Friday, November 22, 2024

Malwa

ਨਸ਼ਿਆਂ ਦੀ ਦਲਦਲ 'ਚ ਫਸੇ ਨੌਜਵਾਨਾਂ ਨੂੰ ਮੁੱਖ ਧਾਰਾ 'ਚ ਲਿਆਉਣ ਦੀ ਲੋੜ :ਚਾਹਲ

December 28, 2023 04:03 PM
SehajTimes
ਸੁਨਾਮ : ਸੰਗਰੂਰ ਜ਼ਿਲ੍ਹਾ ਇੰਡਸਟਰੀਅਲ ਚੈਂਬਰ ਵੱਲੋਂ ਪ੍ਰਧਾਨ ਸੰਜੀਵ ਕੁਮਾਰ ਚੋਪੜਾ ਦੀ ਅਗਵਾਈ ਹੇਠ ਕਰਵਾਏ ਸਮਾਗਮ ਮੌਕੇ ਅਤੇ ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਨੇ ਸ਼ਿਰਕਤ ਕੀਤੀ।ਇੰਫੋਟੈਕ ਦੇ ਚੇਅਰਮੈਨ ਡਾ: ਗੁਨਿੰਦਰਜੀਤ ਸਿੰਘ ਜਵੰਧਾ ਨੇ ਕਿਹਾ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਪੰਜਾਬ ਨੂੰ ਮੁੜ ਆਰਥਿਕ ਲੀਹਾਂ ਤੇ ਲਿਆਉਣ ਲਈ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਸਰਕਾਰ ਵੱਲੋਂ ਸਨਅਤਾਂ ਨੂੰ ਹੁਲਾਰਾ ਦੇਣ ਲਈ ਠੋਸ ਕਦਮ ਚੁੱਕੇ ਜਾਣਗੇ। ਐਸ.ਐਸ.ਪੀ ਸੰਗਰੂਰ ਸਰਤਾਜ ਸਿੰਘ ਚਾਹਲ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਚੰਗੇ ਨਾਗਰਿਕਾਂ ਲਈ ਪੁਲਿਸ ਦਾ ਰਵੱਈਆ ਦੋਸਤਾਨਾ ਅਤੇ ਸਮਾਜ ਵਿਰੋਧੀ ਅਨਸਰਾਂ ਲਈ ਸਖਤ  ਹੋਵੇਗਾ।ਪੁਲਿਸ ਸੈਂਟਰ ਵਿੱਚ ਤੁਹਾਡੀ ਸੁਣਵਾਈ ਹੋਵੇਗੀ ਤੇ ਤੁਹਾਡੇ  ਤੋਂ ਭੀ  ਸਹਿਯੋਗ ਦੀ ਉਮੀਦ ਕੀਤੀ ਜਾਂਦੀ ਹੈ।ਐਸਐਸਪੀ ਸੰਗਰੂਰ ਨੇ ਨਸ਼ਾ ਮੁਕਤ ਸਮਾਜ ਲਈ ਇੱਕ ਟੀਮ ਦੇ ਰੂਪ ਵਿੱਚ ਕੰਮ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਨਸ਼ਿਆਂ ਦੀ ਦਲਦਲ ਵਿੱਚ ਫਸੇ ਨੌਜਵਾਨਾਂ ਨੂੰ ਮੁੜ ਮੁੱਖ ਧਾਰਾ ਵਿੱਚ ਲਿਆਉਣਾ ਹੋਵੇਗਾ ਅਤੇ ਨਸ਼ਾ ਮੁਕਤ ਸਮਾਜ ਲਈ ਸਾਰਿਆਂ ਨੂੰ ਸਾਂਝੇ ਯਤਨ ਕਰਨੇ ਪੈਣਗੇ। ਐਸ.ਡੀ.ਆਈ.ਸੀ ਦੇ ਚੇਅਰਮੈਨ ਡਾ.