ਪਟਿਆਲਾ : ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ 'ਚ ਸਿੱਖਿਆ ਵਿਭਾਗ ਵੱਲੋਂ ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਪਟਿਆਲਾ ਹਰਿੰਦਰ ਕੌਰ ਦੀ ਅਗਵਾਈ 'ਚ ਆਨ ਲਾਈਨ ਦਸਤਾਰਬੰਦੀ ਮੁਕਾਬਲੇ ਕਰਵਾਏ ਜਾ ਰਹੇ ਹਨ।
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾੜੂ ਵੱਲੋਂ ਕਰਵਾਏ ਆਨ ਲਾਈਨ ਦਸਤਾਰਬੰਦੀ ਮੁਕਾਬਲਿਆਂ ਸਬੰਧੀ ਜਾਣਕਾਰੀ ਦਿੰਦਿਆ ਲੈਕਚਰਾਰ ਦਲਜੀਤ ਸਿੰਘ ਗੋਰਾਇਆ ਨੇ ਦੱਸਿਆ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਇਨ੍ਹਾਂ ਮੁਕਾਬਲਿਆਂ ’ਚ ਅਕਾਸ਼ਦੀਪ ਸਿੰਘ ਬਾਰਵੀਂ ਜਮਾਤ ਨੇ ਪਹਿਲਾ, ਜਸਕਰਨ ਸਿੰਘ ਬਾਰਵੀਂ ਜਮਾਤ ਨੇ ਦੂਸਰਾ ਤੇ ਹਰਵਿੰਦਰ ਸਿੰਘ ਬਾਰਵੀਂ ਜਮਾਤ ਨੇ ਤੀਸਰਾ ਸਥਾਨ ਹਾਸਿਲ ਕੀਤਾ ਅਤੇ ਕਰਮਜੀਤ ਸਿੰਘ ਤੇ ਬਲਵੀਰ ਸਿੰਘ ਨੂੰ ਵਿਸ਼ੇਸ਼ ਇਨਾਮ ਦਿੱਤਾ ਗਿਆ। ਜੇਤੂ ਵਿਦਿਆਰਥੀਆਂ ਨੂੰ ਪ੍ਰਿੰਸੀਪਲ ਮਨਮੋਹਨ ਸਿੰਘ ਨੇ ਇਨਾਮ ਤਕਸੀਮ ਕੀਤੇ।
ਇਸ ਮੌਕੇ ਪ੍ਰਿੰਸੀਪਲ ਮਨਮੋਹਨ ਸਿੰਘ ਨੇ ਕਿਹਾ ਕਿ ਨਵੀਂ ਪੀੜ੍ਹੀ ਨੂੰ ਸਿੱਖ ਗੁਰੂਆਂ ਦੀਆਂ ਲਾਸਾਨੀ ਸ਼ਹਾਦਤਾਂ ਬਾਰੇ ਜਾਣੂ ਕਰਵਾਉਣ ਲਈ, ਅਜਿਹੇ ਮੁਕਾਬਲੇ ਕਰਵਾਉਣ ਪੰਜਾਬ ਸਰਕਾਰ ਦਾ ਚੰਗਾ ਉਪਰਾਲਾ ਹੈ। ਜਿਸ ਨਾਲ ਨਵੀਂ ਪੀੜ੍ਹੀ 'ਚ ਨੈਤਿਕ ਕਦਰਾਂ ਕੀਮਤਾਂ ਪੈਦਾ ਹੁੰਦੀਆਂ ਹਨ ਅਤੇ ਇਤਿਹਾਸ ਤੋਂ ਮਹਾਨ ਵਿਰਸੇ ਬਾਰੇ ਪ੍ਰੇਰਨਾ ਵੀ ਮਿਲਦੀ ਹੈ। ਉਨ੍ਹਾਂ ਦਸਤਾਰਬੰਦੀ ਮੁਕਾਬਲਿਆਂ 'ਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ। ਇਸ ਮੌਕੇ ਲੈਕਚਰਾਰ ਮਨੋਜ ਕੁਮਾਰ ਤੇ ਹੋਰ ਅਧਿਆਪਕ ਵੀ ਹਾਜ਼ਰ ਸਨ।