Friday, November 22, 2024

Malwa

ਸ਼ਹੀਦੀ ਸਭਾ ਦੌਰਾਨ ਸਾਫ਼ ਸਫ਼ਾਈ ਲਈ ਸੰਤ ਭੂਰੀ ਵਾਲਿਆਂ ਦੇ ਸਹਿਯੋਗ ਨਾਲ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੁਹਿੰਮ ਦਾ ਆਗਾਜ਼

December 21, 2023 06:45 PM
SehajTimes

ਫ਼ਤਹਿਗੜ੍ਹ ਸਾਹਿਬ : ਦਸਮਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ਵਿੱਚ 26 ਤੋਂ 28 ਦਸੰਬਰ ਤੱਕ ਹੋਣ ਵਾਲੀ ਸ਼ਹੀਦੀ ਸਭਾ ਮੌਕੇ ਦੇਸ਼ ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿੱਚ ਨਤਮਸਤਕ ਹੋਣ ਵਾਸਤੇ ਆਉਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ ਸੰਤ ਬਾਬਾ ਕਸ਼ਮੀਰਾ ਸਿੰਘ ਕਾਰ ਸੇਵਾ ਭੂਰੀ ਵਾਲਿਆਂ, ਬਾਬਾ ਫ਼ਕੀਰ ਸਿੰਘ ਤੇ ਬਾਬਾ ਸੁਖਵਿੰਦਰ ਸਿੰਘ ਵੱਲੋਂ ਭੇਜੀਆਂ ਗਈਆਂ ਮਸ਼ੀਨਾਂ ਤੇ ਸਫ਼ਾਈ ਸੇਵਾਦਾਰਾਂ ਦੇ ਜੱਥੇ ਦੇ ਸਹਿਯੋਗ ਨਾਲ ਵਿਸ਼ੇਸ਼ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਹਲਕਾ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ, ਡਵੀਜ਼ਨਲ ਕਮਿਸ਼ਨਰ ਦਲਜੀਤ ਸਿੰਘ ਮਾਂਗਟ ਤੇ ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਵੱਲੋਂ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਕੀਤੀ ਗਈ। ਇਸ ਮੌਕੇ ਅਰਦਾਸ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਸ. ਹਰਪਾਲ ਸਿੰਘ ਵੱਲੋਂ ਕੀਤੀ ਗਈ। ਇਸ ਦੌਰਾਨ ਸਫ਼ਾਈ ਸੇਵਾਦਾਰ ਭਾਈ ਅਮਰਜੀਤ ਸਿੰਘ, ਹਰਦੀਪ ਸਿੰਘ, ਮੁਖਤਾਰ ਸਿੰਘ, ਬਾਬਾ ਆਤਮਾ ਸਿੰਘ ਤੇ ਬਾਬਾ ਅਵਤਾਰ ਸਿੰਘ ਵੀ ਉਚੇਚੇ ਤੌਰ 'ਤੇ ਸ਼ਾਮਲ ਹੋਏ। ਇਸ ਮੌਕੇ ਹਲਕਾ ਵਿਧਾਇਕ ਐਡਵੋਕੇਟ ਰਾਏ ਨੇ ਕਿਹਾ ਕਿ ਦੁਨੀਆਂ ਦੇ ਇਤਿਹਾਸ ਦੀ ਮਹਾਨ ਗਾਥਾ, ਜਿਸ ਨੂੰ ਨਿੱਕੀਆਂ ਜਿੰਦਾਂ ਵੱਡੇ ਸਾਕੇ ਵਜੋਂ ਵੀ ਯਾਦ ਕੀਤਾ ਜਾਂਦਾ ਹੈ, ਸਾਡੇ ਲਈ ਮਾਣ ਦੀ ਪ੍ਰਤੀਕ ਹੈ। ਜਿਸ ਤਰ੍ਹਾਂ ਛੋਟੇ ਸਾਹਿਬਜ਼ਾਦਿਆਂ ਨੇ 07 ਤੇ 09 ਸਾਲ ਦੀ ਉਮਰ ਵਿੱਚ ਮਨੁੱਖਤਾ ਦੀ ਰਾਖੀ ਤੇ ਹੱਕ ਸੱਚ ਲਈ ਸ਼ਹਾਦਤ ਦਿੱਤੀ, ਉਸ ਦੀ ਮਿਸਾਲ ਦੁਨੀਆਂ ਵਿੱਚ ਕਿਧਰੇ ਨਹੀਂ ਮਿਲਦੀ। ਉਨ੍ਹਾਂ ਕਿਹਾ ਕਿ ਦੇਸ਼ ਵਿਦੇਸ਼ ਤੋਂ ਆਉਣ ਵਾਲੀ ਸੰਗਤ ਦੀ ਸਹੂਲਤ ਲਈ ਸੰਤ ਭੂਰੀ ਵਾਲਿਆਂ ਦੇ ਸਹਿਯੋਗ ਨਾਲ ਸ਼ਹਿਰ ਦੀ ਸਫਾਈ ਲਈ ਇਹ ਮੁਹਿੰਮ ਸ਼ੁਰੂ ਕੀਤੀ ਗਈ ਹੈ ਤਾਂ ਜੋ ਸ਼ਰਧਾਲੂਆਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦੱਸਿਆ ਕਿ ਪਹਿਲਾਂ ਪਿੰਡਾਂ ਦੀ ਸਫਾਈ ਦਾ ਕੰਮ ਵੱਡੀ ਪੱਧਰ 'ਤੇ ਸ਼ੁਰੂ ਕੀਤਾ ਗਿਆ ਹੈ, ਜਿਸ ਨਾਲ ਆਲਾ ਦੁਆਲਾ ਹੋਰ ਵੀ ਨਿੱਖਰ ਕੇ ਸਾਹਮਣੇ ਆ ਰਿਹਾ ਹੈ। ਹੁਣ ਸ਼ਹਿਰ ਦੀ ਸਫਾਈ ਤੋਂ ਬਾਅਦ ਸ਼ਰਧਾਲੂਆਂ ਨੂੰ ਹੋਰ ਵੀ ਸਾਫ ਸੁਥਰਾ ਤੇ ਸਵੱਛ ਵਾਤਾਵਰਣ ਵੇਖਣ ਨੂੰ ਮਿਲੇਗਾ। ਉਨ੍ਹਾਂ ਸੰਤ ਭੂਰੀ ਵਾਲਿਆਂ ਵੱਲੋਂ ਦਿੱਤੇ ਜਾ ਰਹੇ ਸਹਿਯੋਗ ਦੀ ਸ਼ਲਾਘਾ ਕੀਤੀ।



