Thursday, September 19, 2024

Chandigarh

ਮੀਤ ਹੇਅਰ ਵੱਲੋਂ ਊਰਜਾ ਸੰਭਾਲ ਉਪਾਵਾਂ ਨੂੰ ਅਪਣਾਉਣ ਵਾਲੀਆਂ ਸੰਸਥਾਵਾਂ ਦਾ ਸਨਮਾਨ

December 22, 2023 02:45 PM
SehajTimes
ਚੰਡੀਗੜ੍ਹ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਊਰਜਾ ਖਪਤਕਾਰਾਂ ਨੂੰ ਊਰਜਾ ਸੰਭਾਲ ਅਤੇ ਊਰਜਾ ਕੁਸ਼ਲਤਾ ਪ੍ਰਤੀ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਵੱਲੋਂ ਅੱਜ ਸੀ.ਆਈ.ਆਈ., ਚੰਡੀਗੜ੍ਹ ਵਿਖੇ ਸੂਬਾ ਪੱਧਰੀ ਊਰਜਾ ਸੰਭਾਲ ਪੁਰਸਕਾਰ ਸਮਾਰੋਹ ਕਰਵਾਇਆ ਗਿਆ। ਪੰਜਾਬ ਦੇ ਖੇਡ ਅਤੇ ਯੁਵਕ ਸੇਵਾਵਾਂ ਮੰਤਰੀ ਸ੍ਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਉਨ੍ਹਾਂ ਫੈਸਿਲਟੀਜ਼/ਯੂਨਿਟਾਂ ਨੂੰ ਪੁਰਸਕਾਰ ਵੰਡੇ, ਜਿਨ੍ਹਾਂ ਨੇ ਸੂਬੇ ਵਿੱਚ ਪਿਛਲੇ ਦੋ ਸਾਲਾਂ ਦੌਰਾਨ ਊਰਜਾ ਦੀ ਕੁਸ਼ਲ ਵਰਤੋਂ, ਪ੍ਰਬੰਧਨ ਅਤੇ ਸੰਭਾਲ ਲਈ ਠੋਸ ਯਤਨ ਕੀਤੇ ਹਨ। ਇਸ ਮੌਕੇ ਸ੍ਰੀ ਮੀਤ ਹੇਅਰ ਨੇ ਕਿਹਾ ਕਿ ਮਨੁੱਖ ਆਪਣੇ ਨਿੱਜੀ ਮੁਫ਼ਾਦਾਂ ਲਈ ਕੁਦਰਤੀ ਸਰੋਤਾਂ ਦੀ ਦੁਰਵਰਤੋਂ ਕਰਨ ਲਈ ਜ਼ਿੰਮੇਵਾਰ ਹੈ ਅਤੇ ਹੁਣ ਸਮਾਂ ਆ ਗਿਆ ਹੈ ਕਿ ਅਸੀਂ ਸਾਰੇ ਮਿਲ ਕੇ ਆਉਣ ਵਾਲੀਆਂ ਪੀੜ੍ਹੀਆਂ ਲਈ ਵਾਤਾਵਰਣ ਨੂੰ ਬਚਾਉਣ ਖਾਤਰ ਊਰਜਾ ਸੰਭਾਲ ਸਬੰਧੀ ਯਤਨਾਂ ਦਾ ਹਿੱਸਾ ਬਣੀਏ। ਉਨ੍ਹਾਂ ਨੇ ਸਬੰਧਤ ਵਿਭਾਗਾਂ, ਉਦਯੋਗਾਂ ਅਤੇ ਸੰਸਥਾਵਾਂ ਰਾਹੀਂ ਸੂਬੇ ਦੇ ਵੱਖ-ਵੱਖ ਖੇਤਰਾਂ ਵਿੱਚ ਊਰਜਾ ਕੁਸ਼ਲਤਾ ਅਤੇ ਊਰਜਾ ਸੰਭਾਲ ਨੂੰ ਉਤਸ਼ਾਹਿਤ ਕਰਨ ਲਈ ਵੱਖ-ਵੱਖ ਪਹਿਲਕਦਮੀਆਂ ਕਰਨ ਵਾਸਤੇ ਪੇਡਾ ਦੀ ਵੀ ਸ਼ਲਾਘਾ ਕੀਤੀ।
 
