Thursday, November 21, 2024

Chandigarh

ਪਾਣੀ ਦੇ ਡਿੱਗਦੇ ਪੱਧਰ ਦੀ ਸਮੱਸਿਆ ਨਾਲ ਨਜਿੱਠਣ ਅਤੇ ਧਰਤੀ ਹੇਠਲੇ ਪਾਣੀ ਦੀ ਸੰਭਾਲ ਲਈ ਲਈ ਪੰਜਾਬ ਸਰਕਾਰ ਵਚਨਬੱਧ : ਚੇਤਨ ਸਿੰਘ ਜੌੜਾਮਾਜਰਾ

December 29, 2023 01:44 PM
SehajTimes
ਚੰਡੀਗੜ੍ਹ : ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਦੁਹਰਾਇਆ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਵਚਨਬੱਧ ਹੈ ਤਾਂ ਜੋ ਪਾਣੀ ਦੇ ਡਿੱਗ ਰਹੇ ਪੱਧਰ ਦੀ ਸਮੱਸਿਆ ਨੂੰ ਸੁਚੱਜੇ ਢੰਗ ਨਾਲ ਹੱਲ ਕੀਤਾ ਜਾ ਸਕੇ। ਉਹ ਅੱਜ ਲੁਧਿਆਣਾ ਅਤੇ ਮੋਗਾ ਵਿਖੇ ਜਲ ਸਰੋਤ ਅਤੇ ਖਣਨ ਤੇ ਭੂ-ਵਿਗਿਆਨ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗਾਂ ਕਰ ਰਹੇ ਸਨ। ਇਸ ਦੌਰਾਨ ਕੈਬਨਿਟ ਮੰਤਰੀ ਨੇ ਸਰਕਾਰੀ ਕੰਮਕਾਜ ਵਿੱਚ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਖਾਲਿਆਂ ਤੇ ਡਰੇਨਾਂ ਦੀ ਸਫ਼ਾਈ ਅਤੇ ਚੱਲ ਰਹੇ ਪ੍ਰੋਜੈਕਟਾਂ ਨੂੰ ਸਮਾਂਬੱਧ ਢੰਗ ਨਾਲ ਪੂਰਾ ਕਰਨ ਦੀਆਂ ਹਦਾਇਤਾਂ ਦਿੱਤੀਆਂ।
 
ਲੁਧਿਆਣਾ ਦੇ ਬੱਚਤ ਭਵਨ ਵਿਖੇ ਲੁਧਿਆਣਾ ਕੈਨਾਲ ਸਰਕਲ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ-ਆਪਣੇ ਅਧਿਕਾਰ ਖੇਤਰ ਵਿੱਚ ਪਾਣੀ ਦੀ ਸੰਭਾਲ ਲਈ ਚੱਲ ਰਹੇ ਸਾਰੇ ਪ੍ਰੋਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਨਾ ਯਕੀਨੀ ਬਣਾਉਣ। ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ, ਵਿਧਾਇਕ ਕੁਲਵੰਤ ਸਿੰਘ ਸਿੱਧੂ, ਗੁਰਪ੍ਰੀਤ ਬੱਸੀ ਗੋਗੀ, ਦਲਜੀਤ ਸਿੰਘ ਗਰੇਵਾਲ, ਰਜਿੰਦਰਪਾਲ ਕੌਰ ਛੀਨਾ, ਸਰਬਜੀਤ ਕੌਰ ਮਾਣੂੰਕੇ, ਅਮਿਤ ਰਤਨ, ਗੁਰਦਿੱਤ ਸਿੰਘ ਸੇਖੋਂ, ਮਨਜੀਤ ਸਿੰਘ ਬਿਲਾਸਪੁਰ, ਚੇਅਰਮੈਨ ਸ਼ਰਨਪਾਲ ਸਿੰਘ ਮੱਕੜ ਸਮੇਤ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਲਈ ਜਲ ਸੰਭਾਲ ਨਾਲ ਸਬੰਧਤ ਸਾਰੇ ਕੰਮ ਜੰਗੀ ਪੱਧਰ 'ਤੇ ਸ਼ੁਰੂ ਕਰਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਹਿਰਾਂ ਰਾਹੀਂ ਸਿੰਚਾਈ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਲਈ ਲੋੜੀਂਦੇ ਕਦਮ ਚੁੱਕ ਕੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਠੋਸ ਉਪਰਾਲੇ ਕਰ ਰਹੀ ਹੈ। ਸਬੰਧਤ ਵਿਧਾਇਕਾਂ ਵੱਲੋਂ ਉਠਾਏ ਗਏ ਸਿੰਚਾਈ, ਨਹਿਰੀ ਪ੍ਰਣਾਲੀ ਅਤੇ ਜ਼ਮੀਨ ਹੇਠਲੇ ਪਾਣੀ ਦੇ ਪ੍ਰਬੰਧਨ ਸਬੰਧੀ ਮੁੱਦਿਆਂ ਨੂੰ ਸੁਣਦਿਆਂ ਕੈਬਨਿਟ ਮੰਤਰੀ ਜੌੜਾਮਾਜਰਾ ਨੇ ਮੌਕੇ 'ਤੇ ਹੀ ਸਬੰਧਤ ਅਧਿਕਾਰੀਆਂ ਨੂੰ ਅਜਿਹੀਆਂ ਸਮੱਸਿਆਵਾਂ ਦੇ ਹੱਲ ਲਈ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਦੱਸਿਆ ਕਿ ਇਸ ਮੀਟਿੰਗ ਦੌਰਾਨ ਵਿਧਾਇਕਾਂ ਅਤੇ ਚੇਅਰਮੈਨਾਂ ਵੱਲੋਂ ਚੁੱਕੇ ਗਏ ਮੁੱਦਿਆਂ 'ਤੇ ਹੋਈ ਪ੍ਰਗਤੀ ਦੀ ਸਮੀਖਿਆ ਕਰਨ ਲਈ ਅਗਲੇ ਮਹੀਨੇ ਇੱਕ ਸਮੀਖਿਆ ਮੀਟਿੰਗ ਵੀ ਕੀਤੀ ਜਾਵੇਗੀ। ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਬਰਸਾਤ ਦੇ ਮੌਸਮ ਦੀ ਸ਼ੁਰੂਆਤ ਤੋਂ ਪਹਿਲਾਂ ਸਾਰੀਆਂ ਡਰੇਨਾਂ ਦੀ ਨਿਕਾਸੀ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਡਰੇਨੇਜ ਸਿਸਟਮ ਰਾਹੀਂ ਬਰਸਾਤੀ ਪਾਣੀ ਦੇ ਨਿਰਵਿਘਨ ਵਹਾਅ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਅੱਗੇ ਕਿਹਾ ਕਿ ਮਹੱਤਵਪੂਰਨ ਮੁੱਦਿਆਂ ਦੇ ਜਲਦੀ ਨਿਪਟਾਰੇ ਲਈ ਸਾਰੀਆਂ ਲੰਬਿਤ ਫਾਈਲਾਂ ਨੂੰ ਕਲੀਅਰ ਕੀਤਾ ਜਾਵੇ।
 
