Thursday, April 10, 2025

Malwa

ਨਵੇਂ ਸਾਲ ਦੇ ਆਗਮਨ ਮੌਕੇ ਦਫ਼ਤਰ ਡਿਪਟੀ ਕਮਿਸ਼ਨਰ ਵਿਖੇ ਅਧਿਕਾਰੀਆਂ ਅਤੇ ਕਰਮਚਾਰੀ ਆਂ ਵੱਲੋਂ ਕਰਵਾਏ ਸੁਖਮਨੀ ਸਾਹਿਬ ਦੇ ਪਾਠ

January 01, 2024 05:49 PM
ਅਸ਼ਵਨੀ ਸੋਢੀ

ਮਾਲੇਰਕੋਟਲਾ : ਨਵੇਂ ਸਾਲ ਦੇ ਆਗਮਨ ਮੌਕੇ ਦਫ਼ਤਰ ਡਿਪਟੀ ਕਮਿਸ਼ਨਰ ਦੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਸਰਬੱਤ ਦੇ ਭਲੇ ਲਈ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਏ ਗਏ । ਇਸ ਉਪਰੰਤ ਰਾਗੀ ਜਥੇ ਨੇ ਰਸ ਭਿੰਨਾ ਗੁਰਬਾਣੀ ਕੀ ਰਤਨ ਸਰਵਣ ਕਰਵਾਇਆ ਅਤੇ ਅਤੁੱਟ ਲੰਗਰ ਵੀ ਵਰਤਾਈਆਂ ਗਿਆ । ਸੁਖਮਨੀ ਸਾਹਿਬ ਦੇ ਭੋਗ ਪੈਣ ਉਪਰੰਤ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੁਰਿੰਦਰ ਸਿੰਘ ਨੇ ਜ਼ਿਲ੍ਹੇ ਦੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ , ਕਰਮਚਾਰੀਆਂ ਤੇ ਜ਼ਿਲ੍ਹਾ ਵਾਸੀਆਂ ਨੂੰ ਨਵੇਂ ਸਾਲ ਦੀ ਮੁਬਾਰਕਬਾਦ ਅਤੇ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਸਾਲ 2024 ਸਾਰਿਆਂ ਲਈ ਖ਼ੁਸ਼ੀਆਂ ਲੈ ਕੇ ਆਵੇ ਤੇ ਪ੍ਰਮਾਤਮਾ ਸਭ ਨੂੰ ਤਰੱਕੀਆਂ ਦੀ ਦਾਤ ਬਖ਼ਸ਼ੇ । ਇਸ ਦੇ ਨਾਲ-ਨਾਲ ਉਨ੍ਹਾਂ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਪਿਛਲੇ ਸਾਲ ਦੀ ਤਰ੍ਹਾਂ ਨਵੇਂ ਸਾਲ ਵਿੱਚ ਆਪਣੀ ਡਿਊਟੀ ਪੂਰੀ ਤਨਦੇਹੀ , ਇਮਾਨਦਾਰੀ ਤੇ ਹੋਰ ਜ਼ਿੰਮੇਵਾਰੀ ਨਾਲ ਲੋਕਾਂ ਸੇਵਾ ਨੂੰ ਸਮਰਪਿਤ ਹੋ ਕੇ ਕਰਨ ਦੀ ਅਪੀਲ ਕੀਤੀ । ਉਨ੍ਹਾਂ ਹੋਰ ਕਿਹਾ ਕਿ ਸਾਨੂੰ ਸਾਰਿਆਂ ਨੂੰ ਪੰਜਾਬ ਸਰਕਾਰ ਵੱਲੋਂ ਉਲੀਕੀਆਂ ਲੋਕ ਭਲਾਈ ਸਕੀਮਾਂ ਤੇ ਪ੍ਰੋਗਰਾਮਾਂ ਦਾ ਲਾਭ ਲੋੜਵੰਦ ਲਾਭਪਾਤਰੀਆਂ ਤੱਕ ਪੁੱਜਦਾ ਕਰਨ ਲਈ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ । ਉਨ੍ਹਾਂ ਹੋਰ ਕਿਹਾ ਕਿ ਕਿਸੇ ਵੀ ਲੋੜਵੰਦ ਤੇ ਯੋਗ ਵਿਅਕਤੀ ਨੂੰ ਦਫ਼ਤਰਾਂ ਵਿਖੇ ਕਿਸੇ ਪ੍ਰਕਾਰ ਦੀ ਮੁਸ਼ਕਲ ਨਾ ਆਉਣ ਦਿੱਤੀ ਜਾਵੇ । ਉਨ੍ਹਾਂ ਕਿਹਾ ਕਿ ਦਫ਼ਤਰ ਵਿਖੇ ਆਉਣ ਵਾਲੇ ਹਰੇਕ ਵਿਅਕਤੀ ਨਾਲ ਚੰਗਾ ਵਤੀਰਾ ਵਰਤਿਆਂ ਜਾਵੇ ਤਾਂ ਜੋ ਲੋਕ ਖ਼ੁਸ਼ੀ - ਖ਼ੁਸ਼ੀ ਆਪਣਾ ਦਫ਼ਤਰੀ ਕੰਮ ਕਰਵਾ ਕੇ ਘਰਾਂ ਨੂੰ ਪਰਤਣ। ਇਸ ਮੌਕੇ ਸਹਾਇਕ ਕਮਿਸ਼ਨਰ ਸ੍ਰੀ ਗੁਰਮੀਤ ਕੁਮਾਰ, ਐਸ.ਡੀ .ਐਮ.ਮਾਲੇਰਕੋਟਲਾ ਸ੍ਰੀਮਤੀ ਅਪਰਨਾ ਐਮ.ਬੀ .,ਐਸ.ਡੀ .ਐਮ. ਅਹਿਮਦਗੜ੍ਹ ਸ੍ਰੀ ਹਰਬੰਸ ਸਿੰਘ, ਐਸ.ਡੀ .ਐਮ. ਅਮਰਗੜ੍ਹ ਸ੍ਰੀਮਤੀ ਗੁਰਿੰਦਰ ਕੌਰ , ਡੀ .ਆਰ. ਓ ਸ੍ਰੀ ਮਨਮੋਹਨ ਕੁਮਾਰ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ ।

