Monday, November 25, 2024
BREAKING NEWS
ਕੁੰਭੜਾ ਕਤਲ ਮਾਮਲੇ ਵਿੱਚ ਦੂਜੇ ਨੌਜਵਾਨ ਦਿਲਪ੍ਰੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰਸ਼ਹੀਦੀ ਸਭਾ ਤੋਂ ਪਹਿਲਾਂ ਮੁੱਖ ਮੰਤਰੀ ਵੱਲੋਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਨੂੰ ਜਾਣ ਵਾਲੀਆਂ ਸੜਕਾਂ ਨੂੰ ‘ਪੈਚ ਮੁਕਤ’ ਬਣਾਉਣ ਲਈ 95.54 ਲੱਖ ਰੁਪਏ ਜਾਰੀ ਅਮਨ ਅਰੋੜਾ ਬਣੇ AAP ਪੰਜਾਬ ਦੇ ਨਵੇਂ ਪ੍ਰਧਾਨਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! ਅਕਾਲੀ ਦਲ ਨੂੰ ਝਟਕਾ, ਅਨਿਲ ਜੋਸ਼ੀ ਨੇ ਦਿੱਤਾ ਅਸਤੀਫ਼ਾ ਮੁਹਾਲੀ ਦੇ ਸੈਕਟਰ 86 ਵਿੱਚ ਦਰਦਨਾਕ ਹਾਦਸਾ ਨੌਜਵਾਨ ਦੀ ਮੌਤਸੁਖਬੀਰ ਬਾਦਲ ਦੇ OSD ਸੰਦੀਪ ਸਿੰਘ ਸੰਨੀ ਬਰਾੜ ਨੇ ਦਿੱਤਾ ਅਸਤੀਫਾ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਧਮਕੀ

Chandigarh

ਇੱਕ ਲੱਖ ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਐਸ.ਡੀ.ਓ. ਅਤੇ ਫਿਟਰ ਹੈਲਪਰ ਵਿਜੀਲੈਂਸ ਵੱਲੋਂ ਗ੍ਰਿਫਤਾਰ