 
ਪੇਡਾ ਦੇ ਚੇਅਰਮੈਨ ਸ. ਐਚ.ਐਸ. ਹੰਸਪਾਲ ਨੇ ਬਿਜਲੀ ਦੀ ਮੰਗ ਤੇ ਸਪਲਾਈ ਵਿਚਕਾਰ ਪਾੜੇ ਨੂੰ ਪੂਰਨ ਲਈ ਲੋਕਾਂ ਨੂੰ ਨਵਿਆਉਣਯੋਗ ਊਰਜਾ ਸਰੋਤਾਂ ਨੂੰ ਅਪਣਾਉਣ ਅਤੇ ਊਰਜਾ ਸੰਭਾਲ ਅਤੇ ਊਰਜਾ ਕੁਸ਼ਲਤਾ ਉਪਾਵਾਂ ਨੂੰ ਅਪਣਾਉਂਦਿਆਂ ਸਮਝਦਾਰੀ ਨਾਲ ਬਿਜਲੀ ਦੀ ਵਰਤੋਂ ਕਰਨ ਲਈ ਸੱਦਾ ਦਿੱਤਾ। ਪੇਡਾ ਦੇ ਸੀ.ਈ.ਓ. ਡਾ. ਅਮਰਪਾਲ ਸਿੰਘ ਨੇ ਆਪਣੇ ਕਾਰੋਬਾਰ ਯੂਨਿਟਾਂ ਅਤੇ ਸੰਸਥਾਵਾਂ ਵਿੱਚ ਊਰਜਾ ਦੇ ਪ੍ਰਬੰਧਨ ਅਤੇ ਸੰਭਾਲ ਲਈ ਠੋਸ ਯਤਨ ਕਰਨ ਵਾਸਤੇ ਪੁਰਸਕਾਰ ਜੇਤੂਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਵਾਤਾਵਰਣ ਦੀ ਸੁਰੱਖਿਆ ਲਈ ਲੋਕਾਂ ਨੂੰ ਵੱਡੇ ਪੱਧਰ ‘ਤੇ ਜਾਗਰੂਕ ਕਰਨ ਦੀ ਲੋੜ 'ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਦੱਸਿਆ ਕਿ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਦੀ ਅਗਵਾਈ ਵਾਲੇ ਨਵੀਂ ਅਤੇ ਨਵਿਆਉਣਯੋਗ ਊਰਜਾ ਸ੍ਰੋਤ ਵਿਭਾਗ ਵੱਲੋਂ ਜਲਦ ਹੀ ਸਟੇਟ ਬਾਇਓ-ਫਿਊਲ ਪਾਲਿਸੀ ਅਤੇ ਗ੍ਰੀਨ ਹਾਈਡ੍ਰੋਜਨ ਪਾਲਿਸੀ ਲਿਆਂਦੀ ਜਾਵੇਗੀ। ਪੇਡਾ ਦੇ ਡਾਇਰੈਕਟਰ ਸ੍ਰੀ ਐਮ.ਪੀ. ਸਿੰਘ ਨੇ ਸੂਬੇ ਵਿੱਚ ਊਰਜਾ ਸੰਭਾਲ ਪ੍ਰੋਗਰਾਮਾਂ ਤਹਿਤ ਕੀਤੀਆਂ ਪਹਿਲਕਦਮੀਆਂ ਬਾਰੇ ਚਾਨਣਾ ਪਾਇਆ। ਕਨਫੈਡਰੇਸ਼ਨ ਆਫ਼ ਇੰਡੀਅਨ ਇੰਡਸਟਰੀ (ਸੀ.ਆਈ.ਆਈ.) ਦੇ ਉੱਤਰੀ ਖੇਤਰ ਦੇ ਡਾਇਰੈਕਟਰ ਪ੍ਰਸ਼ਾਂਤ ਏ.ਐਨ. ਨੇ ਵੀ ਸਮਾਗਮ ਨੂੰ ਸੰਬੋਧਨ ਕੀਤਾ। ਇਸ ਸਮਾਗਮ ਵਿੱਚ ਐਨਰਜੀ ਇੰਟੈਂਸਿਵ ਇੰਡਸਟਰੀਜ਼, ਐਸ.ਐਮ.ਈ., ਵਪਾਰਕ ਇਮਾਰਤਾਂ, ਸਰਕਾਰੀ ਇਮਾਰਤਾਂ, ਆਰਕੀਟੈਕਟ ਅਤੇ ਸਬੰਧਤ ਵਿਭਾਗਾਂ ਦੇ ਵੱਖ-ਵੱਖ ਵਰਗਾਂ ਦੇ ਖਪਤਕਾਰਾਂ ਨੇ ਹਿੱਸਾ ਲਿਆ।
 
