Friday, September 20, 2024

Malwa

ਨੌਜਵਾਨਾਂ ਨੂੰ ਸਾਹਿਬਜ਼ਾਦਿਆਂ ਦੀ ਸ਼ਹਾਦਤ ਤੋਂ ਪ੍ਰੇਰਨਾ ਲੈ ਕੇ ਸਮਾਜਿਕ ਬੁਰਾਈਆਂ ਦਾ ਖਾਤਮਾ ਕਰਨਾ ਚਾਹੀਦਾ ਹੈ: ਬਲਤੇਜ ਪੰਨੂ

December 21, 2023 01:07 PM
SehajTimes
ਫ਼ਤਹਿਗੜ੍ਹ ਸਾਹਿਬ :  ਮੁੱਖ ਮੰਤਰੀ ਪੰਜਾਬ ਸ. ਭਗਵ਼ੰਤ ਸਿੰਘ ਮਾਨ ਦੇ ਮੀਡੀਆ ਸਲਾਹਕਾਰ ਸ. ਬਲਤੇਜ ਪੰਨੂ ਅੱਜ ਗੁਰਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਸ. ਪੰਨੂ ਨੇ ਕਿਹਾ ਕਿ ਸਰਬੰਸਦਾਨੀ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ਵਿੱਚ ਹਰੇਕ ਸਾਲ ਆਯੋਜਿਤ ਕੀਤੀ ਜਾਂਦੀ ਸ਼ਹੀਦੀ ਸਭਾ ਦੌਰਾਨ ਦੇਸ਼ ਵਿਦੇਸ਼ ਤੋਂ ਆਉਣ ਵਾਲੇ ਸ਼ਰਧਾਲੂਆਂ ਨੂੰ ਪੂਰੀ ਧਾਰਮਿਕ ਰਹੁ ਰੀਤਾਂ ਅਨੁਸਾਰ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸ਼ਹੀਦੀ ਸਭਾ ਦੁਨੀਆਂ ਭਰ ਵਿੱਚ ਇੱਕ ਅਜਿਹਾ ਮਹਾਨ ਵਿਰਤਾਂਤ ਹੈ ਜਿਥੇ ਗੁਰੂ ਸਾਹਿਬ ਦੇ ਛੋਟੇ ਸਾਹਿਬਜ਼ਾਦਿਆਂ ਨੇ ਜੁਲਮ ਖਿਲਾਫ ਹੱਸਦੇ-ਹੱਸਦੇ ਸ਼ਹਾਦਤ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਸ ਮਹਾਨ ਸ਼ਹਾਦਤ ਸਾਡੇ ਨੌਜਵਾਨਾਂ ਲਈ ਪ੍ਰੇਰਨਾ ਸਰੋਤ ਹੈ ਅਤੇ ਇਸ ਮਹਾਨ ਸ਼ਹਾਦਤ ਤੋਂ ਪ੍ਰੇਰਨਾ ਲੈ ਕੇ ਨੌਜਵਾਨਾਂ ਨੂੰ ਸਮਾਜਿਕ ਬੁਰਾਈਆਂ ਦਾ ਖਾਤਮਾ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ।
 
 ਸ. ਪੰਨੂ ਨੇ ਕਿਹਾ ਕਿ ਸ਼ਹੀਦਾਂ ਦੀ ਧਰਤੀ ਫ਼ਤਹਿਗੜ੍ਹ ਸਾਹਿਬ ਵਿਖੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸੀਸ ਝੁਕਾਉਣ ਲਈ ਆਏ ਹਨ ਅਤੇ ਇਸ ਮਹਾਨ ਸ਼ਹਾਦਤ ਦੀ ਮਿਸਾਲ ਦੁਨੀਆਂ ਦੇ ਇਤਿਹਾਸ ਵਿੱਚ ਕਿਧਰੇ ਨਹੀਂ ਮਿਲਦੀ।

Have something to say? Post your comment

 

More in Malwa

ਅਗਾਮੀ ਪੰਚਾਇਤੀ ਚੋਣਾਂ ਸਬੰਧੀ ਤਿਆਰੀਆਂ ਹੁਣ ਤੋਂ ਹੀ ਅਰੰਭੀਆਂ ਜਾਣ-ਡਾ. ਸੋਨਾ ਥਿੰਦ

ਪਾਵਰਕੌਮ ਬਿਜਲੀ ਖਪਤਕਾਰਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਵਚਨਬੱਧ: ਐਕਸੀਅਨ ਗੁਪਤਾ

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੀਆਂ ਸਮੂਹ ਨਗਰ ਕੌਸਲਾਂ ਅਤੇ ਨਗਰ ਪੰਚਾਇਤਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ,ਸਾਫ ਸਫਾਈ ਆਦਿ ਦਾ ਲਿਆ ਜਾਇਜਾ

ਡਿਪਟੀ ਕਮਿਸ਼ਨਰ ਨੇ ਮਾਲ ਅਫ਼ਸਰਾਂ ਦੀ ਕਾਰਗੁਜ਼ਾਰੀ ਦਾ ਲਿਆ ਜਾਇਜ਼ਾ

ਮਾਲੇਰਕੋਟਲਾ ਪੁਲਿਸ ਦੇ ਥਾਣਾ ਸ਼ਹਿਰੀ 1 ਦੀ ਲੋਕਾਂ ਨੇ ਰੱਜ ਕੇ ਕੀਤੀ ਸਲਾਘਾ

ਬਿਸ਼ਨਪੁਰਾ ਧਰਨੇ 'ਚ ਚੌਥੇ ਦਿਨ ਆਇਆ ਮੋੜਾ 

ਵਿੱਤੀ ਸਾਲ 2024-25 ਦੌਰਾਨ ਉਦਯੋਗਿਕ ਨਿਤੀ-2017 ਅਧੀਨ FCI ਵੈਰੀਫਿਕੇਸ਼ਨ ਐਂਡ ਬਿਜਲੀ ਡਿਊਟੀ ਛੋਟ ਲਈ ਪੰਜ ਉਦਯੋਗਿਕ ਯੂਨਿਟਾਂ ਨੂੰ ਦਿੱਤੀ ਜਾ ਚੁੱਕੀ ਹੈ ਪ੍ਰਵਾਨਗੀ : ਡਾ ਪੱਲਵੀ

ਦੋ ਮਨਰੇਗਾ ਕਾਮਿਆਂ ਦਾ ਤੀਜੇ ਦਿਨ ਵੀ ਨਾ ਹੋਇਆ ਸਸਕਾਰ 

ਨੰਬਰਦਾਰਾਂ ਨੇ ਸਰਕਾਰ ਪ੍ਰਤੀ ਜਤਾਈ ਨਰਾਜ਼ਗੀ 

ਆਲਮੀ ਪੱਧਰ ਤੇ ਵਾਤਾਵਰਨ ਨੂੰ ਬਚਾਉਣ ਲਈ ਉਪਰਾਲੇ ਜ਼ਰੂਰੀ : ਡਾਕਟਰ ਫੂਲ