Thursday, November 21, 2024

Malwa

ਸੰਤ ਬਾਬਾ ਕਸ਼ਮੀਰਾ ਸਿੰਘ ਭੂਰੀ ਵਾਲਿਆਂ ਦੇ ਜਥੇ ਦਾ ਵਿਧਾਇਕ ਸ. ਲਖਬੀਰ ਸਿੰਘ ਰਾਏ ਵਲੋਂ ਸਨਮਾਨ

December 29, 2023 06:49 PM
SehajTimes

ਫ਼ਤਹਿਗੜ੍ਹ ਸਾਹਿਬ : ਸੰਤ ਬਾਬਾ ਕਸ਼ਮੀਰਾ ਸਿੰਘ ਭੂਰੀ ਵਾਲਿਆਂ ਦੇ ਜਥੇ ਅਤੇ ਵਲੰਟੀਅਰਾਂ ਵੱਲੋਂ ਸ਼ਹੀਦੀ ਸਭਾ ਦੌਰਾਨ ਤੇ ਉਸ ਤੋਂ ਪਹਿਲਾਂ ਤਿਆਰੀਆਂ ਸਬੰਧੀ 24 ਘੰਟੇ ਲਗਾਤਾਰ ਸਫ਼ਾਈ ਮੁਹਿੰਮ ਚਲਾਈ ਗਈ, ਜਿਨ੍ਹਾਂ ਵਿਚ ਭਾਈ ਅਮਰਜੀਤ ਸਿੰਘ, ਹਰਦੀਪ ਸਿੰਘ, ਮੁਖਤਾਰ ਸਿੰਘ, ਬਾਬਾ ਆਤਮਾ ਸਿੰਘ ਤੇ ਬਾਬਾ ਅਵਤਾਰ ਸਿੰਘ ਸਮੇਤ ਹੋਰ ਵਲੰਟੀਅਰ ਸ਼ਾਮਲ ਸਨ। ਇਸ ਸਬੰਧੀ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਥੇ ਦੇ ਮੈਂਬਰਾਂ ਤੇ ਵਲੰਟੀਅਰਾਂ ਦਾ ਹਲਕਾ ਵਿਧਾਇਕ ਸ. ਲਖਬੀਰ ਸਿੰਘ ਰਾਏ ਨੇ ਸਨਮਾਨ ਤੇ ਧਨਵਾਦ ਕੀਤਾ। ਇਸ ਮੌਕੇ ਸ. ਰਾਏ ਨੇ ਕਿਹਾ ਕਿ ਦਸਮਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ  ਹੋਈ ਸ਼ਹੀਦੀ ਸਭਾ ਮੌਕੇ ਦੇਸ਼-ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿੱਚ ਨਤਮਸਤਕ ਹੋਣ ਲਈ ਆਏ  ਸ਼ਰਧਾਲੂਆਂ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ ਪੰਜਾਬ ਸਰਕਾਰ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ, ਜਿਨ੍ਹਾਂ ਸਬੰਧੀ ਵੱਖੋ ਵੱਖ ਸੰਸਥਾਵਾਂ ਵੱਲੋਂ ਉਚੇਚਾ ਸਹਿਯੋਗ ਦਿੱਤਾ ਗਿਆ। ਸੰਤ ਬਾਬਾ ਕਸ਼ਮੀਰਾ ਸਿੰਘ ਭੂਰੀ ਵਾਲਿਆਂ, ਬਾਬਾ ਫ਼ਕੀਰ ਸਿੰਘ ਤੇ ਬਾਬਾ ਸੁਖਵਿੰਦਰ ਸਿੰਘ ਵੱਲੋਂ ਭੇਜੀਆਂ ਗਈਆਂ ਮਸ਼ੀਨਾਂ ਨਾਲ ਸਫਾਈ ਦੀ ਮੁਹਿੰਮ ਜੰਗੀ ਪੱਧਰ ਉੱਤੇ ਚਲਦੀ ਰਹੀ। ਸੰਤ ਭੂਰੀ ਵਾਲਿਆਂ ਵੱਲੋਂ ਦਿੱਤੇ ਸਹਿਯੋਗ ਦੀ ਜਿੰਨੀ  ਸ਼ਲਾਘਾ ਕੀਤੀ ਜਾਵੇ, ਥੋੜ੍ਹੀ ਹੈ।

