Saturday, November 23, 2024
BREAKING NEWS
ਕੁੰਭੜਾ ਕਤਲ ਮਾਮਲੇ ਵਿੱਚ ਦੂਜੇ ਨੌਜਵਾਨ ਦਿਲਪ੍ਰੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰਸ਼ਹੀਦੀ ਸਭਾ ਤੋਂ ਪਹਿਲਾਂ ਮੁੱਖ ਮੰਤਰੀ ਵੱਲੋਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਨੂੰ ਜਾਣ ਵਾਲੀਆਂ ਸੜਕਾਂ ਨੂੰ ‘ਪੈਚ ਮੁਕਤ’ ਬਣਾਉਣ ਲਈ 95.54 ਲੱਖ ਰੁਪਏ ਜਾਰੀ ਅਮਨ ਅਰੋੜਾ ਬਣੇ AAP ਪੰਜਾਬ ਦੇ ਨਵੇਂ ਪ੍ਰਧਾਨਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! ਅਕਾਲੀ ਦਲ ਨੂੰ ਝਟਕਾ, ਅਨਿਲ ਜੋਸ਼ੀ ਨੇ ਦਿੱਤਾ ਅਸਤੀਫ਼ਾ ਮੁਹਾਲੀ ਦੇ ਸੈਕਟਰ 86 ਵਿੱਚ ਦਰਦਨਾਕ ਹਾਦਸਾ ਨੌਜਵਾਨ ਦੀ ਮੌਤਸੁਖਬੀਰ ਬਾਦਲ ਦੇ OSD ਸੰਦੀਪ ਸਿੰਘ ਸੰਨੀ ਬਰਾੜ ਨੇ ਦਿੱਤਾ ਅਸਤੀਫਾ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਧਮਕੀ

Chandigarh

ਐਮ ਐਲ ਏ ਕੁਲਵੰਤ ਸਿੰਘ ਨੇ ਰੋਸ ਪ੍ਰਗਟਾਅ ਰਹੇ ਕਰਮਚਾਰੀਆਂ ਦੀਆਂ ਮੰਗਾਂ ਮੁੱਖ ਮੰਤਰੀ ਪੰਜਾਬ ਅਤੇ ਵਿੱਤ ਮੰਤਰੀ ਪੰਜਾਬ ਤੱਕ ਪਹੁੰਚਾਉਣ ਦਾ ਭਰੋਸਾ

