Thursday, November 21, 2024

Chandigarh

ਮੁੱਖ ਮੰਤਰੀ ਵੱਲੋਂ ਕੁੰਵਰ ਵਿਜੇ ਪ੍ਰਤਾਪ ਦੀ ਜਲਦੀ ਸੇਵਾ ਮੁਕਤੀ ਦੀ ਅਪੀਲ ਰੱਦ; ਆਖਿਆ, ਸੂਬੇ ਨੂੰ ਸਮਰੱਥ ਅਫਸਰ ਦੀਆਂ ਸੇਵਾਵਾਂ ਦੀ ਲੋੜ

April 13, 2021 05:01 PM
SehajTimes

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਈ.ਪੀ.ਐਸ. ਅਧਿਕਾਰੀ ਕੁੰਵਰ ਵਿਜੇ ਪ੍ਰਤਾਪ ਸਿੰਘ ਦੇ ਅਸਤੀਫੇ ਦਾ ਪੱਤਰ ਸਵਿਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਜਿਸ ਵਿੱਚ ਉਨ੍ਹਾਂ ਸਰਵਿਸ ਤੋਂ ਪਹਿਲਾਂ ਸੇਵਾ-ਮੁਕਤੀ ਮੰਗੀ ਗਈ ਸੀ।
ਕੁੰਵਰ ਵਿਜੇ ਪ੍ਰਤਾਪ ਸਿੰਘ ਜੋ ਇਸ ਵੇਲੇ ਕੋਟਕਪੂਰਾ ਤੇ ਬਹਿਬਲ ਕਲਾਂ ਗੋਲੀ ਕਾਂਡ ਮਾਮਲਿਆਂ ਦੀ ਜਾਂਚ ਲਈ ਬਣਾਈ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਐਟ.) ਦਾ ਮੁਖੀ ਹੈ, ਦੀ ਇਛੁੱਕ ਸੇਵਾ-ਮੁਕਤੀ ਅਪੀਲ ਨੂੰ ਰੱਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਬਹੁਤ ਹੀ ਸਮਰੱਥ ਤੇ ਕੁਸ਼ਲ ਅਫਸਰ ਹੈ ਜਿਸ ਦੀਆਂ ਸੇਵਾਵਾਂ ਦੀ ਸਰਹੱਦੀ ਸੂਬੇ ਨੂੰ ਲੋੜ ਹੈ, ਖਾਸ ਕਰਕੇ ਅਜਿਹੇ ਵੇਲੇ ਜਦੋਂ ਪੰਜਾਬ ਵੱਖ-ਵੱਖ ਅੰਦਰੂਨੀ ਤੇ ਬਾਹਰੀ ਖਤਰਿਆਂ ਦਾ ਸਾਹਮਣਾ ਕਰ ਰਿਹਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਨੂੰ ਇਸ ਅਫਸਰ ਦੇ ਤਜ਼ਰਬੇ ਅਤੇ ਮੁਹਾਰਤ ਦੀ ਲੋੜ ਹੈ ਜਿਸ ਨੇ ਪੰਜਾਬ ਪੁਲਿਸ ਵਿੱਚ ਵੱਖ-ਵੱਖ ਮਹੱਤਵਪੂਰਨ ਅਹੁਦਿਆਂ 'ਤੇ ਰਹਿੰਦਿਆਂ ਬਿਹਤਰੀਨ ਸੇਵਾਵਾਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਕੁੰਵਰ ਵਿਜੇ ਪ੍ਰਤਾਪ ਸਿੰਘ ਇਕ ਕੁਸ਼ਲ, ਕਾਬਲ ਤੇ ਦਲੇਰ ਅਫਸਰ ਹੈ ਜਿਸ ਦਾ ਮਿਸਾਲੀ ਟਰੈਕ ਰਿਕਾਰਡ ਹੈ।


ਕੋਟਕਪੂਰਾ ਮਾਮਲੇ ਦੀ ਜਾਂਚ ਵਿੱਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਬਾਰੇ ਮੀਡੀਆ ਰਿਪੋਰਟਾਂ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਪਹਿਲਾ ਹੀ ਸਪੱਸ਼ਟ ਕਰ ਦਿੱਤਾ ਸੀ ਕਿ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਐਸ.ਆਈ.ਟੀ. ਦੇ ਮੁਖੀ ਤੋਂ ਹਟਾਉਣ ਜਾਂ ਕੇਸ ਦੀ ਜਾਂਚ ਰੱਦ ਕਰਨ ਦੇ ਕੋਈ ਵੀ ਫੈਸਲੇ ਨੂੰ ਉਨ੍ਹਾਂ ਦੀ ਸਰਕਾਰ ਵੱਲੋਂ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਜਾਵੇਗੀ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਅਫਸਰ ਅਤੇ ਉਸ ਦੀ ਟੀਮ ਨੇ ਕੋਟਕਪੂਰਾ ਮਾਮਲੇ ਦੀ ਤੇਜੀ ਨਾਲ ਜਾਂਚ ਕਰਨ ਵਿੱਚ ਸ਼ਾਨਦਾਰ ਕੰਮ ਕੀਤਾ ਹੈ ਜਿਸ ਨੂੰ ਅਕਾਲੀਆਂ ਨੇ ਪਿਛਲੇ ਚਾਰ ਸਾਲਾਂ ਤੋਂ ਰੋਕਣ ਦੀ ਪੂਰੀ ਕੋਸ਼ਿਸ਼ ਕੀਤੀ। ਉਨ੍ਹਾਂ ਕਿਹਾ ਕਿ ਇਸ ਯੋਗ ਅਧਿਕਾਰੀ ਦੀ ਅਗਵਾਈ ਅਤੇ ਨਿਗਰਾਨੀ ਹੇਠ ਜਾਂਚ ਤਰਕਪੂਰਨ ਸਿੱਟੇ 'ਤੇ ਲਿਆਂਦੀ ਜਾਵੇਗੀ।

Have something to say? Post your comment

 

More in Chandigarh

ਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! 

ਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ, ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆ

ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ

ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾ

ਪੀ.ਐਸ.ਡੀ.ਐਮ. ਵੱਲੋਂ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਮਝੌਤਾ ਸਹੀਬੱਧ