ਡਵੀਜ਼ਨਲ ਕਮਿਸ਼ਨਰ ਸ਼੍ਰੀ ਦਲਜੀਤ ਸਿੰਘ ਮਾਂਗਟ ਨੇ ਕਿਹਾ ਕਿ ਦੇਸ਼ ਵਿਦੇਸ਼ ਤੋਂ ਆਉਣ ਵਾਲੀ ਸੰਗਤ ਦੀ ਸਹੂਲਤ ਲਈ ਪ੍ਰਸ਼ਾਸਨ ਵੱਲੋਂ ਪੁਖਤਾ ਇੰਤਜ਼ਾਮ ਕੀਤੇ ਜਾ ਰਹੇ ਹਨ। ਉਨ੍ਹਾਂ ਵਿਸ਼ੇਸ਼ ਤੌਰ 'ਤੇ ਬਾਬਾ ਕਸ਼ਮੀਰਾ ਸਿੰਘ ਭੂਰੀ ਵਾਲਿਆਂ ਵੱਲੋਂ ਸਫਾਈ ਵਾਸਤੇ ਮਸ਼ੀਨਾਂ ਦੇਣ ਲਈ ਧੰਨਵਾਦ ਕੀਤਾ। ਉਹਨਾਂ ਕਿਹਾ ਕਿ ਉਹ ਖੁਦ ਨੂੰ ਵਡਭਾਗੀ ਸਮਝਦੇ ਹਨ ਕਿ ਉਹਨਾਂ ਨੂੰ ਅੱਜ ਸੇਵਾ ਕਰਨ ਦਾ ਮੌਕਾ ਮਿਲਿਆ ਹੈ। ਉਨ੍ਹਾਂ ਨੇ ਸ਼ਰਧਾਲੂਆਂ ਨੂੰ ਅਪੀਲ ਕੀਤੀ ਕਿ ਪ੍ਰਸ਼ਾਸਨ ਵੱਲੋਂ ਸੰਗਤਾਂ ਦੀ ਸੁਰੱਖਿਆ ਤੇ ਸਹੂਲਤ ਲਈ ਕੀਤੇ ਗਏ ਪ੍ਰਬੰਧਾਂ ਵਿੱਚ ਪ੍ਰਸ਼ਾਸਨ ਨੂੰ ਪੂਰਨ ਸਹਿਯੋਗ ਦਿੱਤਾ ਜਾਵੇ ਤਾਂ ਜੋ ਸ਼ਹੀਦੀ ਸਭਾ ਨੂੰ ਅਮਨ ਕਾਨੂੰਨ ਦੀ ਵਿਵਸਥਾ ਕਾਇਮ ਰੱਖਦੇ ਹੋਏ ਸੰਪੰਨ ਕੀਤਾ ਜਾ ਸਕੇ। ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਕਿਹਾ ਕਿ ਸੰਗਤ ਦੀ ਸਹੂਲਤ ਲਈ ਵੱਡੀ ਗਿਣਤੀ ਪਖਾਨੇ ਤਿਆਰ ਕੀਤੇ ਗਏ ਹਨ ਤੇ ਆਰਜ਼ੀ ਪਖਾਨਿਆਂ ਦਾ ਵੀ ਪ੍ਰਬੰਧ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪੀਣ ਵਾਲੇ ਸਾਫ ਸੁਥਰੇ ਪਾਣੀ ਦੇ ਕੁਨੈਕਸ਼ਨ ਵੀ ਲੰਗਰਾਂ ਵਿੱਚ ਦਿੱਤੇ ਜਾ ਰਹੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਸ਼ਹੀਦੀ ਸਭਾ ਦੌਰਾਨ ਸੁਚਾਰੂ ਆਵਾਜਾਈ ਲਈ ਸੜਕਾਂ ਤੋਂ ਪਿੱਛੇ ਹੱਟ ਕੇ ਹੀ ਲੰਗਰ ਲਗਾਉਣ ਦੀ ਪ੍ਰਵਾਨਗੀ ਦਿੱਤੀ ਗਈ ਹੈ ਅਤੇ ਸੜਕਾਂ ਦੇ ਆਲੇ ਦੁਆਲੇ ਆਰਜ਼ੀ ਦੁਕਾਨਾਂ ਨਹੀਂ ਲਗਾਉਣ ਦਿੱਤੀਆਂ ਜਾਣਗੀਆਂ ਤਾਂ ਜੋ ਆਵਾਜਾਈ ਵਿੱਚ ਕੋਈ ਵਿਘਨ ਨਾ ਪਵੇ। ਉਹਨਾਂ ਨੇ ਇਹ ਵੀ ਅਪੀਲ ਕੀਤੀ ਕਿ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਬਿਲਕੁਲ ਨਾ ਕੀਤੀ ਜਾਵੇ। ਉਹਨਾਂ ਦੱਸਿਆ ਕਿ ਸਥਾਨਕ ਸਰਕਾਰਾਂ ਵਿਭਾਗ ਦੇ ਕਰਮਚਾਰੀ ਵੀ ਦਿਨ ਰਾਤ ਇੱਕ ਕਰ ਕੇ ਸਫ਼ਾਈ ਕਾਰਜਾਂ ਵਿੱਚ ਲੱਗੇ ਹੋਏ ਹਨ। ਇਸ ਮੌਕੇ ਸਫ਼ਾਈ ਸੇਵਾਦਾਰ ਭਾਈ ਅਮਰਜੀਤ ਸਿੰਘ ਨੇ ਕਿਹਾ ਕਿ ਸ਼ਹੀਦੀ ਸਭਾ ਨੂੰ ਮੁੱਖ ਰੱਖਦੇ ਹੋਏ ਸ਼ੁਰੂ ਕੀਤੀ ਗਈ ਇਸ ਸਫਾਈ ਮੁਹਿੰਮ ਵਿੱਚ ਵੱਡੀ ਗਿਣਤੀ ਵਲੰਟੀਅਰਾਂ ਵੱਲੋਂ 24 ਘੰਟੇ ਡਿਊਟੀ ਨਿਭਾਈ ਜਾਵੇਗੀ ਤਾਂ ਜੋ ਸੰਗਤ ਨੂੰ ਕੋਈ ਮੁਸ਼ਕਲ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਹਲਕਾ ਵਿਧਾਇਕ ਵੱਲੋਂ ਜੋ ਵੀ ਸਹਿਯੋਗ ਮੰਗਿਆ ਜਾਵੇਗਾ, ਉਸ ਨੂੰ ਪੂਰਾ ਕਰਨ ਦਾ ਹਰ ਸੰਭਵ ਯਤਨ ਕੀਤਾ ਜਾਵੇਗਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਸਿੰਗਲ, ਐੱਸ.ਜੀ.ਪੀ.ਸੀ. ਦੇ  ਨੁਮਾਇੰਦਿਆਂ ਸਮੇਤ ਵੱਡੀ ਗਿਣਤੀ ਸੰਗਤ ਹਾਜ਼ਰ ਸੀ।