 
ਕੈਟੇਗਰੀ-ਵਾਈਜ਼ ਜੇਤੂਆਂ ਦਾ ਵੇਰਵਾ
 
ਐਨਰਜੀ ਇੰਟੈਂਸਿਵ ਇੰਡਸਟਰੀਜ਼ (ਡੈਜ਼ੀਗਨੇਟਿਡ ਕੰਜ਼ਿਊਮਰ) ਕੈਟਾਗਰੀ ਤਹਿਤ ਟੈਕਸਟਾਈਲ ਵਿੱਚ ਮੈਸਰਜ਼ ਐਸ.ਟੀ. ਕੋਟੈਕਸ ਐਕਸਪੋਰਟਜ਼ ਪ੍ਰਾਈਵੇਟ ਲਿਮਟਿਡ, ਮਾਛੀਵਾੜਾ ਲੁਧਿਆਣਾ ਟੈਕਸਟਾਈਲ ਡੀ.ਸੀ. ਨੇ ਪਹਿਲਾ ਇਨਾਮ ਅਤੇ ਵਰਧਮਾਨ ਸਪਿਨਿੰਗ ਐਂਡ ਜਨਰਲ ਮਿੱਲਜ਼, ਲੁਧਿਆਣਾ ਨੇ ਦੂਜਾ ਸਥਾਨ ਹਾਸਲ ਕੀਤਾ। ਇਸ ਤੋਂ ਇਲਾਵਾ ਪਲਪ ਅਤੇ ਪੇਪਰ ਵਿੱਚ ਮੈਸਰਜ਼ ਕੁਆਂਟਮ ਪੇਪਰਜ਼ ਲਿਮਟਿਡ, ਸੈਲਾ ਖੁਰਦ, ਤਹਿਸੀਲ ਗੜ੍ਹਸ਼ੰਕਰ (ਹੁਸ਼ਿਆਰਪੁਰ) ਨੇ ਪਹਿਲਾ ਇਨਾਮ ਅਤੇ ਮੈਸਰਜ਼ ਖੰਨਾ ਪੇਪਰ ਮਿੱਲਜ਼ ਲਿਮਟਿਡ, ਅੰਮ੍ਰਿਤਸਰ ਨੇ ਦੂਜਾ ਇਨਾਮ ਜਿੱਤਿਆ। ਮੈਨੂਫੈਕਚਰਿੰਗ ਐਂਟਰਪ੍ਰਾਈਜ਼ ਕੈਟੇਗਰੀ ਤਹਿਤ  ਮੀਡੀਅਮ ਸਕੇਲ ਵਿੱਚ ਮੈਸਰਜ਼ ਈਸਟਮੈਨ ਕਾਸਟ ਐਂਡ ਫੋਰਜ ਲਿਮਟਿਡ, ਲੁਧਿਆਣਾ ਨੇ ਪਹਿਲਾ ਇਨਾਮ ਅਤੇ ਮੈਸਰਜ਼ ਟੀ.ਕੇ. ਸਟੀਲਜ਼ ਲੁਧਿਆਣਾ ਨੇ ਦੂਜਾ ਇਨਾਮ ਜਿੱਤਿਆ। ਸਮਾਲ ਸਕੇਲ ਵਿੱਚ ਮੈਸਰਜ਼ ਫੋਰਜ ਆਟੋ ਇੰਟਰਨੈਸ਼ਨਲ, ਲੁਧਿਆਣਾ ਨੇ ਪਹਿਲਾ ਇਨਾਮ ਅਤੇ ਮੈਸਰਜ਼ ਗਾਰਡੈਕਸ ਇੰਡਸਟਰੀਜ਼, ਜਲੰਧਰ ਨੇ ਦੂਜਾ ਇਨਾਮ ਜਿੱਤਿਆ। ਇਸੇ ਤਰ੍ਹਾਂ ਲਾਰਜ ਸਕੇਲ ਵਿੱਚ ਮੈਸਰਜ਼ ਮਹਿੰਦਰਾ ਐਂਡ ਮਹਿੰਦਰਾ, ਮੋਹਾਲੀ ਨੇ ਪਹਿਲਾ ਇਨਾਮ ਅਤੇ ਮੈਸਰਜ਼ ਪਟਿਆਲਾ ਲੋਕੋਮੋਟਿਵ ਵਰਕਸ (ਪੀ.ਐਲ.ਡਬਲਿਊ.), ਪਟਿਆਲਾ ਨੇ ਦੂਜਾ ਇਨਾਮ ਜਿੱਤਿਆ।
 
