Saturday, October 05, 2024
BREAKING NEWS
ਪੰਜਾਬ ਰਾਜ ਚੋਣ ਕਮਿਸ਼ਨ ਨੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਸਰਪੰਚ ਦੇ ਅਹੁਦਿਆਂ ਦੀ ਨਿਲਾਮੀ ਸਬੰਧੀ ਵਿਸਤ੍ਰਿਤ ਰਿਪੋਰਟ 24 ਘੰਟਿਆਂ ਦੇ ਅੰਦਰ-ਅੰਦਰ ਪੇਸ਼ ਕਰਨ ਲਈ ਕਿਹਾਮੋਹਾਲੀ ਦਾ ਡਰਾਈਵਿੰਗ ਟੈਸਟ ਟ੍ਰੈਕ 4 ਅਕਤੂਬਰ ਨੂੰ ਰਹੇਗਾ ਬੰਦ ਏਲਾਂਟੇ ਮਾਲ ‘ਚ ਅਚਾਨਕ ਟਾਈਲਾਂ ਡਿਗੱਣ ਨਾਲ 13 ਸਾਲਾ ਬਾਲ ਅਦਾਕਾਰਾ ਜ਼ਖਮੀਬੱਬੂ ਮਾਨ 'ਤੇ ਗਿੱਪੀ ਗਰੇਵਾਲ ਨੂੰ ਛੱਡ ਕਈ ਗਾਇਕਾਂ ਦੀ ਸੁਰੱਖਿਆ ਲਈ ਵਾਪਿਸਭਗਵੰਤ ਮਾਨ ਦੀ ਸਿਹਤ ਪੂਰੀ ਤਰ੍ਹਾਂ ਠੀਕਮਾਲੇਰਕੋਟਲਾ ਦੀਆਂ 176 ਗ੍ਰਾਮ ਪੰਚਾਇਤ ਚੋਣਾਂ ਸਬੰਧੀ ਨਾਮਜ਼ਦਗੀਆਂ ਭਰਨ ਦੇ ਸਥਾਨਾਂ ਦਾ ਵੇਰਵਾ ਜਾਰੀਮਾਲੇਰਕੋਟਲਾ ਦੇ ਬਲਾਕਾਂ ਦੀਆਂ ਪੰਚਾਇਤਾਂ ਦਾ ਸਡਿਊਲ ਜਾਰੀਦਿਲਜੀਤ ਦੋਸਾਂਝ ਨੂੰ ਝਟਕਾ, ਸ਼ੈਂਸਰ ਬੋਰਡ ਨੇ ਨਵੀਂ ਫਿਲਮ ‘ਪੰਜਾਬ 95’ ’ਤੇ ਚਲਾਈ ਕੈਂਚੀਵਿਧਾਇਕ ਡਾ: ਅਜੈ ਗੁਪਤਾ ਨੇ ਨਵ-ਨਿਯੁਕਤ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨਾਲ ਕੀਤੀ ਮੁਲਾਕਾਤਨਵੇਂ ਬਣੇ ਕੈਬਨਿਟ ਮੰਤਰੀ ਮੁੰਡੀਆਂ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

Doaba

ਮੁੱਖ ਮੰਤਰੀ ਵੱਲੋਂ ਵਿਦੇਸ਼ਾਂ ਵਿੱਚ ਵਸਦੇ ਪੰਜਾਬੀਆਂ ਦੀ ਸਹੂਲਤ ਲਈ ਨਵੀਂ ਵੈੱਬਸਾਈਟ nri.punjab.gov.in ਦੀ ਸ਼ੁਰੂਆਤ

