Thursday, November 21, 2024

Malwa

312 ਮੈਡੀਕਲ ਅਫਸਰਾਂ ਦੀ ਭਰਤੀ ਮਾਮਲਾ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ

December 19, 2023 06:34 PM
SehajTimes

ਪਟਿਆਲਾ : ਪੰਜਾਬ ਵਿਜੀਲੈਂਸ ਬਿਊਰੋ ਨੇ ਸਾਲ 2008-2009 ਦੌਰਾਨ 312 ਮੈਡੀਕਲ ਅਫਸਰਾਂ (ਐਮ.ਓ.) ਦੀ ਭਰਤੀ ਦੌਰਾਨ ਬੇਨਿਯਮੀਆਂ ਕਰਨ ਦੇ ਦੋਸ਼ ਹੇਠ ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀ.ਪੀ.ਐਸ.ਸੀ.) ਦੇ ਸਾਬਕਾ ਚੇਅਰਮੈਨ ਅਤੇ ਇਸ ਦੇ ਪੰਜ ਸਾਬਕਾ ਮੈਂਬਰਾਂ ਵਿਰੁੱਧ ਕੇਸ ਦਰਜ ਕੀਤਾ ਹੈ। ਇਸ ਮੁਕੱਦਮੇ ਵਿੱਚ ਪਟਿਆਲ਼ਾ ਜਿਲੇ ਦੇ ਸ਼ੁਤਰਾਣਾ ਹਲਕੇ ਤੋਂ ਸਾਬਕਾ ਵਿਧਾਇਕ ਡਾ: ਸਤਵੰਤ ਸਿੰਘ ਮੋਹੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਬਾਕੀ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ ਹੈ। ਅੱਜ ਇੱਥੇ ਇਹ ਪ੍ਰਗਟਾਵਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਮੁਕੱਦਮਾ ਵਿਸ਼ੇਸ਼ ਪੜਤਾਲੀਆ ਟੀਮ (ਐਸ.ਆਈ.ਟੀ.) ਦੀ ਜਾਂਚ ਰਿਪੋਰਟ ਦੇ ਆਧਾਰ ਉਤੇ ਦਰਜ ਕੀਤਾ ਗਿਆ ਹੈ। ਇਸ ਕੇਸ ਵਿੱਚ ਨਾਮਜ਼ਦ ਕੀਤੇ ਗਏ ਮੁਲਜ਼ਮਾਂ ਵਿੱਚ ਐਸ. ਕੇ. ਸਿਨਹਾ ਚੇਅਰਮੈਨ (ਸਵਰਗਵਾਸੀ), ਬ੍ਰਿਗੇਡੀਅਰ (ਸੇਵਾਮੁਕਤ) ਡੀ.ਐਸ. ਗਰੇਵਾਲ (ਸਵਰਗਵਾਸੀ), ਡਾ: ਸਤਵੰਤ ਸਿੰਘ ਮੋਹੀ, ਡੀ.ਐਸ. ਮਾਹਲ, ਸਾਬਕਾ ਮੰਤਰੀ ਲਾਲ ਸਿੰਘ ਦੀ ਨੂੰਹ ਰਵਿੰਦਰ ਕੌਰ ਅਤੇ ਭਾਜਪਾ ਦਾ ਬੁਲਾਰਾ ਅਨਿਲ ਸਰੀਨ ਸ਼ਾਮਲ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 22-11-2013 ਨੂੰ ਪੀ.ਪੀ.ਐਸ.ਸੀ. ਦੁਆਰਾ ਦੋ ਵਾਰੀਆਂ ਵਿੱਚ 100 ਅਤੇ 212 ਅਸਾਮੀਆਂ ਉਪਰ ਕੁੱਲ 312 ਐਮ.ਓਜ਼ ਦੀ ਭਰਤੀ ਦੌਰਾਨ ਹੋਈਆਂ ਬੇਨਿਯਮੀਆਂ ਨੂੰ ਚੁਣੌਤੀ ਦੇਣ ਵਾਲੀਆਂ ਰਿੱਟ ਪਟੀਸ਼ਨਾਂ ਦਾ ਨਿਪਟਾਰਾ ਕਰਦੇ ਹੋਏ ਸਮੁੱਚੇ ਮਾਮਲੇ ਦੀ ਜਾਂਚ ਲਈ ਇੱਕ ਐਸ.ਆਈ.ਟੀ ਗਠਿਤ ਕਰਨ ਦੇ ਹੁਕਮ ਦਿੱਤੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਦੋ ਮੈਂਬਰੀ ਐਸ.ਆਈ.ਟੀ. ਵਿੱਚ ਸ਼ਾਮਲ ਐਮ.ਐਸ. ਬਾਲੀ, ਸੰਯੁਕਤ ਕਮਿਸ਼ਨਰ ਸੀ.ਬੀ.ਆਈ. (ਸੇਵਾਮੁਕਤ) ਅਤੇ ਸੁਰੇਸ਼ ਅਰੋੜਾ, ਤੱਤਕਾਲੀ ਡਾਇਰੈਕਟਰ ਜਨਰਲ ਵਿਜੀਲੈਂਸ ਬਿਊਰੋ ਨੇ ਹਾਈ ਕੋਰਟ ਵਿੱਚ ਆਪਣੀ ਰਿਪੋਰਟ ਪੇਸ਼ ਕੀਤੀ ਹੈ ਜੋ ਇਹ ਸਾਬਤ ਕਰਦੀ ਹੈ ਕਿ ਸਾਲ 2008-2009 ਵਿੱਚ 312 ਡਾਕਟਰਾਂ ਦੀ ਪੂਰੀ ਚੋਣ ਬੇਨਿਯਮੀਆਂ ਨਾਲ ਭਰੀ ਹੋਈ ਸੀ। ਇਸ ਅਨੁਸਾਰ ਪੀ.ਪੀ.ਐਸ.ਸੀ. ਦੇ ਤੱਤਕਾਲੀ ਚੇਅਰਮੈਨ ਅਤੇ ਪੰਜ ਮੈਂਬਰਾਂ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਅਤੇ ਭਾਰਤੀ ਦੰਡਾਵਲੀ ਦੀਆਂ ਸਬੰਧਤ ਧਾਰਾਵਾਂ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿੱਚ ਇਹ ਐਫ.ਆਈ.ਆਰ. ਦਰਜ ਕੀਤੀ ਗਈ ਹੈ।

