ਮਾਲੇਰਕੋਟਲਾ : ਪੰਜਾਬ ਸਰਕਾਰ ਦੀ 'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਤਹਿਤ ਜ਼ਿਲ੍ਹਾ ਮਾਲੇਰਕੋਟਲਾ ਦੇ ਸ਼ਰਧਾਲੂ ਵੱਡੀ ਗਿਣਤੀ ਵਿੱਚ ਵਿਸ਼ੇਸ਼ ਬੱਸਾਂ ਰਾਹੀਂ ਧਾਰਮਿਕ ਸਥਾਨਾਂ ਦੇ ਮੁਫ਼ਤ ਦਰਸ਼ਨ ਕਰ ਰਹੇ ਹਨ। ਸਕੀਮ ਤਹਿਤ ਇਨ੍ਹਾਂ ਵਿਸ਼ੇਸ਼ ਬੱਸਾਂ ਵਿੱਚ ਸ਼ਰਧਾਲੂਆਂ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਮੁਫ਼ਤ ਖਾਣਾ , ਰਹਿਣ - ਸਹਿਣ ਤੇ ਸ਼ਰਧਾਲੂ ਕਿੱਟਾਂ ਤੋਂ ਇਲਾਵਾ ਟੂਰਿਸਟ ਗਾਈਡ ਦੀਆਂ ਸਹੂਲਤਾਂ ਮੁਫ਼ਤ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਸ ਗੱਲ ਦੀ ਜਾਣਕਾਰੀ ਵਿਧਾਇਕ ਮਾਲੇਰਕੋਟਲਾ ਡਾ.ਜਮੀਲ ਉਰ ਰਹਿਮਾਨ ਨੇ ਅੱਜ ਮਾਲੇਰਕੋਟਲਾ ਤੋਂ ਯਾਤਰੀਆਂ ਦੀ ਵਿਸ਼ੇਸ਼ ਬੱਸ ਨੂੰ ਮਾਤਾ ਨੈਣਾਂ ਦੇਵੀ ਜੀ, ਸ੍ਰੀ ਅਨੰਦਪੁਰ ਸਾਹਿਬ,ਮਾਤਾ ਚਿੰਤਪੁਰਨੀ ਜੀ ਅਤੇ ਮਾਤਾ ਜਵਾਲਾਜੀ ਲਈ ਰਵਾਨਾ ਕਰਨ ਮੌਕੇ ਦਿੱਤੀ । ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਤਹਿਤ ਆਮ ਲੋਕਾਂ ਲਈ ਅਤਿ ਸਹਾਈ ਸਿੱਧ ਹੋ ਰਹੀ ਹੈ। ਪੰਜਾਬ ਸਰਕਾਰ ਵੱਲੋਂ ਸਿੱਖਾਂ ਦੀ ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ 27 ਨਵੰਬਰ ਨੂੰ ਇਸ ਸਕੀਮ' ਦੀ ਸ਼ੁਰੂਆਤ ਕੀਤੀ ਗਈ ਹੈ। ਇਹ ਸਕੀਮ ਵਡੇਰੀ ਉਮਰ ਅਤੇ ਆਰਥਿਕ ਤੰਗੀ ਕਾਰਨ ਪੰਜਾਬ ਅਤੇ ਭਾਰਤ ਦੇ ਪ੍ਰਮੁੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਤੋਂ ਵਿਰਵੇ ਲੋਕਾਂ ਲਈ ਵਰਦਾਨ ਸਾਬਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱ ਚ ਪੰਜਾਬ ਸਰਕਾਰ ਵੱਲੋਂ ਵੱਡੀ ਪੱਧਰ 'ਤੇ ਸ਼ੁਰੂ ਕੀਤੇ ਲੋਕ ਪੱਖੀ ਉਪਰਾਲਿਆਂ ਤਹਿਤ ਹੀ 'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਵੀ ਬਹੁਤ ਹੀ ਸ਼ਲਾਘਾ ਯੋਗ ਉਪਰਾਲਾ ਹੈ। ਵਿਧਾਇਕ ਮਾਲੇਰਕੋਟਲਾ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਵੀ ਬੱਸਾਂ ਤੀਰਥ ਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਕੀਤੀਆਂ ਜਾਣਗੀਆਂ। ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਅਨੰਦਪੁਰ ਸਾਹਿਬ, ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ, ਮਾਤਾ ਵੈਸ਼ਨੂੰ ਦੇਵੀ , ਮਾਤਾ ਜਵਾਲਾਜੀ , ਮਾਤਾ ਚਿੰਤਪੁਰਨੀ ਜੀ , ਮਾਤਾ ਨੈਣਾ ਦੇਵੀ ਜੀ , ਸ੍ਰੀ ਖਾਟੂ ਸ਼ਿਆਮ ਜੀ ਅਤੇ ਸਾਲਾਸਰ ਬਾਲਾ ਜੀ ਧਾਮ ਜੀ ਦਰਸ਼ਨ ਏ.ਸੀ . ਬੱਸਾਂ ਰਾਹੀਂ ਸਰਧਾਲੂ ਨੂੰ ਦਰਸ਼ਨ ਕਰਵਾਏ ਜਾਣਗੇ ।ਸ੍ਰੀ ਮਤੀ ਗੁਰਮੇਲ ਕੌਰ, ਸ੍ਰੀ ਦੀਪਚਾਂਦ, ਸ੍ਰੀਮਤੀ ਵੀਨਾ ਰਾਣੀ , ਜਸਪਾਲ ਕੌਰ, ਸ੍ਰੀਮਤੀ ਗੁਰਚਰਨ ਕੌਰ, ਸ੍ਰੀਮਤੀ ਸੁਰਜੀਤ ਕੌਰ, ਸ੍ਰੀਮਤੀ ਨਛੱਤਰ ਕੌਰ ਮਹੱਤਵਪੂਰਨ ਇਤਿਹਾਸਕ ਧਾਰਮਿਕ ਸਥਾਨਾਂ 'ਤੇ ਮੱਥਾ ਟੇਕਣ ਦਾ ਅਜਿਹਾ ਮੌਕਾ ਮਿਲਣ 'ਤੇ ਸ਼ਰਧਾਲੂਆਂ ਨੇ ਬਹੁਤ ਖ਼ੁਸ਼ੀ ਅਤੇ ਆਤਮਿਕ ਸੰਤੁਸ਼ਟੀ ਪ੍ਰਗਟਾਈ । ਸ਼ਰਧਾਲੂਆਂ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤਾ ਗਿਆ ਇਹ ਉਪਰਾਲਾ ਸ਼ਲਾਘਾਯੋਗ ਹੈ ਜੋ ਉਨ੍ਹਾਂ ਸਾਰੇ ਲੋਕਾਂ ਲਈ ਸਹਾਈ ਹੋਵੇਗਾ ਜੋ ਇਨ੍ਹਾਂ ਧਾਰਮਿਕ ਸਥਾਨਾਂ 'ਤੇ ਜਾਣਾ ਚਾਹੁੰਦੇ ਸਨ ਪਰ ਕਿਸੇ ਨਾ ਕਿਸੇ ਕਾਰਨ ਕਰਕੇ ਨਹੀਂ ਸਨ ਜਾ ਸਕੇ। ਇਸ ਮੌਕੇ ਯਾਤਰਆਂ ਨੂੰ ਇਕ ਬੈਗ, ਚਾਦਰ, ਕੰਬਲ, ਸਿਰਹਾਣਾ , ਪੇਸਟ, ਤੇਲ, ਸਾਬਣ, ਸ਼ੈਂਪੂ, ਬਰਸ, ਛਤਰੀ , ਸ਼ੀਸ਼ਾ ਅਤੇ ਹੋਰ ਸਾਮਾਨ ਵਾਲੀਆਂ ਸਵਾਗਤੀ ਕਿੱਟਾਂ ਦਿੱਤੀਆਂ ਗਈਆਂ । ਇਸ ਮੌਕੇ ਜਾ ਫਿਰ ਅਲੀ , ਅਬਦੁੱਲ ਸਕੂਰ,ਬਲਵੀਰ ਸਿੰਘ,ਕਾਕਾ ਸਰਪੰਚ ਹਥਨ,ਬਾਬੂ ਖਾਨ ,ਲੱਖੀ ਤੋਂ ਇਲਾਵਾ ਹੋਰ ਪਤਵੰਤੇ ਮੌਜੂਦ ਸਨ ।