December 22, 2023 04:22 PM
SehajTimes
ਐਸ ਏ ਐਸ ਨਗਰ :  ਐਮ ਐਲ ਏ ਐਸ ਏ ਐਸ ਨਗਰ ਕੁਲਵੰਤ ਸਿੰਘ ਨੇ ਅੱਜ ਖੁਦ ਹਾਂ-ਪੱਖੀ ਪਹਿਲ ਕਰਦੇ ਹੋਏ ਪੰਜਾਬ ਸਕੂਲ ਸਿੱਖਿਆ ਬੋਰਡ ਐਸ.ਏ.ਐਸ. ਨਗਰ ਦੇ 500 ਤੋਂ ਵੱਧ ਡੇਲੀ-ਵੇਜਿਜ਼ ਅਤੇ ਕੰਟ੍ਰੈਕਟ ਸਟਾਫ਼ ਪਾਸੋਂ ਬੋਰਡ ਦਫ਼ਤਰ ਜਾ ਕੇ ਮੰਗ ਪੱਤਰ ਹਾਸਲ ਕੀਤਾ। ਐਮ ਐਲ ਏ ਕੁਲਵੰਤ ਸਿੰਘ ਨੇ ਇਸ ਮੌਕੇ ਰੋਸ ਪ੍ਰਗਟਾਅ ਰਹੇ ਕਰਮਚਾਰੀਆਂ ਨੂੰ ਕਿਹਾ ਕਿ ਜਦੋਂ ਉਨ੍ਹਾਂ ਨੂੰ ਇਹ ਪਤਾ ਲੱਗਾ ਕਿ ਉਹ ਸਾਰੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦਫ਼ਤਰ ਤੋਂ ਉਨ੍ਹਾਂ ਦੇ ਸੈਕਟਰ 79 ਵਿੱਖੇ ਸਥਿਤ ਦਫ਼ਤਰ ਵਿਖੇ ਮੰਗ ਪਾਤਰ ਦੇਣ ਆਉਣਾ ਚਾਹੁੰਦੇ ਹਨ ਤਾਂ ਉਹ ਖੁਦ ਹੀ ਉਨ੍ਹਾਂ ਕੋਲ ਪਹੁੰਚ ਗਏ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਆਉਣ ਕਾਰਨ ਟ੍ਰੈਫ਼ਿਕ ਜਾਮ ਲੱਗ ਸਕਦਾ ਸੀ, ਜਿਸ ਕਾਰਨ ਆਮ ਲੋਕਾਂ ਨੂੰ ਵੀ ਪ੍ਰੇਸ਼ਾਨੀ ਆ ਸਕਦੀ ਸੀ, ਇਸ ਲਈ ਉਹ ਖੁਦ ਆਪਣੀ ਜ਼ਿੰਮੇਵਾਰੀ ਸਮਝਦੇ ਹੋਏ ਉਨ੍ਹਾਂ ਕੋਲ ਪੁੱਜੇ ਹਨ। ਉਨ੍ਹਾਂ ਭਰੋਸਾ ਦਿਵਾਇਆ ਕਿ ਲਗਪਗ ਪਿਛਲੇ 15 ਸਾਲਾਂ ਤੋਂ ਨੌਕਰੀ ਕਰ ਰਹੇ ਇਨ੍ਹਾਂ ਕਰਮਚਾਰੀਆਂ ਵੱਲੋਂ ਬੋਰਡ ਵੱਲੋਂ ਉਨ੍ਹਾਂ ਦੀਆਂ ਸੇਵਾਵਾਂ ਰੈਗੂਲਰ ਨਾ ਕਰਨ ਕਾਰਨ ਅੱਜ ਸਮੂਹਿਕ ਛੁੱਟੀ ਲੈ ਕੇ ਪ੍ਰਗਟਾਏ ਰੋਸ ਦੀਆਂ ਭਾਵਨਾਵਾਂ ਨੂੰ ਸਮਝਦੇ ਹੋਏ ਉਹ ਉਨ੍ਹਾਂ ਦੀਆਂ ਮੰਗਾਂ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਕੋਲ ਪਹੁੰਚਾਉਣ ਲਈ ਵਚਨਬੱਧ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਭਗਵੰਤ ਸਿੰਘ ਮਾਨ ਸਰਕਾਰ ਹਰ ਵਰਗ ਸਮੇਤ ਮੁਲਾਜ਼ਮ ਵਰਗ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਤਤਪਰ ਹੈ, ਜਿਸ ਤਹਿਤ ਉਨ੍ਹਾਂ ਦੀ ਮੰਗ ਨੂੰ ਵੀ ਕਾਨੂੰਨੀ ਪਹਿਲੂ ਤੋਂ ਹਮਦਰਦੀ ਨਾਲ ਵਿਚਾਰਿਆ ਜਾਵੇਗਾ। ਮੰਗ ਪੱਤਰ ਦੇਣ ਮੌਕੇ ਡੇਲੀਵੇਜ਼ ਕਰਮਚਾਰੀ ਯੂਨੀਅਨ ਦੇ ਨੁਮਾਇੰਦੇ ਰਾਜ ਕੁਮਾਰ ਪ੍ਰਧਾਨ, ਇੰਦਰਜੀਤ ਸਿੰਘ ਜਰਨਲ ਸਕੱਤਰ, ਭਗਵੰਤ ਸਿੰਘ, ਸ੍ਰੀਮਤੀ ਰਾਜਪਾਲ ਕੌਰ ਅਤੇ ਹੋਰ ਮੁਲਾਜ਼ਮ ਹਾਜ਼ਰ ਸਨ।
 