December 29, 2023 06:00 PM
SehajTimes
ਲੁਧਿਆਣਾ : ਪਰਵਾਸੀ ਭਾਰਤੀ ਭਾਈਚਾਰੇ ਨੂੰ ਦਰਪੇਸ਼ ਮਸਲਿਆਂ ਦੇ ਹੱਲ ਲਈ ਸਹੂਲਤ ਮੁਹੱਈਆ ਕਰਵਾਉਣ ਵਾਸਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਵਿਭਾਗ ਦੀ ਨਵੀਂ ਵੈੱਬਸਾਈਟ nri.punjab.gov.in ਦੀ ਸ਼ੁਰੂਆਤ ਕੀਤੀ। ਅੱਜ ਇੱਥੇ ਵੈੱਬਸਾਈਟ ਦੀ ਸ਼ੁਰੂਆਤ ਕਰਦੇ ਹੋਏ ਮੁੱਖ ਮੰਤਰੀ ਨੇ ਇਸ ਨੂੰ ਪਰਵਾਸੀ ਭਾਰਤੀਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਅਤੇ ਉਨ੍ਹਾਂ ਨੂੰ ਆਪਣੀਆਂ ਜੜ੍ਹਾਂ ਨਾਲ ਜੁੜੇ ਰਹਿਣ ਵਿੱਚ ਮਦਦ ਕਰਨ ਲਈ ਵੱਡੀ ਪਹਿਲਕਦਮੀ ਦੱਸਿਆ। ਉਨ੍ਹਾਂ ਕਿਹਾ ਕਿ ਪ੍ਰਸ਼ਾਸਕੀ ਸੁਧਾਰ ਵਿਭਾਗ ਵੱਲੋਂ ਐਨ.ਆਈ.ਸੀ. ਦੀ ਮਦਦ ਨਾਲ ਅਤਿ ਆਧੁਨਿਕ ਵੈੱਬਸਾਈਟ ਤਿਆਰ ਕੀਤੀ ਗਈ ਹੈ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਵੈੱਬਸਾਈਟ 'ਤੇ ਐਨ.ਆਰ.ਆਈ. ਪੁਲਿਸ ਵਿੰਗ, ਪੰਜਾਬ ਸਟੇਟ ਕਮਿਸ਼ਨ ਫਾਰ ਐਨ. ਆਰ. ਆਈਜ਼ ਅਤੇ ਐਨ.ਆਰ.ਆਈ ਸਭਾ ਨਾਲ ਸਬੰਧਤ ਵਿਸਥਾਰਤ ਜਾਣਕਾਰੀ ਹੈ। ਇਸੇ ਤਰ੍ਹਾਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਵੈੱਬਸਾਈਟ ਸੂਬਾ ਸਰਕਾਰ ਵੱਲੋਂ ਪਰਵਾਸੀ ਭਾਰਤੀਆਂ ਨੂੰ ਸਿੰਗਲ ਕਲਿੱਕ 'ਤੇ ਦਿੱਤੀਆਂ ਜਾਣ ਵਾਲੀਆਂ ਕਈ ਸਹੂਲਤਾਂ ਵੀ ਮੁਹੱਈਆ ਕਰਵਾਏਗੀ। ਉਨ੍ਹਾਂ ਕਿਹਾ ਕਿ ਇਹ ਵੈੱਬਸਾਈਟ ਪਰਵਾਸੀ ਭਾਰਤੀਆਂ ਲਈ ਹੋਰ ਸਕੀਮਾਂ ਦਾ ਲਾਭ ਯਕੀਨੀ ਬਣਾਉਣ ਦੇ ਨਾਲ-ਨਾਲ ਉਨ੍ਹਾਂ ਦੇ ਦਸਤਾਵੇਜ਼ਾਂ ਦੀ ਤਸਦੀਕ ਕਰਵਾਉਣ ਵਿੱਚ ਵੀ ਮਦਦ ਕਰੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਵੈੱਬਸਾਈਟ ਹੈਲਪਲਾਈਨ ਨੰਬਰ, ਈ-ਮੇਲ ਪਤੇ ਅਤੇ ਵਟਸਐਪ ਸ਼ਿਕਾਇਤ ਨੰਬਰ ਵੀ ਪ੍ਰਦਾਨ ਕਰੇਗੀ।
 