Have something to say? Post your comment

 

More in Malwa

ਡੀਟੀਐੱਫ ਦੇ ਸੱਦੇ ਤੇ ਸੈਂਕੜੇ ਅਧਿਆਪਕਾਂ ਨੇ ਜ਼ਿਲ੍ਹਾ ਸਿੱਖਿਆ ਅਫਸਰ ਸੰਗਰੂਰ ਦੇ ਦਫ਼ਤਰ ਦੇ ਅੱਗੇ ਲਗਾਇਆ ਧਰਨਾ

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਜ਼ਿਲ੍ਹਾ ਸੰਗਰੂਰ ਦੀ ਮੀਟਿੰਗ ਪ੍ਰਧਾਨ ਗੁਰਮੀਤ ਸਿੰਘ ਕਪਿਆਲ ਦੀ ਪ੍ਰਧਾਨਗੀ ਹੇਠ ਹੋਈ

ਪਿੰਡ ਮੰਡੋਫਲ ਦੇ ਕਿਸਾਨ ਜਸਵਿੰਦਰ ਸਿੰਘ ਨੇ ਡੀ.ਏ.ਪੀ. ਦੀ ਥਾਂ ਸਿੰਗਲ ਸੁਪਰ ਫਾਸਫੇਟ ਵਰਤਕੇ ਕੀਤੀ ਕਣਕ ਦੀ ਬਿਜਾਈ

ਊੜਾ ਅਤੇ ਜੂੜਾ ਬਚਾਉ ਲਹਿਰ’ ਵਲੋਂ ਕਰਵਾਏ ਕੁਇਜ ਮੁਕਾਬਲਿਆਂ ਵਿਚ ਬਾਬਾ ਸਾਹਿਬ ਦਾਸ ਸਕੂਲ ਨੇ ਪਹਿਲਾ ਸਥਾਨ ਹਾਸਲ ਕੀਤਾ

ਕਰਜ਼ਾ ਵਸੂਲੀ ਬਦਲੇ ਕਿਸੇ ਦੀ ਜਾਇਦਾਦ ਕੁਰਕ ਨਹੀਂ ਹੋਣ ਦੇਵਾਂਗੇ : ਉਗਰਾਹਾਂ

ਸੰਤ ਰਤਨ ਸਿੰਘ ਜੀ ਗੁ: ਅਤਰਸਰ (ਰਾੜਾ ਸਾਹਿਬ) ਵਾਲਿਆਂ ਦੀ ਤੀਸਰੀ ਬਰਸੀ ਮਨਾਈ 

ਸੁਨਾਮ ਵਿਖੇ ਕਿਸਾਨਾਂ ਨੇ ਮਾਰਕੀਟ ਕਮੇਟੀ ਦਾ ਦਫ਼ਤਰ  ਘੇਰਿਆ 

ਸਵਰਗੀ ਹਰਭਜਨ ਸਿੰਘ ਥਿੰਦ ਨੂੰ ਸ਼ਰਧਾਂਜਲੀਆਂ ਭੇਟ 

ਮੁੱਖ ਮੰਤਰੀ ਦੀ ਨਵੇਂ ਚੁਣੇ ਪੰਚਾਂ ਨੂੰ ਅਪੀਲ; ਆਪਣੇ ਪਿੰਡਾਂ ਨੂੰ ‘ਆਧੁਨਿਕ ਵਿਕਾਸ ਧੁਰੇ’ ਵਿੱਚ ਤਬਦੀਲ ਕਰੋ

ਸੁਨਾਮ ਪੁਲਿਸ ਵੱਲੋਂ ਸੱਤ ਮੈਂਬਰੀ ਲੁਟੇਰਾ ਗਿਰੋਹ ਕਾਬੂ