ਏ.ਆਰ.ਸ਼ਰਮਾ, ਵਾਈਸ ਚੇਅਰਮੈਨ ਘਨਸ਼ਿਆਮ ਕਾਂਸਲ, ਜਨਰਲ ਸਕੱਤਰ ਮਹਿੰਦਰਪਾਲ ਸਿੰਘ, ਵਿੱਤ ਸਕੱਤਰ ਪ੍ਰੇਮ ਗੁਪਤਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਨੀਤੀਆਂ ਬਣਾਉਣ ਸਮੇਂ ਸੰਗਰੂਰ ਜ਼ਿਲ੍ਹਾ ਉਦਯੋਗਿਕ ਚੈਂਬਰ ਦੀ ਨੁਮਾਇੰਦਗੀ ਨੂੰ ਧਿਆਨ ਵਿਚ ਰੱਖਿਆ,  ਇਸ ਲਈ ਐਸ.ਡੀ.ਆਈ.ਸੀ ਹਮੇਸ਼ਾ ਉਨ੍ਹਾਂ ਦਾ ਧੰਨਵਾਦੀ ਰਹੇਗਾ। ਜ਼ਿਲੇ ਦੇ ਨਵੇਂ ਆਏ ਐੱਸਐੱਸਪੀ ਸਰਤਾਜ ਸਿੰਘ ਚਾਹਲ ਦੀ ਕਾਰਜਸ਼ੈਲੀ ਦੀ ਵੀ ਬੁਲਾਰਿਆਂ ਵਲੋਂ
ਸ਼ਲਾਘਾ ਕੀਤੀ ਗਈ। ਬਰਨਾਲਾ ਤੋਂ ਉਦਯੋਗਪਤੀ ਅਤੇ ਪੱਤਰਕਾਰ ਵਿਵੇਕ ਸਿੰਧਵਾਨੀ, ਰੋਟਰੀ ਕਲੱਬ ਸੁਨਾਮ ਦੇ ਪ੍ਰਧਾਨ ਅਨਿਲ ਜੁਨੇਜਾ ਅਤੇ ਆਈ.ਟੀ.ਆਈ ਸੁਨਾਮ ਦੇ ਚੇਅਰਮੈਨ ਸੁਰਜੀਤ ਸਿੰਘ ਗਹੀਰ ਨੂੰ  ਸਨਮਾਨਿਤ ਕੀਤਾ ਗਿਆ |
ਇਸ ਮੌਕੇ ਹੋਰਨਾਂ ਤੋਂ ਇਲਾਵਾ ਦੀਪਕ ਜਿੰਦਲ (ਅੰਬਾਨੀ ਮਿੱਲਜ਼), ਸੁਨਾਮ ਬਲਾਕ ਪ੍ਰਧਾਨ ਰਾਜੀਵ ਮੱਖਣ, ਚੇਅਰਮੈਨ ਪ੍ਰਭਾਤ ਜਿੰਦਲ, ਧੂਰੀ ਬਲਾਕ ਪ੍ਰਧਾਨ ਮੁਕੇਸ਼ ਸਿੰਗਲਾ, ਭਵਾਨੀਗੜ੍ਹ ਬਲਾਕ ਪ੍ਰਧਾਨ ਯਤਿੰਦਰ ਮਿੱਤਲ, ਮੂਨਕ ਬਲਾਕ ਪ੍ਰਧਾਨ ਭੀਮਸੈਨ ਗਰਗ, ਸੰਗਰੂਰ ਬਲਾਕ ਪ੍ਰਧਾਨ ਅਮਨ ਜਖਮੀ, ਦਿੜ੍ਹਬਾ ਬਲਾਕ ਪ੍ਰਧਾਨ ਵਿਤੇਸ਼ ਗਰਗ, ਖਨੌਰੀ ਬਲਾਕ ਪ੍ਰਧਾਨ ਰਾਮ ਨਿਵਾਸ ਗਰਗ, ਸੰਦੀਪ ਮੋਨੂੰ, ਸੰਜੇ ਗੋਇਲ, ਭੂਸ਼ਨ ਕਾਂਸਲ, ਨਵੀਨ ਗਰਗ, ਕਰੁਣ ਬਾਂਸਲ, ਰਾਜਨ ਹੋਡਲਾ, ਰਾਜਨ ਸਿੰਗਲਾ, ਰਾਜੇਸ਼ ਕੁਮਾਰ, ਪੰਕਜ ਮਿੱਤਲ ਭਵਾਨੀਗੜ੍ਹ, ਮੁਕੇਸ਼ ਧੂਰੀ, ਅਤੁਲ ਗੁਪਤਾ, ਆਦਰਸ਼ ਕੁਮਾਰ, ਵਿਸ਼ਾਲ ਗੁਪਤਾ, ਵਿਜੇ ਮੋਹਨ, ਉਪਿੰਦਰ ਗਰਗ, ਸ਼ੈਂਕੀ ਗੋਇਲ, ਡਿੰਪਲ ਗਰਗ, ਯੋਗੇਸ਼ ਸ਼ਰਮਾ ਅਤੇ ਰਾਜੀਵ ਕੌਸ਼ਲ ਹਾਜ਼ਰ ਸਨ।

