Friday, November 22, 2024

Chandigarh

ਵਿੱਤ ਮੰਤਰੀ ਚੀਮਾ ਵੱਲੋਂ ਸਕੂਲ ਸਿੱਖਿਆ ਵਿਭਾਗ ਨੂੰ ਮਿਡ-ਡੇ-ਮੀਲ ਕੁੱਕਾਂ ਦੀਆਂ ਤਨਖਾਹਾਂ ਬਾਰੇ ਕਮੇਟੀ ਬਣਾਉਣ ਦੇ ਨਿਰਦੇਸ਼

December 28, 2023 02:47 PM
SehajTimes
ਚੰਡੀਗੜ੍ਹ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਮਿਡ-ਡੇ-ਮੀਲ ਕੁੱਕਜ਼ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਸਕੂਲ ਸਿੱਖਿਆ ਵਿਭਾਗ ਨੂੰ ਹਦਾਇਤ ਕੀਤੀ ਕਿ ਉਹ ਸਿੱਖਿਆ ਅਤੇ ਵਿੱਤ ਵਿਭਾਗਾਂ ਦੇ ਅਧਿਕਾਰੀਆਂ ਅਤੇ ਯੂਨੀਅਨ ਦੇ ਨੁਮਾਇੰਦਿਆਂ ਦੀ ਸ਼ਮੂਲੀਅਤ ਵਾਲੀ ਕਮੇਟੀ ਬਣਾਵੇ ਜੋ ਮਿਡ-ਡੇ-ਮੀਲ ਕੁੱਕਾਂ ਦੀ ਤਨਖ਼ਾਹ ਨਾਲ ਸਬੰਧਤ ਵੱਖ-ਵੱਖ ਪਹਿਲੂਆਂ ਬਾਰੇ ਅਧਿਐਨ ਕਰਕੇ ਆਪਣੀ ਰਿਪੋਰਟ ਪੇਸ਼ ਕਰੇ ਤਾਂ ਜੋ ਉਨ੍ਹਾਂ ਦੀਆਂ ਤਨਖ਼ਾਹਾਂ ਵਿੱਚ ਵਾਧਾ ਕਰਨ ਬਾਰੇ ਫ਼ੈਸਲਾ ਜਲਦੀ ਤੋਂ ਜਲਦੀ ਲਿਆ ਜਾ ਸਕੇ। ਸੁਖਾਵੇਂ ਮਾਹੌਲ ਵਿੱਚ ਹੋਈ ਇਸ ਮੀਟਿੰਗ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮਿਡ-ਡੇ-ਮੀਲ ਕੁੱਕ ਯੂਨੀਅਨਾਂ ਵੱਲੋਂ ਉਠਾਈਆਂ ਮੰਗਾਂ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ। ਵਿੱਤ ਮੰਤਰੀ ਨੇ ਸਕੂਲ ਸਿੱਖਿਆ ਵਿਭਾਗ ਨੂੰ ਬੈਂਕਾਂ ਜਾਂ ਬੀਮਾ ਕੰਪਨੀਆਂ ਨਾਲ ਸਲਾਹ-ਮਸ਼ਵਰਾ ਕਰਕੇ ਇੱਕ ਬੀਮਾ ਪਾਲਿਸੀ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਜੋ ਮਿਡ-ਡੇ-ਮੀਲ ਕੁੱਕਾਂ ਨੂੰ ਸਿਹਤ ਅਤੇ ਜੀਵਨ ਬੀਮਾ ਦੋਵੇਂ ਮੁਹੱਈਆ ਕਰਵਾ ਸਕਣ।
 
