Friday, November 22, 2024

Malwa

ਪੰਜਾਬੀ ਯੂਨੀਵਰਸਿਟੀ ਵਿਖੇ 10 ਦਿਨਾ ਗਣਿਤ ਵਰਕਸ਼ਾਪ ਸ਼ੁਰੂ

December 19, 2023 05:42 PM
SehajTimes
ਪਟਿਆਲਾ : ਪੰਜਾਬੀ ਯੂਨੀਵਰਸਿਟੀ ਦੇ ਗਣਿਤ ਵਿਭਾਗ ਵੱਲੋਂ ਇੰਡੀਅਨ ਵੂਮੈਨ ਇਨ ਮੈਥੇਮੈਟਿਕਸ (ਆਈ. ਡਬਲਿਊ. ਐੱਮ) ਦੇ ਸਹਿਯੋਗ ਨਾਲ 10 ਦਿਨਾ ਵਰਕਸ਼ਾਪ ਲਗਾਈ ਜਾ ਰਹੀ ਹੈ। ਚਾਹਵਾਨ ਔਰਤ ਗਣਿਤ ਵਿਗਿਆਨੀਆਂ ਲਈ ਵਿਸ਼ੇਸ਼ ਤੌਰ ਉੱਤੇ ਕਰਵਾਈ ਜਾ ਰਹੀ ਇਸ ਵਰਕਸ਼ਾਪ ਵਿੱਚ ਸੰਖਿਆਵਾਂ ਦੀ ਸ਼ਕਤੀ ਨੂੰ ਜਾਣਨ ਅਤੇ ਗਣਿਤ ਦੇ ਸੰਬੰਧ ਵਿੱਚ ਭਵਿੱਖ ਨਾਲ਼ ਜੁੜੇ ਵੱਖ-ਵੱਖ ਪੱਖਾਂ ਦੀ ਗੱਲਬਾਤ ਹੋਣੀ ਹੈ ।  'ਅਨਲਾਕਿੰਗ ਦਾ ਪਾਵਰ ਆਫ਼ ਨੰਬਰਜ਼: ਸ਼ੇਪਿੰਗ ਦ ਫਿਊਚਰ ਵਿਦ ਮੈਥੇਮੈਟਿਕਸ' ਸਿਰਲੇਖ ਵਾਲੀ ਇਸ ਵਰਕਸ਼ਾਪ ਵਿੱਚ ਵਿਦਿਆਰਥੀਆਂ, ਖੋਜਕਰਤਾਵਾਂ ਅਤੇ ਗਣਿਤ ਸੰਬੰਧੀ ਉਤਸ਼ਾਹੀ ਲੋਕਾਂ ਵੱਲੋਂ ਸ਼ਿਰਕਤ ਕੀਤੀ ਜਾ ਰਹੀ ਹੈ। ਵਾਈਸ-ਚਾਂਸਲਰ ਡਾ. ਅਰਵਿੰਦ ਵੱਲੋਂ ਵਰਕਸ਼ਾਪ ਦੇ ਉਦਘਾਟਨੀ ਸੈਸ਼ਨ ਦੀ ਪ੍ਰਧਾਨਗੀ ਕਰਦਿਆਂ ਆਪਣੇ ਸੰਬੋਧਨੀ ਸ਼ਬਦਾਂ ਦੌਰਾਨ ਕਿਹਾ ਕਿ ਗਣਿਤ ਦੀ ਦੁਨੀਆ ਵਿਚ ਲਿੰਗ ਅਧਾਰਿਤ ਰੁਕਾਵਟਾਂ ਨੂੰ ਦੂਰ ਕਰਨ ਸੰਬੰਧੀ ਸਾਨੂੰ ਵਧ-ਚੜ੍ਹ ਕੇ ਕੰਮ ਕਰਨ ਦੀ ਲੋੜ ਹੈ। ਉਨ੍ਹਾਂ ਆਪਣੇ ਸੰਬੋਧਨ ਵਿੱਚ ਸਾਡੇ ਰੋਜ਼ਾਨਾ ਜੀਵਨ ਵਿੱਚ ਗਣਿਤ ਦੇ ਸਰਵ ਵਿਆਪਕ ਉਪਯੋਗਾਂ ਨੂੰ ਉਜਾਗਰ ਕੀਤਾ। ਉਨ੍ਹਾਂ ਵਰਕਸ਼ਾਪ ਵਿੱਚ ਭਾਗ ਲੈਣ ਵਾਲਿਆਂ ਨੂੰ ਆਪਣੇ ਬਿਹਤਰ ਭਵਿੱਖ ਨੂੰ ਰੂਪ ਦੇਣ ਲਈ ਗਣਿਤ ਦੀ ਸਮਰੱਥਾ ਨੂੰ ਅਪਣਾਉਣ ਬਾਰੇ ਸੁਝਾਇਆ।  
 