 
ਵਪਾਰਕ ਇਮਾਰਤਾਂ ਦੀ ਕੈਟੇਗਰੀ ਤਹਿਤ ਨੇ  ਆਫ਼ਿਸਜ਼- ਗਵਰਨਮੈਂਟ ਐਂਡ ਪ੍ਰਾਈਵੇਟ ਬਿਲਡਿੰਗਜ਼ ਵਿੱਚ ਮੈਸਰਜ਼ ਭਾਰਤ ਸੰਚਾਰ ਨਿਗਮ ਲਿਮਟਿਡ, ਜਲੰਧਰ ਨੇ ਪਹਿਲਾ ਅਤੇ ਮੈਸਰਜ਼ ਭਾਰਤ ਸੰਚਾਰ ਨਿਗਮ ਲਿਮਟਿਡ ਹੁਸ਼ਿਆਰਪੁਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਇਸ ਦੇ ਨਾਲ ਹੀ ਵਿਦਿਅਕ ਸੰਸਥਾਵਾਂ - ਸਰਕਾਰੀ ਅਤੇ ਨਿੱਜੀ ਇਮਾਰਤਾਂ ਵਿੱਚ ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ, ਫਤਹਿਗੜ੍ਹ ਸਾਹਿਬ ਨੇ ਪਹਿਲਾ ਅਤੇ ਮੈਸਰਜ਼ ਚਿਤਕਾਰਾ ਯੂਨੀਵਰਸਿਟੀ, ਰਾਜਪੁਰਾ ਨੇ ਦੂਜਾ ਇਨਾਮ ਜਿੱਤਿਆ। ਹੌਸਪਿਟਲ ਬਿਲਡਿੰਗਜ਼ ਵਿੱਚ ਮੈਸਰਜ਼ ਮੈਕਸ ਸੁਪਰ ਸਪੈਸ਼ਲਿਟੀ ਹਸਪਤਾਲ (ਹੋਮਟ੍ਰੇਲ ਬਿਲਡਟੈਕ ਪ੍ਰਾਈਵੇਟ ਲਿਮਟਿਡ ਦੀ ਇਕ ਯੂਨਿਟ), ਮੋਹਾਲੀ ਨੇ ਪਹਿਲਾ ਅਤੇ ਮੈਸਰਜ਼ ਪੀ.ਐਲ.ਡਬਲਿਊ. ਰੇਲਵੇ ਹਸਪਤਾਲ, ਪਟਿਆਲਾ ਨੇ ਦੂਜਾ ਇਨਾਮ ਜਿੱਤਿਆ। ਬੀ.ਈ.ਈ. ਸਰਟੀਫਾਈਡ ਐਨਰਜੀ ਆਡੀਟਰਜ਼ ਐਂਡ ਐਨਰਜੀ ਆਡਿਟਿੰਗ ਏਜੰਸੀ ਕੈਟੇਗਰੀ ਤਹਿਤ ਐਨਰਜੀ ਆਡਿਟਿੰਗ ਏਜੰਸੀਜ਼ ਵਿੱਚ ਮੈਸਰਜ਼ ਨਾਮਧਾਰੀ ਈਕੋ ਐਨਰਜੀਜ਼ ਪ੍ਰਾਈਵੇਟ ਲਿਮਟਿਡ ਨੇ ਪਹਿਲਾ ਅਤੇ ਮੈਸਰਜ਼ ਆਰ.ਕੇ. ਇਲੈਕਟ੍ਰੀਕਲ ਐਂਡ ਐਨਰਜੀ ਆਡਿਟ ਸਰਵਿਸਿਜ਼ ਵਿੱਚ ਦੂਜਾ ਇਨਾਮ ਜਿੱਤਿਆ। ਇਸ ਦੌਰਾਨ ਪਹਿਲਾ ਇਨਾਮ ਜਿੱਤਣ ਵਾਲਿਆਂ ਨੂੰ 50,000 ਰੁਪਏ ਅਤੇ ਦੂਜੇ ਇਨਾਮ ਦੇ ਜੇਤੂਆਂ ਨੂੰ 30,000 ਰੁਪਏ ਦੀ ਇਨਾਮੀ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ।