Have something to say? Post your comment

 

More in Chandigarh

ਜੀਰਕਪੁਰ ਵਿਖੇ ਚੋਰਾਂ ਵੱਲੋਂ ਵੱਖ ਵੱਖ ਥਾਵਾਂ ਤੋਂ ਲੱਖਾਂ ਰੁਪਏ ਦਾ ਸਮਾਨ ਤੇ ਨਗਦੀ ਚੋਰੀ

ਕੁੰਭੜਾ ਕਤਲ ਮਾਮਲੇ ਵਿੱਚ ਦੂਜੇ ਨੌਜਵਾਨ ਦਿਲਪ੍ਰੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰ

ਨਗਰ ਸੁਧਾਰ ਟਰੱਸਟਾਂ ਦੇ ਲੰਬਿਤ ਮਾਮਲੇ ਤੁਰੰਤ ਹੱਲ ਕੀਤੇ ਜਾਣ: ਡਾ ਰਵਜੋਤ ਸਿੰਘ

ਸ਼ਹੀਦੀ ਸਭਾ ਤੋਂ ਪਹਿਲਾਂ ਮੁੱਖ ਮੰਤਰੀ ਵੱਲੋਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਨੂੰ ਜਾਣ ਵਾਲੀਆਂ ਸੜਕਾਂ ਨੂੰ ‘ਪੈਚ ਮੁਕਤ’ ਬਣਾਉਣ ਲਈ 95.54 ਲੱਖ ਰੁਪਏ ਜਾਰੀ

ਡਾ. ਬਲਜੀਤ ਕੌਰ ਵੱਲੋਂ ਬੱਚਿਆਂ ਨੂੰ ਭੀਖ ਮੰਗਣ ਤੋਂ ਬਚਾਉਣ ਲਈ ਯਤਨ ਤੇਜ਼ ਕਰਨ ਦੇ ਹੁਕਮ

ਸੰਧਵਾਂ ਨੇ ਪਾਰਟੀ ਪ੍ਰਧਾਨ ਅਤੇ ਕਾਰਜਕਾਰੀ ਪ੍ਰਧਾਨ ਦੀ ਜ਼ਿੰਮੇਵਾਰੀ ਮਿਲਣ ‘ਤੇ ਅਮਨ ਅਰੋੜਾ ਅਤੇ ਸ਼ੈਰੀ ਕਲਸੀ ਨੂੰ ਦਿੱਤੀ ਵਧਾਈ

ਗ਼ੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਰੋਕਣ ਲਈ ਇੱਕ ਹੋਰ ਪਹਿਲਕਦਮੀ

ਪਿੰਡ ਘੁੰਗਰਾਲੀ ਦੇ ਵਸਨੀਕਾਂ ਨੇ ਬਾਇਓਗੈਸ ਪਲਾਂਟ ਦੇ ਮਸਲੇ ਦੇ ਸੁਚੱਜੇ ਹੱਲ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ

ਪੀ.ਐੱਮ.ਆਈ.ਡੀ.ਸੀ. ਵੱਲੋਂ ਹੁਡਕੋ ਨਾਲ ਆਪਣੀ ਸਹਿਮਤੀ ਦਾ ਸਮਝੌਤਾ ਸਹੀਬੱਧ

ਪੰਜਾਬ ਸਰਕਾਰ ਵੱਲੋਂ ਸਰਹੱਦੀ ਜ਼ਿਲ੍ਹੇ ਪਠਾਨਕੋਟ ਵਿੱਚ ਸੀ-ਪਾਈਟ ਕੈਂਪ ਨੂੰ ਮਨਜ਼ੂਰੀ