December 22, 2023 04:08 PM
SehajTimes
ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ, ਕਪੂਰਥਲਾ ਦੇ ਐਸ.ਡੀ.ਓ. ਅਗਮਜੋਤ ਸਿੰਘ ਅਤੇ ਉਸ ਦੇ ਦਫ਼ਤਰ ਵਿੱਚ ਤਾਇਨਾਤ ਫਿਟਰ ਹੈਲਪਰ ਮਨਜੀਤ ਸਿੰਘ ਨੂੰ 1,00,000 ਰੁਪਏ ਰਿਸ਼ਵਤ ਦੀ ਮੰਗ ਕਰਨ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਵੇਂ ਮੁਲਜ਼ਮਾਂ ਨੂੰ ਸਿਵਲ ਠੇਕੇਦਾਰ ਜਤਿੰਦਰ ਸਿੰਘ, ਵਾਸੀ ਸੂਲਰ ਰੋਡ, ਪਟਿਆਲਾ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਆਨਲਾਈਨ ਸ਼ਿਕਾਇਤ ਦੀ ਜਾਂਚ ਉਪਰੰਤ ਗ੍ਰਿਫ਼ਤਾਰ ਕੀਤਾ ਹੈ। ਉਹਨਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੱਸਿਆ ਹੈ ਕਿ ਉਸਦੀ ਉਸਾਰੀ ਫਰਮ ਮੈਸਰਜ਼ ਗੁਰਾਇਆ ਕੰਟਰੈਕਟਰਜ਼, ਪਟਿਆਲਾ ਨੂੰ ਪੀ.ਟੀ.ਯੂ. ਕਪੂਰਥਲਾ ਵਿਖੇ ਦੋ ਕੰਮ ਅਲਾਟ ਹੋਏ ਸਨ ਅਤੇ ਉਕਤ ਦੋਸ਼ੀ ਅਧਿਕਾਰੀ ਨੇ ਉਸਦੀ ਫਰਮ ਨੂੰ ਇੱਕ ਕੰਮ ਵਿੱਚ ਦੇਰੀ ਕਰਨ ਲਈ 2,49,824 ਰੁਪਏ ਦਾ ਜੁਰਮਾਨਾ ਕੀਤਾ ਸੀ। ਇਸੇ ਦੌਰਾਨ ਸ਼ਿਕਾਇਤਕਰਤਾ ਨੇ ਜਾਅਲੀ ਰਸੀਦ ਤਿਆਰ ਕਰਕੇ ਕੱਟੇ ਹੋਏ ਜੁਰਮਾਨੇ ਦੀ ਰਾਸ਼ੀ ਵਿੱਚੋਂ 1,59,951 ਰੁਪਏ ਕਢਵਾ ਲਏ ਅਤੇ ਦੋਸ਼ੀ ਐਸ.ਡੀ.ਓ. ਅਤੇ ਉਸਦੇ ਫਿਟਰ ਹੈਲਪਰ ਨੇ ਉਸਨੂੰ ਧਮਕੀ ਦਿੱਤੀ ਕਿ ਜੇਕਰ ਉਸਨੇ ਰਿਸ਼ਵਤ ਵਜੋਂ 7 ਲੱਖ ਰੁਪਏ ਨਾ ਦਿੱਤੇ ਤਾਂ ਇਸ ਕਾਰਵਾਈ ਲਈ ਉਸ ਖਿਲਾਫ ਅਪਰਾਧਿਕ ਸ਼ਿਕਾਇਤ ਦਰਜ ਕਰਵਾਈ ਜਾਵੇਗੀ। ਸ਼ਿਕਾਇਤਕਰਤਾ ਨੇ ਦੱਸਿਆ ਕਿ ਇਸ ਕੇਸ ਵਿਚ ਸੌਦਾ ਇੱਕ ਲੱਖ ਰੁਪਏ ਵਿੱਚ ਤੈਅ ਹੋਇਆ ਸੀ। ਉਸ ਨੇ ਅੱਗੇ ਦੱਸਿਆ ਕਿ ਜਦੋਂ ਉਕਤ ਮੁਲਜ਼ਮਾਂ ਨੇ ਉਸ ਨੂੰ ਇਸ ਸਬੰਧੀ ਸ਼ਿਕਾਇਤ ਦਰਜ ਕਰਵਾਉਣ ਦੀ ਧਮਕੀ ਦਿੱਤੀ ਤਾਂ ਉਸ ਨੇ ਜੁਰਮਾਨੇ ਦੀ ਉਕਤ ਰਕਮ 1,59,951 ਰੁਪਏ ਵਿਭਾਗ ਕੋਲ ਜਮ੍ਹਾਂ ਕਰਵਾ ਦਿੱਤੀ। ਸ਼ਿਕਾਇਤਕਰਤਾ ਠੇਕੇਦਾਰ ਨੇ ਉਕਤ ਮੁਲਜ਼ਮਾਂ ਨਾਲ ਇਸ ਦੌਰਾਨ ਰਿਸ਼ਵਤ ਦੀ ਰਕਮ ਮੰਗਣ ਸਬੰਧੀ ਹੋਈ ਗੱਲਬਾਤ ਰਿਕਾਰਡ ਕਰ ਲਈ।

ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਜਲੰਧਰ ਰੇਂਜ ਨੇ ਇਸ ਆਨਲਾਈਨ ਸ਼ਿਕਾਇਤ ਦੀ ਜਾਂਚ ਕੀਤੀ ਅਤੇ ਉਕਤ ਐਸ.ਡੀ.ਓ. ਅਤੇ ਫਿਟਰ ਹੈਲਪਰ ਨੂੰ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਮੰਗ ਕਰਨ ‘ਤੇ ਦੋਸ਼ੀ ਪਾਏ ਜਾਣ ਉਪਰੰਤ ਗ੍ਰਿਫ਼ਤਾਰ ਕਰ ਲਿਆ। ਇਸ ਸਬੰਧੀ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਥਾਣਾ ਜਲੰਧਰ ਰੇਂਜ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ। ਦੋਵਾਂ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੀ ਕਾਰਵਾਈ ਜਾਰੀ ਹੈ।

