ਸੁਨਾਮ : ਲੋੜਵੰਦਾਂ ਨੂੰ ਲੋਕ ਭਲਾਈ ਸਕੀਮਾਂ ਦਾ ਲਾਭ ਉਨ੍ਹਾਂ ਦੇ ਘਰਾਂ ਤੱਕ ਪਹੁੰਚਾਉਣ ਲਈ ਨਰਿੰਦਰ ਮੋਦੀ ਸਰਕਾਰ ਵੱਲੋਂ ਸ਼ੁਰੂ ਕੀਤੀ ਵਿਕਸਤ ਭਾਰਤ ਸੰਕਲਪ ਯਾਤਰਾ ਤਹਿਤ ਬਣਾਏ ਕਾਰਡ ਲਾਭਪਾਤਰੀਆਂ ਨੂੰ ਤਕਸੀਮ ਕਰਨ ਲਈ ਭਾਜਪਾ ਦੀ ਸੂਬਾ ਸਕੱਤਰ ਦਾਮਨ ਥਿੰਦ ਬਾਜਵਾ ਦੀ ਰਿਹਾਇਸ਼ ਤੇ ਸਮਾਗਮ ਆਯੋਜਿਤ ਕੀਤਾ ਗਿਆ। ਲਾਭਪਾਤਰੀਆਂ ਨੂੰ ਕਾਰਡਾਂ ਦੀ ਵੰਡ ਕਰਨ ਲਈ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਉਚੇਚੇ ਤੌਰ ਤੇ ਸ਼ਾਮਿਲ ਹੋਏ। ਭਾਜਪਾ ਦੀ ਸੂਬਾ ਸਕੱਤਰ ਮੈਡਮ ਦਾਮਨ ਥਿੰਦ ਬਾਜਵਾ ਦੀ ਟੀਮ ਵੱਲੋਂ ਹਲਕਾ ਸੁਨਾਮ ਦੇ ਵੱਖ ਵੱਖ ਪਿੰਡਾਂ ਵਿੱਚ ਕੈਂਪ ਲਗਾ ਕੇ ਹਜ਼ਾਰਾਂ ਲੋੜਵੰਦ ਲੋਕਾਂ ਦੇ ਫਾਰਮ ਭਰੇ ਸਨ, ਜਿੰਨਾਂ ਨੂੰ ਅੱਜ ਮੈਡਮ ਦਾਮਨ ਥਿੰਦ ਬਾਜਵਾ ਦੀ ਰਿਹਾਇਸ਼ ਵਿਖੇ ਬੁਲਾ ਕੇ ਵੱਡੀ ਗਿਣਤੀ ਵਿੱਚ ਇੱਕ ਵਿਸ਼ਾਲ ਪ੍ਰੋਗਰਾਮ ਕਰਕੇ ਵੱਖ ਵੱਖ ਸਕੀਮਾਂ ਨਾਲ ਸਬੰਧਿਤ ਲਾਭਪਾਤਰੀਆਂ ਨੂੰ ਕਾਰਡ ਵੰਡੇ ਗਏ। ਇਸ ਮੌਕੇ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਮੈਡਮ ਦਾਮਨ ਥਿੰਦ ਬਾਜਵਾ ਦੀ ਤਾਰੀਫ਼ ਕਰਦੇ ਹੋਏ ਕਿਹਾ ਕਿ ਪੂਰੇ ਭਾਰਤ ਵਿੱਚ ਹੀ ਮੋਦੀ ਜੀ ਦੁਆਰਾ ਚਲਾਈਆਂ ਜਾ ਰਹੀਆਂ ਲੋਕਪੱਖੀ ਸਕੀਮਾਂ ਲੋਕਾਂ ਤੱਕ ਪਹੁੰਚਦਾ ਕੀਤਾ ਜਾ ਰਿਹਾ ਹੈ, ਮੈਂ ਜਿਸ ਸਿੱਦਤ ਨਾਲ ਮੈਡਮ ਬਾਜਵਾ ਨੂੰ ਮੇਹਨਤ ਕਰਦੇ ਅਤੇ ਲੋਕ ਸੇਵਾ ਦੀ ਭਾਵਨਾ ਨਾਲ ਮੋਦੀ ਸਰਕਾਰ ਦੀਆਂ ਸਕੀਮਾਂ ਨੂੰ ਲੋੜਵੰਦ ਲੋਕਾਂ ਤੱਕ ਪਹੁੰਚਦਾ ਕਰਦਿਆਂ ਵੇਖਿਆ ਹੈ ਉਹ ਕਾਬਿਲੇ ਤਾਰੀਫ ਹੈ। ਮੈਡਮ ਬਾਜਵਾ ਨੇ ਪ੍ਰੋਗਰਾਮ ਵਿੱਚ ਸ਼ਾਮਿਲ ਹੋਣ ਲਈ ਗਜੇਂਦਰ ਸੇਖਾਵਤ ਦਾ ਧੰਨਵਾਦ ਕੀਤਾ ਅਤੇ ਲਾਭਪਾਤਰੀਆਂ ਨੂੰ ਸਕੀਮਾਂ ਦਾ ਲਾਭ ਲੈਣ ਲਈ ਕਿਹਾ। ਦਾਮਨ ਬਾਜਵਾ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਸੁਨਾਮ ਦੇ 28 ਪਿੰਡਾਂ ਦੇ ਵਿੱਚ ਵਿਕਸਤ ਭਾਰਤ ਸੰਕਲਪ ਯਾਤਰਾ ਦੇ ਅਧੀਨ ਕੈੰਪ ਲੱਗੇ ਹਨ । ਕੈਂਪਾਂ ਵਿੱਚ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ (2000 ਰੂਪੇ ਵਾਲੀ ਕਿਸਤ), ਆਯੂਸ਼ਮਾਨ ਭਾਰਤ-ਪ੍ਰਧਾਨ ਮੰਤਰੀ ਜਨ ਅਰੋਗਯ ਯੋਜਨਾ (5 ਲੱਖ ਫਰੀ ਇਲਾਜ ਵਾਲਾ ਕਾਰਡ), ਪ੍ਰਧਾਨ ਮੰਤਰੀ ਉੱਜਵਲਾ ਯੋਜਨਾ (ਗੈਸ ਸਿਲੰਡਰ ਯੋਜਨਾ), ਵਿਸ਼ਵਕਰਮਾ ਯੋਜਨਾ (ਕਿਰਤੀ ਕਾਮਿਆਂ ਲਈ ਲੋਨ ਯੋਜਨਾ), ਮੈਡੀਕਲ ਕਾਰਡ (ABHA Card), ਕਿਸਾਨ ਕ੍ਰੈਡਿਟ ਕਾਰਡ (1.50 ਲੱਖ ਦਾ ਲੋਨ ), ਅਧਾਰ ਕਾਰਡ ਵਿੱਚ ਦਰੁਸਤੀ ਸਬੰਧੀ ਫਾਰਮ, ਵੋਟ ਕਾਰਡ ਨਵਾਂ ਅਤੇ ਦਰੁੱਸਤੀ ਆਦਿ ਸਕੀਮਾਂ ਦੇ ਫਾਰਮ ਭਰੇ ਸਨ, ਅੱਜ 695 ਵੱਖ ਵੱਖ ਸਕੀਮਾਂ ਨਾਲ ਸਬੰਧਿਤ ਲਾਭਪਾਤਰੀਆਂ ਨੂੰ ਕਾਰਡ ਵੰਡੇ ਗਏ ਅਤੇ ਉਨ੍ਹਾਂ ਕਿਹਾ ਕਿ ਬਾਕੀ ਰਹਿੰਦੇ ਸਾਰੇ ਹੀ ਪਿੰਡਾਂ ਅਤੇ ਸ਼ਹਿਰਾਂ ਵਿੱਚ ਅਜਿਹੇ ਕੈਂਪ ਲਗਾ ਕੇ ਲੋਕਾਂ ਨੂੰ ਕੇਂਦਰ ਦੀ ਸਹੂਲਤਾਂ ਦਾ ਲਾਭ ਦਿੱਤਾ ਜਾਵੇਗਾ। ਇਸ ਮੋਕੇ ਹਿੰਮਤ ਸਿੰਘ ਬਾਜਵਾ, ਰਿਸ਼ੀਪਾਲ ਖੇਰਾ, ਰਵੀ ਡਸਕਾ, ਰਾਜੀਵ ਮੱਖਣ, ਪਰਮਜੀਤ ਸਿੰਘ ਦੁੱਲਟ ਵਾਲਾ, ਹੈਪੀ ਮੰਡੇਰਾਂ, ਨਵਦੀਪ ਸਿੰਘ ਤੋਗਾਵਾਲ, ਗੋਬਿੰਦਰ ਸਿੰਘ ਖੰਗੂੜਾ, ਹਰਜੋਤ ਸਿੰਘ ਸਰਪੰਚ ਮਾਡਲ ਟਾਊਨ, ਵਿੱਕੀ ਕੌਂਸਲਰ ਲੌਂਗੋਵਾਲ, ਬੰਟੀ ਮਾਨ ਲੌਂਗੋਵਾਲ, ਮੇਵਾ ਸਿੰਘ ਚੇਅਰਮੈਨ, ਹਰਪ੍ਰੀਤ ਕੌਰ ਖੁਰਾਣਾ, ਦਰਸਨ ਸਿੰਘ ਨਮੋਲ, ਸ਼ਿਵਜੀ ਬਿਗੜਵਾਲ, ਗੁਰਜੰਟ ਸਿੰਘ ਬਖਤੋਰ ਨਗਰ, ਰਾਜਾ ਖੇੜੀ ਆਦਿ ਹਾਜ਼ਰ ਸਨ।