ਪਟਿਆਲਾ : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਰਾਜ ਦੀਆਂ ਮਹਿਲਾਵਾਂ ਲਈ ਸਰਕਾਰੀ ਬੱਸਾਂ 'ਚ ਮੁਫ਼ਤ ਬੱਸ ਸਫ਼ਰ ਸਹੂਲਤ ਪ੍ਰਦਾਨ ਕਰਨ ਲਈ ਪਟਿਆਲਾ ਦੀਆਂ ਮਹਿਲਾਵਾਂ ਨੇ ਪੀ.ਆਰ.ਟੀ.ਸੀ. ਦੇ ਚੇਅਰਮੈਨ ਸ੍ਰੀ ਕੇ.ਕੇ. ਸ਼ਰਮਾ ਨੂੰ ਸਨਮਾਨਤ ਕਰਕੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਇਸ ਮੌਕੇ ਸ੍ਰੀ ਸ਼ਰਮਾ ਨੇ ਦੱਸਿਆ ਕਿ ਇਸ ਸਹੂਲਤ ਨਾਲ ਮਹਿਲਾਵਾਂ ਆਪਣਾ ਆਧਾਰ ਕਾਰਡ ਦਿਖਾ ਕੇ ਸਰਕਾਰੀ ਬੱਸਾਂ 'ਚ ਮੁਫ਼ਤ ਸਫ਼ਰ ਕਰ ਸਕਦੀਆਂ ਹਨ।
ਚੇਅਰਮੈਨ ਸ੍ਰੀ ਸ਼ਰਮਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਰਾਜ ਦਾ ਚਹੁੰਪੱਖੀ ਵਿਕਾਸ ਕਰ ਰਹੀ ਹੈ ਅਤੇ ਨਾਲ ਹੀ ਲੋਕ ਭਲਾਈ ਸਕੀਮਾਂ ਬਿਹਤਰ ਢੰਗ ਨਾਲ ਲਾਗੂ ਕਰਕੇ ਸੂਬੇ ਦੇ ਹਰ ਵਰਗ ਨੂੰ ਲਾਭ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮਹਿਲਾਵਾਂ ਦੇ ਸ਼ਸ਼ਕਤੀਕਰਨ ਲਈ ਪੰਜਾਬ ਸਰਕਾਰ ਵੱਲੋਂ ਚੁੱਕੇ ਗਏ ਕਦਮਾਂ ਕਰਕੇ ਸੂਬੇ ਦੀਆਂ ਮਹਿਲਾਵਾਂ 'ਚ ਖੁਸ਼ੀ ਦੀ ਲਹਿਰ ਹੈ।
ਇਸ ਮੌਕੇ ਮਨਦੀਪ ਕੌਰ, ਮੁਮਤਾਜ, ਨਥਨੀ, ਪ੍ਰੋਮਿਲਾ, ਪ੍ਰੀਤੀ, ਮੀਰਾ, ਲੱਛਮੀ ਦੇਵੀ, ਮੰਜੂ, ਰੀਮਾ, ਉਰਵਸ਼ੀ ਆਦਿ ਮਹਿਲਾਵਾਂ ਸਮੇਤ ਘੱਟ ਗਿਣਤੀ ਕਮਿਸ਼ਨ ਦੇ ਮੈਂਬਰ ਸ਼ੇਰ ਖ਼ਾਨ, ਪੰਜਾਬ ਕਾਂਗਰਸ ਸੇਵਾ ਦਲ ਦੇ ਰਾਜੀਵ ਸ਼ਰਮਾ, ਸੰਦੀਪ ਸ਼ਰਮਾ ਡਕਾਲਾ, ਦੀਪਕ ਕੁਮਾਾਰ, ਲਲਿਤ ਕੁਮਾਰ ਆਦ ਹਾਜ਼ਰ ਸਨ।