ਵਿੱਤ ਮੰਤਰੀ ਨੇ ਸਿੱਖਿਆ ਵਿਭਾਗ ਨੂੰ ਮਿਡ-ਡੇ-ਮੀਲ ਲਈ ਕੁੱਕਾਂ ਦੀ ਨਿਯੁਕਤੀ ਬਾਰੇ ਸਕੂਲ ਪ੍ਰਬੰਧਕ ਕਮੇਟੀਆਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਵਿੱਚ ਉਨ੍ਹਾਂ ਕੁੱਕਾਂ ਨੂੰ ਪਹਿਲ ਦਿੱਤੀ ਜਾਵੇ ਜਿਨ੍ਹਾਂ ਕੋਲ ਇਸ ਸਕੀਮ ਤਹਿਤ ਪਹਿਲਾਂ ਕੰਮ ਦਾ ਤਜਰਬਾ ਹੈ। ਉਨ੍ਹਾਂ ਕਿਹਾ ਕਿ ਇਸ ਦਾ ਸਿੱਧਾ ਲਾਭ ਉਨ੍ਹਾਂ ਮਿਡ-ਡੇ-ਮੀਲ ਕੁੱਕਾਂ ਨੂੰ ਹੋਵੇਗਾ ਜਿਨ੍ਹਾਂ ਨੂੰ ਵਿਆਹ ਜਾਂ ਕਿਸੇ ਹੋਰ ਠੋਸ ਕਾਰਨ ਕਰਕੇ ਸਕੂਲ ਬਦਲਣਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਇੰਨ੍ਹਾਂ ਕੁੱਕਾਂ ਦੀਆਂ ਚੋਣ ਡਿਊਟੀਆਂ ਲਗਾਉਣ ਦੀ ਸੂਰਤ ਵਿੱਚ ਭੁਗਤਾਨ ਸਿੱਧਾ ਇੰਨ੍ਹਾਂ ਦੇ ਖਾਤਿਆਂ ਵਿੱਚ ਯਕੀਨੀ ਬਨਾਉਣ ਲਈ ਵੀ ਸਕੂਲ ਸਿੱਖਿਆ ਵਿਭਾਗ ਵੱਲੋਂ ਚੋਣ ਕਮਿਸ਼ਨ ਨੂੰ ਪੱਤਰ ਲਿਖਿਆ ਜਾਵੇ। ਕੁੱਕ ਦੇ ਛੁੱਟੀ 'ਤੇ ਚਲੇ ਜਾਣ ਦੀ ਸੂਰਤ ਵਿੱਚ ਮਿਡ-ਡੇ-ਮੀਲ ਤਿਆਰ ਕਰਨ ਵਿੱਚ ਆ ਰਹੀਆਂ ਮੁਸ਼ਕਲਾਂ ਦੇ ਹੱਲ ਲਈ ਵਿੱਤ ਮੰਤਰੀ ਨੇ ਸਿੱਖਿਆ ਵਿਭਾਗ ਨੂੰ ਹਦਾਇਤ ਕੀਤੀ ਕਿ ਅਜਿਹੀ ਸਥਿਤੀ ਵਿੱਚ ਸਕੂਲ ਕਮੇਟੀਆਂ ਕੋਲ ਮੌਜੂਦ ਫੰਡਾਂ ਵਿੱਚੋਂ ਦਿਹਾੜੀ ਤੇ ਕੁੱਕ ਦਾ ਪ੍ਰਬੰਧ ਕਰਨ ਦੀਆਂ ਸੰਭਾਵਨਾਵਾਂ ਦਾ ਪਤਾ ਲਗਾਇਆ ਜਾਵੇ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਮਿਡ-ਡੇ ਮੀਲ ਕੁੱਕਾਂ ਲਈ ਐਪਰਨ, ਟੋਪੀ, ਦਸਤਾਨੇ ਆਦਿ ਦਾ ਪ੍ਰਬੰਧ ਕਰਨ ਲਈ ਵੀ ਜਲਦੀ ਤੋਂ ਜਲਦੀ ਲੋੜੀਂਦੀ ਕਾਰਵਾਈ ਕੀਤੀ ਜਾਵੇ।  
ਮੀਟਿੰਗ ਵਿੱਚ ਸਕੱਤਰ, ਸਕੂਲ ਸਿੱਖਿਆ ਕਮਲ ਕਿਸ਼ੋਰ ਯਾਦਵ, ਵਿਸ਼ੇਸ਼ ਸਕੱਤਰ-ਕਮ-ਡਾਇਰੈਕਟਰ ਜਨਰਲ, ਸਕੂਲ ਸਿੱਖਿਆ ਵਿਨੈ ਬੁਬਲਾਨੀ, ਅਤੇ ਵੱਖ-ਵੱਖ ਮਿਡ-ਡੇ ਮੀਲ ਕੁੱਕ ਯੂਨੀਅਨਾਂ ਦੇ ਆਗੂਆਂ ਵਿੱਚ ਕਰਮਚੰਦ ਚਿੰਡਾਲੀਆ, ਸੁਖਦੇਵ ਰਾਮ ਸ਼ਰਮਾ ਘੋਲੀਆ, ਹਰਜਿੰਦਰ ਕੌਰ, ਪ੍ਰਵੀਨ ਸ਼ਰਮਾ, ਪ੍ਰਵੀਨ ਬਾਲਾ ਅਤੇ ਲਖਵਿੰਦਰ ਕੌਰ ਹਾਜਿਰ ਸਨ।

Have something to say? Post your comment

 

More in Chandigarh

ਪੰਚਾਇਤੀ ਚੋਣਾਂ ਮੌਕੇ 15 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ ਵਿੱਚ SDO ਤੇ ਸਬ-ਇੰਸਪੈਕਟਰ ਖਿਲਾਫ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ

ਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! 

ਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ, ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆ

ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ

ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