Have something to say? Post your comment

 

More in Chandigarh

ਮੋਹਾਲੀ ਪੁਲਿਸ ਵੱਲੋਂ ਫੈਕਟਰੀਆਂ ਨੂੰ ਪਾੜ ਲਗਾਕੇ ਚੋਰੀ ਕਰਨ ਵਾਲਾ 06 ਮੈਂਬਰੀ ਗਿਰੋਹ ਗ੍ਰਿਫ਼ਤਾਰ

ਨਵੇਂ ਕਮਿਸ਼ਨਰ ਟੀ ਬੈਨਿਥ ਨੇ ਚਾਰਜ ਸਾਂਭਣ ਤੋਂ ਬਾਅਦ ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਨਾਲ ਕੀਤੀ ਮੁਲਾਕਾਤ

ਪੰਚਾਇਤੀ ਰਾਜ ਇਕਾਈਆਂ ਬਾਰੇ ਵਿਧਾਨ ਸਭਾ ਕਮੇਟੀ ਨੇ ਡੇਰਾਬੱਸੀ ਦਾ ਦੌਰਾ ਕੀਤਾ,ਵੱਖ ਵੱਖ ਕੰਮਾਂ ਦਾ ਜਾਇਜਾ ਲਿਆ

ਸ੍ਰੀ ਗੁਰੂ ਰਾਮਦਾਸ ਜੀ ਦਾ 450 ਸਾਲਾ ਗੁਰਗੱਦੀ ਦਿਵਸ ਸ਼ਰਧਾ ਭਾਵਨਾ ਨਾਲ ਮਨਾਇਆ

ਵਿਧਾਨ ਸਭਾ ਵਿੱਚ ਬੈਠੇ 117 ਗਰੀਬਾਂ ਦੇ ਖਰਚੇ ਪੂਰੇ ਕਰਨ ਲਈ ਸਰਕਾਰ ਨੇ ਪਾਇਆ ਆਮ ਲੋਕਾਂ ਤੇ ਹੋਰ ਟੈਕਸਾਂ ਦਾ ਭਾਰ : ਕੁੰਭੜਾ

ਕੁੱਤਿਆਂ ਦੀ ਨਸਬੰਦੀ ਦੇ ਮਾਮਲੇ ਵਿੱਚ ਪਾਏ ਕੇਸ ਸੰਬੰਧੀ ਨਗਰ ਨਿਗਮ ਨੇ ਸੋਢੀ ਨੂੰ ਦਿੱਤਾ 50 ਹਜਾਰ ਦੇ ਹਰਜਾਨੇ ਦਾ ਚੈਕ

ਮੈਂ ਹੁਣ ਵੀ ਐਸੋਸੀਏਸ਼ਨ ਦਾ ਚੁਣਿਆ ਪ੍ਰਧਾਨ : ਬਲਜੀਤ ਸਿੰਘ ਬਲੈਕਸਟੋਨ

ਇੱਕ ਕਿਲੋ ਹੈਰੋਇਨ ਬਰਾਮਦ ਹੋਣ ਦੇ ਮਾਮਲੇ ਵਿੱਚ ਦੋਸ਼ੀ ਨੂੰ 10 ਸਾਲ ਦੀ ਕੈਦ, 1 ਲੱਖ ਜੁਰਮਾਨਾ

ਮੁਹਾਲੀ ਇੰਡਸਟਰੀ ਐਸੋਸੀਏਸ਼ਨ ਚੋਣ ਦਾ ਮਾਮਲਾ ਉਲਝਿਆ

ਅਨਮੋਲ ਗਗਨ ਮਾਨ ਨੇ ਮਾਜਰੀ ਬਲਾਕ ਵਿਖੇ 100 ਲਾਭਪਾਤਰੀਆਂ ਨੂੰ 1.20 ਕਰੋੜ ਰੁਪਏ ਦੇ ਪੀ ਐਮ ਏ ਵਾਈ ਦੇ ਮਨਜ਼ੂਰੀ ਪੱਤਰ ਵੰਡੇ