Have something to say? Post your comment

 

More in Malwa

ਪੰਜਾਬ ’ਚ ਕੁੱਤੇ ਤੇ ਕੁੱਤਿਆਂ ਦੀ ਵਰਤੋਂ ਵਾਲੇ ਸਾਮਾਨ ਸਮੇਤ ਪਸ਼ੂਆਂ ਦੀਆਂ ਦਵਾਈਆਂ ਵੇਚਣ ਵਾਲਿਆਂ ਲਈ ਪਸ਼ੂ ਭਲਾਈ ਬੋਰਡ ਕੋਲ ਰਜਿਸਟ੍ਰੇਸ਼ਨ ਕਰਵਾਉਣ ਜ਼ਰੂਰੀ : ਡਾ. ਗੁਰਦਰਸ਼ਨ ਸਿੰਘ

ਰੋਟਰੀ ਨੇ ਕੈਂਸਰ ਹਸਪਤਾਲ ਨੂੰ ਸੌਂਪੇ ਮੈਡੀਕਲ ਉਪਕਰਣ 

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਦਸਤਾਰ ਚੇਤਨਾ ਮਾਰਚ 11 ਨੂੰ : ਛਾਜਲਾ 

ਕਿਸਾਨਾਂ ਦਾ "ਮਾਨ" ਸਰਕਾਰ ਖ਼ਿਲਾਫ਼ ਰੋਹ ਭਖਿਆ 

ਬੰਬ ਧਮਾਕਿਆਂ ਕਾਰਨ ਪੰਜਾਬ 'ਚ ਸਹਿਮ ਦਾ ਮਾਹੌਲ : ਦਾਮਨ ਬਾਜਵਾ 

ਆਦਰਸ਼ ਸਕੂਲ ਮਾਮਲੇ 'ਚ ਇਨਸਾਫ਼ ਦੇਣ ਤੋਂ ਭੱਜ ਰਹੀ ਸਰਕਾਰ : ਜੋਗਿੰਦਰ ਉਗਰਾਹਾਂ  

ਸੁਖਦੇਵ ਸਿੰਘ ਢੀਂਡਸਾ ਦੇ ਨਿੱਜੀ ਸਹਾਇਕ ਰਹੇ ਸੁਸ਼ੀਲ ਗੋਇਲ ਦਾ ਦੇਹਾਂਤ 

ਅਮਨ ਅਰੋੜਾ ਨੇ ਸੜਕਾਂ ਦੇ ਨਵੀਨੀਕਰਨ ਦੇ ਰੱਖੇ ਨੀਂਹ ਪੱਥਰ 

ਸਿੱਧੂ ਮੂਸੇਵਾਲਾ ਕਤਲਕਾਂਡ ‘ਚ ਪੁਲਿਸ ਨੇ ਮੁਲਜ਼ਮ ਜੀਵਨ ਜੋਤ ਨੂੰ ਦਿੱਲੀ ਏਅਰਪੋਰਟ ਤੋਂ ਕੀਤਾ ਕਾਬੂ

ਝੋਨੇ ਦੀ ਕਿਸਮ ਪੂਸਾ-44 ਅਤੇ ਹਾਈਬ੍ਰਿਡ ਬੀਜਾਂ ਉੱਪਰ ਪਾਬੰਦੀ: ਮੁੱਖ ਖੇਤੀਬਾੜੀ ਅਫ਼ਸਰ