ਇਸ ਦੌਰਾਨ ਉਨ੍ਹਾਂ ਮਾਈਨਿੰਗ ਵਿਭਾਗ ਦੇ ਅਧਿਕਾਰੀਆਂ ਨੂੰ ਸਪੱਸ਼ਟ ਤੌਰ 'ਤੇ ਕਿਹਾ ਕਿ ਉਹ ਗੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ ਨੂੰ ਯਕੀਨੀ ਬਣਾਉਣ ਕਿਉਂਕਿ ਸੂਬਾ ਸਰਕਾਰ ਵਲੋਂ ਪਹਿਲਾਂ ਹੀ ਗੈਰ-ਕਾਨੂੰਨੀ ਮਾਈਨਿੰਗ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ ਅਪਣਾਈ ਗਈ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਢਿੱਲਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇਸੇ ਤਰ੍ਹਾਂ ਮੋਗਾ ਵਿਖੇ ਵੱਖਰੀ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਖੇਤੀਬਾੜੀ ਲਈ ਨਹਿਰੀ ਪਾਣੀ ਯਕੀਨੀ ਬਣਾਉਣ ਲਈ ਟੇਲਾਂ ਤੱਕ ਪਾਣੀ ਪਹੁੰਚਾਇਆ ਜਾਵੇ। ਮਾਈਨਰ ਮੋਘਿਆਂ ਦੀ ਦੁਬਾਰਾ ਚੈਕਿੰਗ ਕਰਵਾਉਣ ਦੀ ਹਦਾਇਤ ਕਰਦਿਆਂ ਉਨ੍ਹਾਂ ਕਿਹਾ ਕਿ ਕਣਕ ਦੀ ਫਸਲ ਕੱਟਣ ਤੋਂ ਤੁਰੰਤ ਬਾਅਦ ਹਰੇਕ ਡਰੇਨ ਦੀ ਨਿਸ਼ਾਨਦੇਹੀ ਕਰਵਾਈ ਜਾਵੇ। ਕੈਬਨਿਟ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਹਰੀਕੇ ਝੀਲ ਅਤੇ ਫਾਜ਼ਿਲਕਾ ਕੋਲੋਂ ਲੰਘਣ ਵਾਲੇ ਦਰਿਆ ਦੀ ਸਫਾਈ ਕਰਵਾਉਣ ਸਣੇ ਸੇਮ ਨਾਲਿਆਂ ਦੀ ਲੇਵੈਲਿੰਗ ਦਾ ਖਾਕਾ ਤਿਆਰ ਕਰਨ ਨੂੰ ਕਿਹਾ। ਉਨ੍ਹਾਂ ਕਿਹਾ ਕਿ ਡਰੇਨ ਅਤੇ ਨਾਲਿਆਂ ਦੀ ਸਫਾਈ ਦਾ ਰਿਕਾਰਡ ਇਕ ਹਫਤੇ ਵਿੱਚ ਉਨ੍ਹਾਂ ਦੇ ਦਫਤਰ ਨੂੰ ਭੇਜਿਆ ਜਾਵੇ। ਉਨ੍ਹਾਂ ਆਦੇਸ਼ ਦਿੱਤੇ ਕਿ ਜਲ ਸਰੋਤ ਵਿਭਾਗ ਦੇ ਜਿੰਨੇ ਵੀ ਰੈਸਟ ਹਾਊਸ ਹਨ, ਉਨ੍ਹਾਂ ਦੀ ਮੌਜੂਦਾ ਸਥਿਤੀ ਬਾਰੇ ਵੀ ਇਕ ਹਫਤੇ ਵਿੱਚ ਰਿਪੋਰਟ ਭੇਜੀ ਜਾਵੇ।

Have something to say? Post your comment

 

More in Chandigarh

ਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! 

ਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ, ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆ

ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ

ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾ

ਪੀ.ਐਸ.ਡੀ.ਐਮ. ਵੱਲੋਂ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਮਝੌਤਾ ਸਹੀਬੱਧ