Friday, November 22, 2024

Chandigarh

ਪੇਂਡੂ ਯੂਥ ਕਲੱਬਾਂ ਨੂੰ ਯੁਵਕ ਸੇਵਾਵਾਂ ਵਿਭਾਗ ਵੱਲੋਂ ਦਿੱਤੀ ਜਾਵੇਗੀ ਸਹਾਇਤਾ ਰਾਸ਼ੀ

December 21, 2023 11:55 AM
SehajTimes
ਐਸ.ਏ.ਐਸ.ਨਗਰ : ਪੰਜਾਬ ਸਰਕਾਰ ਰਾਜ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਸਹਾਇਤਾ ਰਾਸ਼ੀ ਪ੍ਰਦਾਨ ਕਰ ਰਹੀ ਹੈ ਤਾਂ ਜੋ ਨੌਜਵਾਨਾਂ ਦਾ ਖੇਡਾਂ ਪ੍ਰਤੀ ਰੁਝਾਨ ਵਧਾਇਆ ਜਾ ਸਕੇ। ਇਸ ਬਾਰੇ ਜਾਣਕਾਰੀ ਦਿੰਦਿਆਂ ਡਾ. ਮਲਕੀਤ ਸਿੰਘ ਮਾਨ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ, ਐਸ.ਏ.ਐਸ. ਨਗਰ ਨੇ ਦੱਸਿਆ ਕਿ ਰਾਜ ਸਰਕਾਰ ਵਲੋਂ ਯੁਵਕ ਸੇਵਾਵਾਂ ਵਿਭਾਗ ਨਾਲ ਉਤਸ਼ਾਹਤ ਕਰਨ ਲਈ ਸਹਾਇਤਾ ਗ੍ਰਾਂਟ ਪ੍ਰਦਾਨ ਕੀਤੀ ਜਾ ਰਹੀ ਹੈ। ਯੁਵਕ ਸੇਵਾਵਾਂ ਵਿਭਾਗ ਨਾਲ ਸਬੰਧਤ ਮਾਨਤਾ ਪ੍ਰਾਪਤ ਸਰਗਰਮ ਯੂਥ ਕਲੱਬ ਅਤੇ ਰਜਿਸਟਰਡ ਐਨ.ਜੀ.ਓ. (ਵਿਭਾਗ ਨਾਲ ਐਫੀਲੇਟ ਕਰ ਦਿੱਤਾ ਜਾਵੇਗਾ) ਆਦਿ ਜੇਕਰ ਸਹਾਇਤਾ ਗ੍ਰਾਂਟ ਲੈਣ ਦੇ ਇਛੁੱਕ ਹਨ ਤਾਂ ਉਹ ਆਪਣੀ ਤਿੰਨ ਸਾਲ ਦੀ ਪ੍ਰਗਤੀ ਰਿਪੋਰਟ 26 ਦਸੰਬਰ ਤੱਕ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ, ਵਿਭਾਗ, ਕਮਰਾ ਨੰਬਰ 511-512, ਚੌਥੀ ਮੰਜਿਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਜ਼ਿਲ੍ਹਾ ਐਸ.ਏ.ਐਸ.ਨਗਰ ਵਿਖੇ ਜਮ੍ਹਾਂ ਕਰਵਾਉਣ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਕਮੇਟੀ ਕਲੱਬਾਂ ਦੀ ਪ੍ਰਗਤੀ ਦਾ ਮੁਲਾਂਕਣ ਕਰਕੇ ਅਗਲੇਰੀ ਕਾਰਵਾਈ ਕਰੇਗੀ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਐਸ.ਏ.ਐਸ.ਨਗਰ ਦੇ ਮੋਬਾਇਲ ਨੰਬਰ 9876267001 ਤੇ ਸੰਪਰਕ ਕੀਤਾ ਜਾ ਸਕਦਾ ਹੈ।
 

Have something to say? Post your comment

 

More in Chandigarh

ਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! 

ਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ, ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆ

ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ

ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾ

ਪੀ.ਐਸ.ਡੀ.ਐਮ. ਵੱਲੋਂ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਮਝੌਤਾ ਸਹੀਬੱਧ