 
 ਇਸ ਮੌਕੇ ਹਲਕਾ ਵਿਧਾਇਕ ਵਲੋਂ ਚੰਗੀਆਂ ਸੇਵਾਵਾਂ ਨਿਭਾਉਣ ਲਈ ਕਾਰਜ ਸਾਧਕ ਅਫ਼ਸਰ ਸਰਹਿੰਦ ਫ਼ਤਹਿਗੜ੍ਹ ਸਾਹਿਬ, ਸ਼੍ਰੀ ਸੰਗੀਤ ਕੁਮਾਰ ਸਮੇਤ ਨਗਰ ਕੌਂਸਲ ਦੇ ਅਧਿਕਾਰੀਆਂ ਤੇ ਕਰਮਚਾਰੀਆਂ, ਜਿਨ੍ਹਾਂ ਵਿੱਚ ਜਸਵੰਤ ਸਿੰਘ ਜੇ.ਈ., ਅਜੈ ਕੁਮਾਰ ਤੇ ਮਨੋਜ ਕੁਮਾਰ ਦੋਵੇਂ ਸੈਨੇਟਰੀ ਇੰਸਪੈਕਟਰ, ਰੌਬਿਨ ਜਲੋਟਾ ਜੇ.ਏ., ਗੋਲਡੀ ਸੁਪਰਵਾਈਜ਼ਰ ਅਤੇ ਸਨੀ ਮੇਟ ਸ਼ਾਮਲ ਸਨ, ਦਾ ਵੀ ਸਨਮਾਨ ਕੀਤਾ ਗਿਆ। ਹਲਕਾ ਵਿਧਾਇਕ ਨੇ ਕਿਹਾ ਕਿ ਸ਼ਹੀਦਾਂ ਦੀ ਧਰਤੀ ਫ਼ਤਹਿਗੜ੍ਹ ਸਾਹਿਬ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨਾਲ ਦੁਨੀਆਂ ਭਰ ਵਿੱਚ ਸਤਿਕਾਰੀ ਜਾਂਦੀ ਹੈ। ਉਨ੍ਹਾਂ  ਕਿਹਾ ਕਿ ਸੰਗਤ ਦੀ ਸੁਰੱਖਿਆ ਤੇ ਸਹੂਲਤ ਲਈ ਕੀਤੇ ਗਏ ਪ੍ਰਬੰਧਾਂ ਕਾਰਨ ਸੰਗਤ ਨੂੰ ਕੋਈ ਪ੍ਰੇਸ਼ਾਨੀ ਪੇਸ਼ ਨਹੀਂ ਆਈ। ਉਨ੍ਹਾਂ ਹੋਰ ਕਿਹਾ ਕਿ ਪੰਜਾਬ ਸਰਕਾਰ ਭਵਿੱਖ ਵਿੱਚ ਵੀ ਸੰਗਤ ਨੂੰ ਹਰੇਕ ਤਰ੍ਹਾਂ ਦੀ ਸਹੂਲਤ ਦੇਣ ਲਈ ਵਚਨਬੱਧ ਹੈ।
 


ਹਲਕਾ ਵਿਧਾਇਕ ਨੇ ਕਿਹਾ ਕਿ ਸਭਾ ਦੌਰਾਨ ਮਹਿਲਾ ਅਧਿਕਾਰੀਆਂ ਜਿਵੇਂ ਕਿ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀਮਤੀ ਈਸ਼ਾ ਸਿੰਗਲ ਅਤੇ ਜ਼ਿਲ੍ਹਾ ਪੁਲੀਸ ਮੁਖੀ ਸ਼੍ਰੀਮਤੀ ਰਵਜੋਤ ਗਰੇਵਾਲ ਸਮੇਤ ਵੱਖ ਵੱਖ ਮਹਿਲਾ ਅਧਿਕਾਰੀਆਂ ਨੇ ਆਪਣੀ ਜ਼ਿੰਮੇਵਾਰੀ ਬਾਖੂਬੀ ਨਿਭਾਅ ਕੇ ਇਕ ਵਾਰ ਫੇਰ ਸਾਬਤ ਕਰ ਦਿੱਤਾ ਕਿ ਲੜਕੀਆਂ ਕਿਸੇ ਵੀ ਗੱਲੋਂ ਲੜਕਿਆਂ ਨਾਲੋਂ ਘੱਟ ਨਹੀਂ ਹਨ। ਸ. ਰਾਏ ਨੇ ਕਿਹਾ ਕਿ ਉਹਨਾਂ ਵਲੋਂ ਨੌਜਵਾਨਾਂ ਨੂੰ ਬੇਨਤੀ ਕੀਤੀ ਗਈ ਸੀ ਕਿ ਸਭਾ ਦੌਰਾਨ ਟਰੈਕਟਰਾਂ ਉੱਤੇ ਉੱਚੀ ਅਵਾਜ਼ ਵਿੱਚ ਸਪੀਕਰ ਨਾ ਲਾਏ ਜਾਣ ਤੇ ਇਸ ਗੱਲ ਲਈ ਉਹ ਨੌਜਵਾਨਾਂ ਦੇ ਧਨਵਾਦੀ ਹਨ ਕਿ ਵੱਡੀ ਗਿਣਤੀ ਟਰੈਕਟਰਾਂ ਉੱਤੇ ਉੱਚੀ ਅਵਾਜ਼ ਵਿੱਚ ਸਪੀਕਰ ਨਹੀਂ ਲਾਏ ਗਏ। ਹਲਕਾ ਵਿਧਾਇਕ ਨੇ ਸ਼ਹੀਦੀ ਸਭਾ ਦੌਰਾਨ ਸੇਵਾ ਕਰਨ ਵਾਲੀ ਹਰ ਇਕ ਸੰਸਥਾ ਤੇ ਵਿਅਕਤੀ ਦਾ ਧਨਵਾਦ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿਲ, ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਸਿੰਗਲ, ਪ੍ਰਿਤਪਾਲ ਸਿੰਘ ਜੱਸੀ ਐਮ ਸੀ, ਸਤੀਸ਼ ਕੁਮਾਰ, ਬੀ.ਐਸ.ਸੋਢੀ, ਪੀ ਏ ਰਣਧੀਰ ਸਿੰਘ ਸਮੇਤ ਵੱਖੋ ਵੱਖ ਵਿਭਾਗਾਂ ਦੇ ਅਧਿਕਾਰੀ ਤੇ ਪਤਵੰਤੇ ਹਾਜ਼ਰ ਸਨ।
 
