਈ ਗਈ। ਉਨਾਂ ਦੱਸਿਆ ਕਿ ਵੱਖ ਵੱਖ ਦਫਤਰਾਂ ਵਿਚ ਅਜਿਹੇ ਕੈਂਪ ਆਉਦੇ ਦਿਨੀਂ ਵੀ ਜਾਰੀ ਰਹਿਣਗੇ।
ਇਸ ਮੌਕੇ ਜ਼ਿਲਾ ਟੀਕਾਕਰਨ ਅਫਸਰ ਰਜਿੰਦਰ ਸਿੰਗਲਾ ਨੇ ਦੱਸਿਆ ਕਿ ਮੁਹਿੰਮ ਤਹਿਤ ਸਹਿਣਾ ਅਤੇ ਪਿੰਡ ਬਦਰਾ ਵਿਚ ਵੀ ਕੈਂਪ ਲਾਇਆ ਗਿਆ। ਉਨਾਂ ਕਿਹਾ ਕਿ ਸਰਕਾਰੀ ਅਮਲੇ ਤੋਂ ਇਲਾਵਾ 45 ਸਾਲ ਤੋਂ ਉਪਰ ਦੇ ਸਾਰੇ ਵਿਅਕਤੀਆਂ ਦੇ ਵੈਕਸੀਨ ਲਾਉਣ ਲਈ ਵੀ ਕੈਂਪ ਜਾਰੀ ਹਨ।