ਡਾ. ਗੁਰਮੀਤ ਕੌਰ ਬਖਸ਼ੀ, ਜੋ ਕਿ ਪ੍ਰਸਿੱਧ ਗਣਿਤ-ਵਿਗਿਆਨੀ ਹਨ ਅਤੇ ਵਰਕਸ਼ਾਪ ਦੀ ਵਿਗਿਆਨਕ ਪ੍ਰਬੰਧਕੀ ਕਮੇਟੀ ਦੇ ਮੈਂਬਰ ਹਨ, ਨੇ ਵੀ ਉਦਘਾਟਨੀ ਸਮਾਗਮ ਮੌਕੇ ਸ਼ਿਰਕਤ ਕੀਤੀ।  ਡਾ. ਬਖਸ਼ੀ ਨੇ ਗਣਿਤ ਵਿੱਚ ਔਰਤਾਂ ਦੇ ਸ਼ਕਤੀਕਰਨ ਲਈ ਆਪਣੀ ਅਟੁੱਟ ਵਚਨਬੱਧਤਾ ਨੂੰ ਦਰਸਾਉਂਦੇ ਹੋਏ, ਆਈ. ਡਬਲਿਊ. ਐੱਮ ਸੰਸਥਾ ਦੇ ਹਵਾਲੇ ਨਾਲ ਆਪਣੀ ਗੱਲ ਰੱਖੀ।  ਇਸ ਸਮਾਰੋਹ ਵਿੱਚ ਡਾ. ਸੁਰਿੰਦਰ ਸਿੰਘ ਕੈਂਥ ਵੱਲੋਂ ਲਿਖੀ ਗਈ ਪੁਸਤਕ ਨੂੰ ਵੀ ਰਿਲੀਜ਼ ਕੀਤਾ ਗਿਆ ਗਣਿਤ ਵਿਭਾਗ ਦੇ ਮੁਖੀ ਪ੍ਰੋ. ਪਰਵੀਨ ਲਤਾ ਨੇ ਆਪਣੇ ਸਵਾਗਤੀ ਭਾਸ਼ਣ ਦੌਰਾਨ ਵਿਭਾਗ ਦੇ ਅਮੀਰ ਇਤਿਹਾਸ ਅਤੇ ਵਿਸ਼ੇਸ਼ਤਾਵਾਂ ਬਾਰੇ ਸੰਖੇਪ ਵਿੱਚ ਜਾਣੂ ਕਰਵਾਇਆ।  ਉਨ੍ਹਾਂ ਆਈ. ਡਬਲਿਊ. ਐੱਮ ਸੰਸਥਾ ਅਤੇ ਸਥਾਨਕ ਪ੍ਰਬੰਧਕੀ ਕਮੇਟੀ ਜਿਸ ਵਿੱਚ ਡਾ. ਦੀਪਕ ਕੁਮਾਰ, ਡਾ. ਰੁਪਾਲੀ, ਅਤੇ ਰੀਤੂ ਸ਼ਾਮਲ ਸਨ, ਦੇ ਸਮਰਪਿਤ ਯਤਨਾਂ ਦੀ ਪ੍ਰਸ਼ੰਸਾ ਕੀਤੀ। ਪ੍ਰੋਗਰਾਮ ਦੀ ਕਨਵੀਨਰ ਡਾ. ਸ਼ਾਲਿਨੀ ਗੁਪਤਾ ਨੇ ਪ੍ਰੋਗਰਾਮ ਦੀ ਰੂਪ-ਰੇਖਾ ਸਬੰਧੀ ਆਪਣੇ ਵਿਚਾਰ ਸਾਂਝੇ ਕੀਤੇ। ਜ਼ਿਕਰਯੋਗ ਹੈ ਕਿ ਅਗਲੇ ਦਸ ਦਿਨਾਂ ਦੌਰਾਨ ਗਣਿਤ ਵਿਸ਼ੇ ਨਾਲ ਸੰਬੰਧਿਤ ਵੱਖ-ਵੱਖ ਪੱਖਾਂ ਉੱਤੇ ਚਰਚੇ ਕਰਨ ਹਿਤ ਇੰਟਰ ਐਕਟਿਵ ਸੈਸ਼ਨ ਕਰਵਾਏ ਜਾਣਗੇ।