ਮੁੱਖ ਮੰਤਰੀ ਨੇ ਕਿਹਾ ਕਿ ਵੈੱਬਸਾਈਟ 'ਤੇ ਪੰਜਾਬ ਸਰਕਾਰ ਕੋਲ ਰਜਿਸਟਰਡ ਟਰੈਵਲ ਏਜੰਟਾਂ/ਏਜੰਸੀਆਂ ਅਤੇ ਵਿਦੇਸ਼ ਮੰਤਰਾਲੇ ਕੋਲ ਰਜਿਸਟਰਡ ਇਮੀਗ੍ਰੇਸ਼ਨ ਏਜੰਟਾਂ/ਏਜੰਸੀਆਂ ਬਾਰੇ ਵੀ ਵਿਸਥਾਰ ਪੂਰਵਕ ਜਾਣਕਾਰੀ ਹੈ। ਉਨ੍ਹਾਂ ਕਿਹਾ ਕਿ ਵੈੱਬਸਾਈਟ ਉਤੇ ਪੰਜਾਬ ਦੇ ਕੇਂਦਰੀਕ੍ਰਿਤ ਆਨਲਾਈਨ ਸ਼ਿਕਾਇਤ ਪੋਰਟਲ www.connect.punjab.gov.in ਦਾ ਵੀ ਲਿੰਕ ਹੈ ਜਿਸ ਵਿੱਚ ਪਰਵਾਸੀ ਭਾਰਤੀ ਅਤੇ ਹੋਰ ਲੋਕ ਆਪਣੀ ਸ਼ਿਕਾਇਤ ਦਰਜ ਕਰਵਾ ਸਕਦੇ ਹਨ। ਭਗਵੰਤ ਸਿੰਘ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਵੈੱਬਸਾਈਟ ਪਰਵਾਸੀ ਭਾਰਤੀ ਭਾਈਚਾਰੇ ਨੂੰ ਦਰਪੇਸ਼ ਸਮੱਸਿਆਵਾਂ ਦਾ ਹੱਲ ਕਰਨ ਵਿੱਚ ਸਹਾਈ ਸਿੱਧ ਹੋਵੇਗੀ ਜਿਸ ਨਾਲ ਉਨ੍ਹਾਂ ਨੂੰ ਵੱਡੀ ਪੱਧਰ 'ਤੇ ਸਹੂਲਤ ਮਿਲੇਗੀ। ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਸੂਬਾ ਸਰਕਾਰ ਨਵੇਂ ਸਾਲ ਦੇ ਫਰਵਰੀ ਮਹੀਨੇ ਦੌਰਾਨ ਪੰਜ ਐਨ. ਆਰ. ਆਈ. ਮਿਲਣੀਆਂ ਕਰਵਾਏਗੀ। ਉਨ੍ਹਾਂ ਕਿਹਾ ਕਿ ਇਹ ਮਿਲਣੀਆਂ ਐਨ.ਆਰ.ਆਈ. ਭਰਾਵਾਂ ਨੂੰ ਦਰਪੇਸ਼ ਮੁਸ਼ਕਲਾਂ ਦਾ ਮੌਕੇ ’ਤੇ ਹੀ ਨਿਪਟਾਰਾ ਕਰਨ ਵਿੱਚ ਮਦਦ ਕਰਨਗੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਪਰਵਾਸੀ ਭਾਰਤੀਆਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਸੂਬਾ ਸਰਕਾਰ ਅੰਤਰਰਾਸ਼ਟਰੀ ਟਰਮੀਨਲ ਦੇ ਪਹੁੰਚ ਹਾਲ (ਐਰਾਈਵਲ ਹਾਲ) ਵਿਖੇ ‘ਪੰਜਾਬ ਸਹਾਇਤਾ ਕੇਂਦਰ’ ਦੀ ਸਥਾਪਨਾ ਕਰੇਗੀ। ਉਨ੍ਹਾਂ ਕਿਹਾ ਕਿ ਇਹ ਕੇਂਦਰ 24X7 ਕੰਮ ਕਰੇਗਾ ਅਤੇ ਟਰਮੀਨਲ ਵਿਖੇ ਐਨ.ਆਰ.ਆਈਜ਼ ਅਤੇ ਹੋਰ ਮੁਸਾਫ਼ਰਾਂ ਨੂੰ ਢੁਕਵੀਂ ਸਹਾਇਤਾ ਪ੍ਰਦਾਨ ਕਰੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕੇਂਦਰ ਹਵਾਈ ਅੱਡੇ ਉਤੇ ਉਡਾਨਾਂ ਦੇ ਪਹੁੰਚਣ, ਹੋਰ ਉਡਾਨਾਂ, ਟੈਕਸੀ ਸੇਵਾਵਾਂ, ਸਾਮਾਨ ਗੁਆਚਣ ਬਾਰੇ ਸਹਾਇਤਾ ਮੁਹੱਈਆ ਕਰਵਾਉਣ ਦੇ ਨਾਲ-ਨਾਲ ਹੋਰ ਸਹੂਲਤਾਂ ਪ੍ਰਦਾਨ ਕਰੇਗਾ।     

