Friday, November 22, 2024

Chandigarh

ਸੀਨੀਅਰ ਆਈ.ਏ.ਐਸ. ਅਧਿਕਾਰੀ ਵਿਜੋਏ ਕੁਮਾਰ ਸਿੰਘ ਨੇ ਮੁੱਖ ਮੰਤਰੀ ਦੇ ਵਿਸ਼ੇਸ਼ ਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ

January 01, 2024 06:13 PM
SehajTimes

ਚੰਡੀਗੜ੍ਹ : ਸੀਨੀਅਰ ਆਈ.ਏ.ਐਸ. ਅਧਿਕਾਰੀ ਸ੍ਰੀ ਵਿਜੋਏ ਕੁਮਾਰ ਸਿੰਘ ਨੇ ਅੱਜ ਸੂਬਾ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਮੁੱਖ ਮੰਤਰੀ ਦੇ ਵਿਸ਼ੇਸ਼ ਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ।ਅਹੁਦਾ ਸੰਭਾਲਣ ਉਪਰੰਤ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਦੇ ਵਿਸ਼ੇਸ਼ ਮੁੱਖ ਸਕੱਤਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀਆਂ ਲੋਕ ਪੱਖੀ ਅਤੇ ਵਿਕਾਸ ਮੁਖੀ ਨੀਤੀਆਂ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚਾਉਣਾ ਉਨ੍ਹਾਂ ਦੀ ਪ੍ਰਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਾਫ-ਸੁਥਰਾ, ਅਸਰਦਾਇਕ, ਪ੍ਰਭਾਵਸ਼ਾਲੀ, ਪਾਰਦਰਸ਼ੀ ਅਤੇ ਜੁਆਬਦੇਹੀ ਵਾਲਾ ਸ਼ਾਸਨ ਮੁਹੱਈਆ ਕਰਵਾਉਣ ਉਤੇ ਜ਼ੋਰ ਦਿੱਤਾ ਜਾਵੇਗਾ। ਸ੍ਰੀ ਵਿਜੋਏ ਕੁਮਾਰ ਸਿੰਘ ਨੇ ਕਿਹਾ ਕਿ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਸੂਬਾ ਸਰਕਾਰ ਦੀਆਂ ਸਕੀਮਾਂ ਦਾ ਲਾਭ ਲੋਕਾਂ ਨੂੰ ਮਿਲਣਾ ਯਕੀਨੀ ਬਣਾਇਆ ਜਾਵੇ।

ਵਿਸ਼ੇਸ਼ ਮੁੱਖ ਸਕੱਤਰ ਨੇ ਕਿਹਾ ਕਿ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਤਹਿਤ ਸਿੱਖਿਆ, ਸਿਹਤ, ਰੋਜ਼ਗਾਰ, ਸਨਅਤੀ ਵਿਕਾਸ ਅਤੇ ਹੋਰ ਸਬੰਧਤ ਖੇਤਰਾਂ ਵੱਲ ਵਧੇਰੇ ਧਿਆਨ ਦਿੱਤਾ ਜਾਵੇਗਾ। ਉਨ੍ਹਾਂ ਨੇ ਨਾਗਰਿਕ ਕੇਂਦਰਿਤ ਸੇਵਾਵਾਂ ਦਾ ਲਾਭ ਨਿਰਧਾਰਤ ਸਮੇਂ ਦੇ ਅੰਦਰ ਲੋਕਾਂ ਤੱਕ ਪਹੁੰਚਾਉਣ ਨੂੰ ਯਕੀਨੀ ਬਣਾਉਣ ਲਈ ਆਖਿਆ। ਸ੍ਰੀ ਵਿਜੋਏ ਕੁਮਾਰ ਸਿੰਘ ਨੇ ਅੱਗੇ ਕਿਹਾ ਕਿ ਸਿਵਲ, ਪੁਲਿਸ ਅਤੇ ਹੋਰ ਵਿਭਾਗਾਂ ਦਰਮਿਆਨ ਬਿਹਤਰ ਤਾਲਮੇਲ ਵੀ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ ਜੋ ਸਰਹੱਦੀ ਸੂਬੇ ਦੇ ਵਡੇਰੇ ਹਿੱਤ ਵਿੱਚ ਹੈ। ਮੁੱਖ ਮੰਤਰੀ ਦੇ ਵਿਸ਼ੇਸ਼ ਮੁੱਖ ਸਕੱਤਰ ਨੇ ਅਹੁਦਾ ਸੰਭਾਲਣ ਲਈ ਵਧਾਈ ਦੇਣ ਪਹੁੰਚੇ ਅਧਿਕਾਰੀਆਂ ਨੂੰ ਆਪਣੀ ਡਿਊਟੀ ਹੋਰ ਵਧੇਰੇ ਮਿਹਨਤ ਤੇ ਸ਼ਿੱਦਤ ਨਾਲ ਕਰਨ ਲਈ ਕਿਹਾ ਤਾਂ ਕਿ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਮਿਲ ਸਕੇ।

ਦੱਸਣਯੋਗ ਹੈ ਕਿ ਵਿਸ਼ੇਸ਼ ਮੁੱਖ ਸਕੱਤਰ ਜੋ ਭਾਰਤੀ ਪ੍ਰਸ਼ਾਸਨਿਕ ਸੇਵਾ ਦੇ ਸੀਨੀਅਰ ਅਧਿਕਾਰੀ ਹਨ, ਨੇ ਸੂਬਾ ਅਤੇ ਕੇਂਦਰ ਸਰਕਾਰਾਂ ਵਿੱਚ ਵੱਖ-ਵੱਖ ਅਹੁਦਿਆਂ ਉਤੇ ਜ਼ਿੰਮੇਵਾਰੀ ਨਿਭਾਈ ਹੈ। ਸਾਲ 1990 ਬੈਚ ਦੇ ਆਈ.ਏ.ਐਸ. ਅਧਿਕਾਰੀ ਭਾਰਤ ਸਰਕਾਰ ਵਿੱਚ ਪ੍ਰਸੋਨਲ ਤੇ ਟ੍ਰੇਨਿੰਗ ਵਿਭਾਗ ਵਿੱਚ ਸੰਯੁਕਤ ਸਕੱਤਰ, ਟੈਕਸਟਾਈਲ ਮੰਤਰਾਲੇ ਵਿੱਚ ਵਿਸ਼ੇਸ਼ ਸਕੱਤਰ, ਰੱਖਿਆ ਮੰਤਰਾਲੇ ਦੇ ਸਾਬਕਾ ਸੈਨਿਕਾਂ ਦੀ ਭਲਾਈ ਬਾਰੇ ਵਿਭਾਗ ਵਿੱਚ ਸਕੱਤਰ ਦੇ ਅਹੁਦੇ ਉਤੇ ਕੰਮ ਕੀਤਾ ਹੈ। ਉਨ੍ਹਾਂ ਨੂੰ ਜਨਤਕ ਸੇਵਾ ਪ੍ਰਤੀ ਸਰਗਰਮ ਅਤੇ ਜੁਆਬਦੇਹੀ ਵਾਲੀ ਪਹੁੰਚ ਰੱਖਣ ਵਾਲੇ ਅਧਿਕਾਰੀ ਵਜੋਂ ਜਾਣਿਆ ਜਾਂਦਾ ਹੈ।

Have something to say? Post your comment

 

More in Chandigarh

ਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! 

ਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ, ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆ

ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ

ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾ

ਪੀ.ਐਸ.ਡੀ.ਐਮ. ਵੱਲੋਂ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਮਝੌਤਾ ਸਹੀਬੱਧ