Have something to say? Post your comment

 

More in Malwa

ਡੀਟੀਐੱਫ ਦੇ ਸੱਦੇ ਤੇ ਸੈਂਕੜੇ ਅਧਿਆਪਕਾਂ ਨੇ ਜ਼ਿਲ੍ਹਾ ਸਿੱਖਿਆ ਅਫਸਰ ਸੰਗਰੂਰ ਦੇ ਦਫ਼ਤਰ ਦੇ ਅੱਗੇ ਲਗਾਇਆ ਧਰਨਾ

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਜ਼ਿਲ੍ਹਾ ਸੰਗਰੂਰ ਦੀ ਮੀਟਿੰਗ ਪ੍ਰਧਾਨ ਗੁਰਮੀਤ ਸਿੰਘ ਕਪਿਆਲ ਦੀ ਪ੍ਰਧਾਨਗੀ ਹੇਠ ਹੋਈ

ਪਿੰਡ ਮੰਡੋਫਲ ਦੇ ਕਿਸਾਨ ਜਸਵਿੰਦਰ ਸਿੰਘ ਨੇ ਡੀ.ਏ.ਪੀ. ਦੀ ਥਾਂ ਸਿੰਗਲ ਸੁਪਰ ਫਾਸਫੇਟ ਵਰਤਕੇ ਕੀਤੀ ਕਣਕ ਦੀ ਬਿਜਾਈ

ਊੜਾ ਅਤੇ ਜੂੜਾ ਬਚਾਉ ਲਹਿਰ’ ਵਲੋਂ ਕਰਵਾਏ ਕੁਇਜ ਮੁਕਾਬਲਿਆਂ ਵਿਚ ਬਾਬਾ ਸਾਹਿਬ ਦਾਸ ਸਕੂਲ ਨੇ ਪਹਿਲਾ ਸਥਾਨ ਹਾਸਲ ਕੀਤਾ

ਕਰਜ਼ਾ ਵਸੂਲੀ ਬਦਲੇ ਕਿਸੇ ਦੀ ਜਾਇਦਾਦ ਕੁਰਕ ਨਹੀਂ ਹੋਣ ਦੇਵਾਂਗੇ : ਉਗਰਾਹਾਂ

ਸੰਤ ਰਤਨ ਸਿੰਘ ਜੀ ਗੁ: ਅਤਰਸਰ (ਰਾੜਾ ਸਾਹਿਬ) ਵਾਲਿਆਂ ਦੀ ਤੀਸਰੀ ਬਰਸੀ ਮਨਾਈ 

ਸੁਨਾਮ ਵਿਖੇ ਕਿਸਾਨਾਂ ਨੇ ਮਾਰਕੀਟ ਕਮੇਟੀ ਦਾ ਦਫ਼ਤਰ  ਘੇਰਿਆ 

ਸਵਰਗੀ ਹਰਭਜਨ ਸਿੰਘ ਥਿੰਦ ਨੂੰ ਸ਼ਰਧਾਂਜਲੀਆਂ ਭੇਟ 

ਮੁੱਖ ਮੰਤਰੀ ਦੀ ਨਵੇਂ ਚੁਣੇ ਪੰਚਾਂ ਨੂੰ ਅਪੀਲ; ਆਪਣੇ ਪਿੰਡਾਂ ਨੂੰ ‘ਆਧੁਨਿਕ ਵਿਕਾਸ ਧੁਰੇ’ ਵਿੱਚ ਤਬਦੀਲ ਕਰੋ

ਸੁਨਾਮ ਪੁਲਿਸ ਵੱਲੋਂ ਸੱਤ ਮੈਂਬਰੀ ਲੁਟੇਰਾ ਗਿਰੋਹ ਕਾਬੂ