Have something to say? Post your comment

 

More in Doaba

18 ਨੂੰ ਕਰਵਾਇਆ ਜਾਵੇਗਾ ਗੁਰੂ ਰਾਮਦਾਸ ਕੀਰਤਨ ਦਰਬਾਰ ਸੁਸਾਇਟੀ ਵਲੋਂ ਗੁਰਮਤਿ ਕੀਰਤਨ ਸਮਾਗਮ

ਸਾਥੀ ਮੰਚ ਵੱਲੋਂ ਨਾਟਕਕਾਰ ਡਾ.ਸਤੀਸ਼ ਵਰਮਾ ਅਤੇ ਸ਼ਾਇਰ ਹਰਮੀਤ ਵਿਦਿਆਰਥੀ ਨੂੰ ਸਨਮਾਨਿਤ ਕਰਨ ਦਾ ਫੈਸਲਾ

ਮਹਾਤਮਾਂ ਗਾਂਧੀ ਜੀ ਦੇ 155 ਵੀ ਗਾਂਧੀ ਜਯੰਤੀ, ਗਾਂਧੀ ਕੂਟੀਰ ਡਾ. ਸ਼ਾਮ ਲਾਲ ਥਾਪਰ ਕਾਲਜ ’ਚ ਮਨਾਈ ਗਈ

ਕੌਰ ਇੰਮੀਗ੍ਰੇਸ਼ਨ ਨੇ ਲਗਵਾਇਆ ਤਿੰਨ ਦਿਨਾਂ ‘ਚ ਯੂ.ਕੇ. ਦਾ ਸਟੂਡੈਂਟ ਵੀਜ਼ਾ

ਬਲੂਮਿੰਗ ਬਡਜ਼ ਸਕੂਲ ਵਿਖੇ ‘ਗਾਂਧੀ ਜਯੰਤੀ’ ਮੌਕੇ ਰਾਸ਼ਟਰ ਪਿਤਾ ਨੂੰ ਦਿੱਤੀ ਸ਼ਰਧਾਂਜਲੀ

ਬਿਨਾਂ ਬਿੱਲ ਤੋਂ ਗ੍ਰਾਹਕ ਨੂੰ ਸਮਾਨ ਵੇਚਣ ਵਾਲੇ ਦੁਕਾਨਦਾਰ ਖਿਲਾਫ ਹੋਵੇਗੀ ਸਖਤ ਕਾਰਵਾਈ : ਈ.ਟੀ.ਓ ਚਮਨ ਲਾਲ ਸਿੰਗਲਾ 

ਜ਼ਿਲਾ ਸਿਹਤ ਅਫ਼ਸਰ ਵਲੋਂ ਮੁਕੇਰੀਆ ਤੇ ਹਾਜੀਪੁਰ ਵਿੱਚ ਮਿਠਾਈਆਂ ਦੀਆਂ ਦੁਕਾਨਾਂ ਤੇ ਕੀਤੀ ਛਾਪੇਮਾਰੀ

ਵਿਸ਼ਵ ਫਾਰਮੇਸੀ ਦਿਵਸ ਸਬੰਧੀ ਸਮਾਰੋਹ ਕਰਵਾਇਆ ਗਿਆ

ਸੋਸ਼ਲ ਵੈਲਫੇਅਰ ਚੈਰੀਟੇਬਲ ਸੁਸਾਇਟੀ ਦੀ ਟੀਮ ਨੇ ਮੁਸਕਾਨ ਨੂੰ ਸਨਮਾਨ ਚਿੰਨ੍ਹ ਦੇ ਕੇ ਕੀਤਾ ਸਨਮਾਨਿਤ 

ਭਾਰੀ ਮਾਤਰਾ ਵਿੱਚ ਚੋਰੀ ਕੀਤੇ ਗਹਿਣਿਆ ਸਮੇਤ ਚੋਰ ਚੜ੍ਹੇ ਪੁਲਿਸ ਦੇ ਹੱਥੇ