 

Have something to say? Post your comment

 

More in Malwa

ਡੀਟੀਐੱਫ ਦੇ ਸੱਦੇ ਤੇ ਸੈਂਕੜੇ ਅਧਿਆਪਕਾਂ ਨੇ ਜ਼ਿਲ੍ਹਾ ਸਿੱਖਿਆ ਅਫਸਰ ਸੰਗਰੂਰ ਦੇ ਦਫ਼ਤਰ ਦੇ ਅੱਗੇ ਲਗਾਇਆ ਧਰਨਾ

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਜ਼ਿਲ੍ਹਾ ਸੰਗਰੂਰ ਦੀ ਮੀਟਿੰਗ ਪ੍ਰਧਾਨ ਗੁਰਮੀਤ ਸਿੰਘ ਕਪਿਆਲ ਦੀ ਪ੍ਰਧਾਨਗੀ ਹੇਠ ਹੋਈ

ਪਿੰਡ ਮੰਡੋਫਲ ਦੇ ਕਿਸਾਨ ਜਸਵਿੰਦਰ ਸਿੰਘ ਨੇ ਡੀ.ਏ.ਪੀ. ਦੀ ਥਾਂ ਸਿੰਗਲ ਸੁਪਰ ਫਾਸਫੇਟ ਵਰਤਕੇ ਕੀਤੀ ਕਣਕ ਦੀ ਬਿਜਾਈ

ਊੜਾ ਅਤੇ ਜੂੜਾ ਬਚਾਉ ਲਹਿਰ’ ਵਲੋਂ ਕਰਵਾਏ ਕੁਇਜ ਮੁਕਾਬਲਿਆਂ ਵਿਚ ਬਾਬਾ ਸਾਹਿਬ ਦਾਸ ਸਕੂਲ ਨੇ ਪਹਿਲਾ ਸਥਾਨ ਹਾਸਲ ਕੀਤਾ

ਕਰਜ਼ਾ ਵਸੂਲੀ ਬਦਲੇ ਕਿਸੇ ਦੀ ਜਾਇਦਾਦ ਕੁਰਕ ਨਹੀਂ ਹੋਣ ਦੇਵਾਂਗੇ : ਉਗਰਾਹਾਂ

ਸੰਤ ਰਤਨ ਸਿੰਘ ਜੀ ਗੁ: ਅਤਰਸਰ (ਰਾੜਾ ਸਾਹਿਬ) ਵਾਲਿਆਂ ਦੀ ਤੀਸਰੀ ਬਰਸੀ ਮਨਾਈ 

ਸੁਨਾਮ ਵਿਖੇ ਕਿਸਾਨਾਂ ਨੇ ਮਾਰਕੀਟ ਕਮੇਟੀ ਦਾ ਦਫ਼ਤਰ  ਘੇਰਿਆ 

ਸਵਰਗੀ ਹਰਭਜਨ ਸਿੰਘ ਥਿੰਦ ਨੂੰ ਸ਼ਰਧਾਂਜਲੀਆਂ ਭੇਟ 

ਮੁੱਖ ਮੰਤਰੀ ਦੀ ਨਵੇਂ ਚੁਣੇ ਪੰਚਾਂ ਨੂੰ ਅਪੀਲ; ਆਪਣੇ ਪਿੰਡਾਂ ਨੂੰ ‘ਆਧੁਨਿਕ ਵਿਕਾਸ ਧੁਰੇ’ ਵਿੱਚ ਤਬਦੀਲ ਕਰੋ

ਸੁਨਾਮ ਪੁਲਿਸ ਵੱਲੋਂ ਸੱਤ ਮੈਂਬਰੀ ਲੁਟੇਰਾ ਗਿਰੋਹ ਕਾਬੂ