Have something to say? Post your comment

 

More in Chandigarh

ਬੀ.ਐੱਸ.ਐੱਫ. ਨੇ 32ਵਾਂ ਦਸ਼ਮੇਸ਼ ਹਾਕਸ ਆਲ ਇੰਡੀਆ ਹਾਕੀ ਫੈਸਟੀਵਲ ਜਿੱਤਿਆ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਸੂਬੇ ਵਿੱਚ 21ਵੀਂ ਪਸ਼ੂਧਨ ਗਣਨਾ ਦਾ ਆਗ਼ਾਜ਼

ਜੀਰਕਪੁਰ ਵਿਖੇ ਚੋਰਾਂ ਵੱਲੋਂ ਵੱਖ ਵੱਖ ਥਾਵਾਂ ਤੋਂ ਲੱਖਾਂ ਰੁਪਏ ਦਾ ਸਮਾਨ ਤੇ ਨਗਦੀ ਚੋਰੀ

ਕੁੰਭੜਾ ਕਤਲ ਮਾਮਲੇ ਵਿੱਚ ਦੂਜੇ ਨੌਜਵਾਨ ਦਿਲਪ੍ਰੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰ

ਨਗਰ ਸੁਧਾਰ ਟਰੱਸਟਾਂ ਦੇ ਲੰਬਿਤ ਮਾਮਲੇ ਤੁਰੰਤ ਹੱਲ ਕੀਤੇ ਜਾਣ: ਡਾ ਰਵਜੋਤ ਸਿੰਘ

ਸ਼ਹੀਦੀ ਸਭਾ ਤੋਂ ਪਹਿਲਾਂ ਮੁੱਖ ਮੰਤਰੀ ਵੱਲੋਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਨੂੰ ਜਾਣ ਵਾਲੀਆਂ ਸੜਕਾਂ ਨੂੰ ‘ਪੈਚ ਮੁਕਤ’ ਬਣਾਉਣ ਲਈ 95.54 ਲੱਖ ਰੁਪਏ ਜਾਰੀ

ਡਾ. ਬਲਜੀਤ ਕੌਰ ਵੱਲੋਂ ਬੱਚਿਆਂ ਨੂੰ ਭੀਖ ਮੰਗਣ ਤੋਂ ਬਚਾਉਣ ਲਈ ਯਤਨ ਤੇਜ਼ ਕਰਨ ਦੇ ਹੁਕਮ

ਸੰਧਵਾਂ ਨੇ ਪਾਰਟੀ ਪ੍ਰਧਾਨ ਅਤੇ ਕਾਰਜਕਾਰੀ ਪ੍ਰਧਾਨ ਦੀ ਜ਼ਿੰਮੇਵਾਰੀ ਮਿਲਣ ‘ਤੇ ਅਮਨ ਅਰੋੜਾ ਅਤੇ ਸ਼ੈਰੀ ਕਲਸੀ ਨੂੰ ਦਿੱਤੀ ਵਧਾਈ

ਗ਼ੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਰੋਕਣ ਲਈ ਇੱਕ ਹੋਰ ਪਹਿਲਕਦਮੀ

ਪਿੰਡ ਘੁੰਗਰਾਲੀ ਦੇ ਵਸਨੀਕਾਂ ਨੇ ਬਾਇਓਗੈਸ ਪਲਾਂਟ ਦੇ ਮਸਲੇ ਦੇ ਸੁਚੱਜੇ ਹੱਲ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