Have something to say? Post your comment

 

More in Malwa

ਡੀਟੀਐੱਫ ਦੇ ਸੱਦੇ ਤੇ ਸੈਂਕੜੇ ਅਧਿਆਪਕਾਂ ਨੇ ਜ਼ਿਲ੍ਹਾ ਸਿੱਖਿਆ ਅਫਸਰ ਸੰਗਰੂਰ ਦੇ ਦਫ਼ਤਰ ਦੇ ਅੱਗੇ ਲਗਾਇਆ ਧਰਨਾ

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਜ਼ਿਲ੍ਹਾ ਸੰਗਰੂਰ ਦੀ ਮੀਟਿੰਗ ਪ੍ਰਧਾਨ ਗੁਰਮੀਤ ਸਿੰਘ ਕਪਿਆਲ ਦੀ ਪ੍ਰਧਾਨਗੀ ਹੇਠ ਹੋਈ

ਪਿੰਡ ਮੰਡੋਫਲ ਦੇ ਕਿਸਾਨ ਜਸਵਿੰਦਰ ਸਿੰਘ ਨੇ ਡੀ.ਏ.ਪੀ. ਦੀ ਥਾਂ ਸਿੰਗਲ ਸੁਪਰ ਫਾਸਫੇਟ ਵਰਤਕੇ ਕੀਤੀ ਕਣਕ ਦੀ ਬਿਜਾਈ

ਊੜਾ ਅਤੇ ਜੂੜਾ ਬਚਾਉ ਲਹਿਰ’ ਵਲੋਂ ਕਰਵਾਏ ਕੁਇਜ ਮੁਕਾਬਲਿਆਂ ਵਿਚ ਬਾਬਾ ਸਾਹਿਬ ਦਾਸ ਸਕੂਲ ਨੇ ਪਹਿਲਾ ਸਥਾਨ ਹਾਸਲ ਕੀਤਾ

ਕਰਜ਼ਾ ਵਸੂਲੀ ਬਦਲੇ ਕਿਸੇ ਦੀ ਜਾਇਦਾਦ ਕੁਰਕ ਨਹੀਂ ਹੋਣ ਦੇਵਾਂਗੇ : ਉਗਰਾਹਾਂ

ਸੰਤ ਰਤਨ ਸਿੰਘ ਜੀ ਗੁ: ਅਤਰਸਰ (ਰਾੜਾ ਸਾਹਿਬ) ਵਾਲਿਆਂ ਦੀ ਤੀਸਰੀ ਬਰਸੀ ਮਨਾਈ 

ਸੁਨਾਮ ਵਿਖੇ ਕਿਸਾਨਾਂ ਨੇ ਮਾਰਕੀਟ ਕਮੇਟੀ ਦਾ ਦਫ਼ਤਰ  ਘੇਰਿਆ 

ਸਵਰਗੀ ਹਰਭਜਨ ਸਿੰਘ ਥਿੰਦ ਨੂੰ ਸ਼ਰਧਾਂਜਲੀਆਂ ਭੇਟ 

ਮੁੱਖ ਮੰਤਰੀ ਦੀ ਨਵੇਂ ਚੁਣੇ ਪੰਚਾਂ ਨੂੰ ਅਪੀਲ; ਆਪਣੇ ਪਿੰਡਾਂ ਨੂੰ ‘ਆਧੁਨਿਕ ਵਿਕਾਸ ਧੁਰੇ’ ਵਿੱਚ ਤਬਦੀਲ ਕਰੋ

ਸੁਨਾਮ ਪੁਲਿਸ ਵੱਲੋਂ ਸੱਤ ਮੈਂਬਰੀ ਲੁਟੇਰਾ ਗਿਰੋਹ ਕਾਬੂ