Friday, November 22, 2024

Chandigarh

ਪੰਜਾਬ ਸਰਕਾਰ ਨੇ ਭਾਮੇ ਕਲਾਂ ਦੇ ਸਰਪੰਚ ਦੀ ਜ਼ਿਮਨੀ ਚੋਣ ਸਬੰਧੀ ਤਨਖਾਹ ਸਮੇਤ ਛੁੱਟੀ ਐਲਾਨੀ

December 21, 2023 01:12 PM
SehajTimes
ਚੰਡੀਗੜ੍ਹ : ਪੰਜਾਬ ਸਰਕਾਰ ਨੇ ਪਿੰਡ ਭਾਮੇ ਕਲਾਂ, ਤਹਿਸੀਲ ਸਰਦੂਲਗੜ੍ਹ, ਜ਼ਿਲ੍ਹਾ ਮਾਨਸਾ ਵਿਖੇ ਸਰਪੰਚ ਦੀ ਹੋ ਰਹੀ ਜ਼ਿਮਨੀ ਚੋਣ ਨੂੰ ਮੁੱਖ ਰੱਖਦੇ ਹੋਏ ਕਾਮਿਆਂ ਲਈ 24 ਦਸੰਬਰ, 2023 ਨੂੰ ਚੋਣ ਵਾਲੇ ਦਿਨ ਤਨਖਾਹ ਸਮੇਤ ਹਫਤਾਵਰੀ ਛੁੱਟੀ ਦਾ ਐਲਾਨ ਕੀਤਾ ਹੈ। ਇਕ ਬੁਲਾਰੇ ਨੇ ਦੱਸਿਆ ਕਿ ਪਿੰਡ ਭਾਮੇ ਕਲਾਂ, ਤਹਿਸੀਲ ਸਰਦੂਲਗੜ੍ਹ, ਜ਼ਿਲ੍ਹਾ ਮਾਨਸਾ ਵਿਖੇ ਸਰਪੰਚ ਦੀ ਹੋ ਰਹੀ ਜ਼ਿਮਨੀ ਚੋਣ ਬਾਬਤ ਪੰਜਾਬ ਵਿੱਚ ਸਥਿਤ ਦੁਕਾਨਾਂ ਅਤੇ ਤਜਾਰਤੀ ਅਦਾਰਿਆਂ/ ਉਦਯੋਗਿਕ ਅਦਾਰਿਆਂ ਵਿੱਚ ਕੰਮ ਕਰਦੇ ਕਿਰਤੀਆਂ, ਜੋ ਕਿ ਸਬੰਧਤ ਗ੍ਰਾਮ ਪੰਚਾਇਤ ਦੇ ਵੋਟਰ ਹਨ, ਉਨ੍ਹਾਂ ਨੂੰ ਆਪਣੀ ਵੋਟ ਦਾ ਹੱਕ ਸੁਨਿਸ਼ਚਿਤ ਕਰਨ ਲਈ ਮਿਤੀ 24.12.2023 ਦਿਨ ਐਤਵਾਰ ਨੂੰ ਸਰਕਾਰ ਵੱਲੋਂ ਇਨ੍ਹਾਂ ਹਲਕਿਆਂ ਦੇ ਅਧਿਕਾਰ ਖੇਤਰ ਵਿੱਚ ਆਉਂਦੇ ਉਨ੍ਹਾਂ ਦੁਕਾਨਾਂ ਅਤੇ ਤਜਾਰਤੀ ਅਦਾਰਿਆਂ/ ਉਦਯੋਗਿਕ ਅਦਾਰਿਆਂ, ਜਿੱਥੇ ਐਤਵਾਰ ਨੂੰ ਨਾਗਾ ਨਹੀਂ ਰੱਖਿਆ ਜਾਂਦਾ ਹੈ, ਲਈ ਤਨਖਾਹ ਸਮੇਤ ਹਫਤਾਵਰੀ ਛੁੱਟੀ ਘੋਸ਼ਿਤ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਕਿਰਤ ਵਿਭਾਗ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। 
 

Have something to say? Post your comment

 

More in Chandigarh

ਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! 

ਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ, ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆ

ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ

ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾ

ਪੀ.ਐਸ.ਡੀ.ਐਮ. ਵੱਲੋਂ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਮਝੌਤਾ ਸਹੀਬੱਧ