Friday, November 22, 2024

Chandigarh

ਸਬ-ਇੰਸਪੈਕਟਰ 50,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

December 28, 2023 07:02 PM
SehajTimes
ਚੰਡੀਗੜ : ਪੰਜਾਬ ਦੀ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਅਣਥੱਕ ਲੜਾਈ ਦੌਰਾਨ ਸੋਮਵਾਰ ਨੂੰ ਪੁਲਿਸ ਕਮਿਸ਼ਨਰੇਟ ਦਫ਼ਤਰ, ਅੰਮ੍ਰਿਤਸਰ ਦੀ ਆਰਥਿਕ ਅਪਰਾਧ ਸ਼ਾਖਾ ਵਿਖੇ ਤਾਇਨਾਤ ਸਬ ਇੰਸਪੈਕਟਰ (ਐਸ.ਆਈ) ਕੁਲਵੰਤ ਸਿੰਘ (ਨੰਬਰ 700/ਅੰਮ੍ਰਿਤਸਰ ਸਿਟੀ) ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਐਸਆਈ ਨੂੰ ਸੂਰਜ ਮਹਿਤਾ ਵਾਸੀ ਗੋਪਾਲ ਦਾਸ ਰੋਡ, ਅੰਮ੍ਰਿਤਸਰ ਵੱਲੋਂ ਦਰਜ ਕਰਵਾਈ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚਕੇ ਦੱਸਿਆ ਹੈ ਕਿ ਉਕਤ ਪੁਲਿਸ ਮੁਲਾਜ਼ਮ ਹਾਈਕੋਰਟ ਤੋਂ ਉਸਦੇ ਪਿਤਾ ਦੀ ਗ੍ਰਿਫਤਾਰੀ 'ਤੇ ਅੰਤਰਿਮ ਸਟੇਅ ਮਿਲਣ ਤੋਂ ਬਾਅਦ ਪੁਲਿਸ ਜਾਂਚ ਵਿਚ ਸ਼ਾਮਲ ਹੋਣ ਅਤੇ ਇਸ ਮੁਕੱਦਮੇ ਵਿਚ ਨਿਯਮਤ ਜ਼ਮਾਨਤ ਲੈਣ ਵਿਚ ਮੱਦਦ ਕਰਨ ਬਦਲੇ 50,000 ਰੁਪਏ ਦੀ ਰਿਸ਼ਵਤ ਮੰਗ ਰਿਹਾ ਹੈ। 
ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਦੱਸਿਆ ਕਿ ਉਕਤ ਥਾਣੇਦਾਰ ਉਸਦੇ ਪਿਤਾ ਦੁਆਰਾ ਉਹਨਾਂ ਦੀ ਸਾਂਝੀ ਫਰਮ ਵਿੱਚ ਭਾਈਵਾਲਾਂ ਵਿਰੁੱਧ ਦਰਜ ਕੀਤੇ ਇੱਕ ਵੱਖਰੇ ਕੇਸ ਵਿੱਚ ਮੱਦਦ ਦੇਣ ਦੇ ਨਾਮ ਹੇਠ ਪਹਿਲਾਂ ਇੱਕ ਲੱਖ ਰੁਪਏ ਦੀ ਰਿਸ਼ਵਤ ਲੈ ਚੁੱਕਾ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ, ਅੰਮ੍ਰਿਤਸਰ ਰੇਂਜ ਤੋਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਐਸਆਈ ਕੁਲਵੰਤ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਉਨਾਂ ਦੱਸਿਆ ਕਿ ਉਕਤ ਦੋਸ਼ੀ ਪੁਲਿਸ ਮੁਲਾਜ਼ਮ ਖਿਲਾਫ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ ਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

 

More in Chandigarh

ਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! 

ਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ, ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆ

ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ

ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾ

ਪੀ.ਐਸ.ਡੀ.ਐਮ. ਵੱਲੋਂ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਮਝੌਤਾ ਸਹੀਬੱਧ