Have something to say? Post your comment

 

More in Malwa

ਡੀਟੀਐੱਫ ਦੇ ਸੱਦੇ ਤੇ ਸੈਂਕੜੇ ਅਧਿਆਪਕਾਂ ਨੇ ਜ਼ਿਲ੍ਹਾ ਸਿੱਖਿਆ ਅਫਸਰ ਸੰਗਰੂਰ ਦੇ ਦਫ਼ਤਰ ਦੇ ਅੱਗੇ ਲਗਾਇਆ ਧਰਨਾ

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਜ਼ਿਲ੍ਹਾ ਸੰਗਰੂਰ ਦੀ ਮੀਟਿੰਗ ਪ੍ਰਧਾਨ ਗੁਰਮੀਤ ਸਿੰਘ ਕਪਿਆਲ ਦੀ ਪ੍ਰਧਾਨਗੀ ਹੇਠ ਹੋਈ

ਪਿੰਡ ਮੰਡੋਫਲ ਦੇ ਕਿਸਾਨ ਜਸਵਿੰਦਰ ਸਿੰਘ ਨੇ ਡੀ.ਏ.ਪੀ. ਦੀ ਥਾਂ ਸਿੰਗਲ ਸੁਪਰ ਫਾਸਫੇਟ ਵਰਤਕੇ ਕੀਤੀ ਕਣਕ ਦੀ ਬਿਜਾਈ

ਊੜਾ ਅਤੇ ਜੂੜਾ ਬਚਾਉ ਲਹਿਰ’ ਵਲੋਂ ਕਰਵਾਏ ਕੁਇਜ ਮੁਕਾਬਲਿਆਂ ਵਿਚ ਬਾਬਾ ਸਾਹਿਬ ਦਾਸ ਸਕੂਲ ਨੇ ਪਹਿਲਾ ਸਥਾਨ ਹਾਸਲ ਕੀਤਾ

ਕਰਜ਼ਾ ਵਸੂਲੀ ਬਦਲੇ ਕਿਸੇ ਦੀ ਜਾਇਦਾਦ ਕੁਰਕ ਨਹੀਂ ਹੋਣ ਦੇਵਾਂਗੇ : ਉਗਰਾਹਾਂ

ਸੰਤ ਰਤਨ ਸਿੰਘ ਜੀ ਗੁ: ਅਤਰਸਰ (ਰਾੜਾ ਸਾਹਿਬ) ਵਾਲਿਆਂ ਦੀ ਤੀਸਰੀ ਬਰਸੀ ਮਨਾਈ 

ਸੁਨਾਮ ਵਿਖੇ ਕਿਸਾਨਾਂ ਨੇ ਮਾਰਕੀਟ ਕਮੇਟੀ ਦਾ ਦਫ਼ਤਰ  ਘੇਰਿਆ 

ਸਵਰਗੀ ਹਰਭਜਨ ਸਿੰਘ ਥਿੰਦ ਨੂੰ ਸ਼ਰਧਾਂਜਲੀਆਂ ਭੇਟ 

ਮੁੱਖ ਮੰਤਰੀ ਦੀ ਨਵੇਂ ਚੁਣੇ ਪੰਚਾਂ ਨੂੰ ਅਪੀਲ; ਆਪਣੇ ਪਿੰਡਾਂ ਨੂੰ ‘ਆਧੁਨਿਕ ਵਿਕਾਸ ਧੁਰੇ’ ਵਿੱਚ ਤਬਦੀਲ ਕਰੋ

ਸੁਨਾਮ ਪੁਲਿਸ ਵੱਲੋਂ ਸੱਤ ਮੈਂਬਰੀ ਲੁਟੇਰਾ ਗਿਰੋਹ ਕਾਬੂ