Friday, November 22, 2024

National

ਆਲ ਇੰਡੀਆ ਤੀਰਅੰਦਾਜ਼ੀ ਅੰਤਰ ਯੂਨੀਵਰਸਿਟੀ ਚੈਂਪੀਅਨਸ਼ਿਪ' ਸੰਪੰਨ

January 02, 2024 04:22 PM
Advocate Dalip Singh Wasan
ਪਟਿਆਲਾ : ਪੰਜਾਬੀ ਯੂਨੀਵਰਸਿਟੀ ਵਿਖੇ ਚੱਲ ਰਹੀ 'ਆਲ ਇੰਡੀਆ ਤੀਰਅੰਦਾਜ਼ੀ ਅੰਤਰ ਯੂਨੀਵਰਸਿਟੀ ਚੈਂਪੀਅਨਸ਼ਿਪ'  ਸਫਲਤਾਪੂਰਵਕ ਸੰਪੰਨ ਹੋ ਗਈ ਹੈ।  ਸਮੁੱਚੇ ਭਾਰਤ ਦੀਆਂ ਵੱਖ-ਵੱਖ ਯੂਨੀਵਰਸਿਟੀਆਂ ਦੇ ਤੀਰਅੰਦਾਜ਼, ਜਿਨ੍ਹਾਂ ਵਿੱਚ ਵਿਸ਼ਵ ਪੱਧਰ ਰਿਕਾਰਡ ਹੋਲਡਰ ਵੀ ਸ਼ਾਮਿਲ ਸਨ, ਇਸ ਚੈਂਪੀਅਨਸ਼ਿਪ ਵਿੱਚ ਪਹੁੰਚੇ ਹੋਏ ਸਨ। ਪੰਜਾਬੀ ਯੂਨੀਵਰਸਿਟੀ ਦੀ ਤੀਰਅੰਦਾਜ਼ ਪਰਨੀਤ ਕੌਰ ਇਸ ਚੈਂਪੀਅਨਸ਼ਿਪ ਵਿੱਚ ਦੋ ਸੋਨ ਤਗ਼ਮੇ, ਇੱਕ ਚਾਂਦੀ ਦਾ ਤਗ਼ਮਾ ਅਤੇ ਇੱਕ ਕਾਂਸੀ ਦਾ ਤਗ਼ਮਾ ਜਿੱਤ ਕੇ ਚੈਂਪੀਅਨ ਬਣੀ। ਪੰਜਾਬੀ ਯੂਨੀਵਰਸਿਟੀ ਦੇ ਤੀਰਅੰਦਾਜ਼ਾਂ ਨੇ ਕੁੱਲ ਚਾਰ ਸੋਨ ਤਗ਼ਮੇ, ਤਿੰਨ ਚਾਂਦੀ ਦੇ ਤਗ਼ਮੇ ਅਤੇ ਚਾਰ ਕਾਂਸੇ ਦੇ ਤਗ਼ਮੇ ਇਸ ਚੈਂਪੀਅਨਸ਼ਿਪ ਵਿੱਚ ਜਿੱਤੇ ਹਨ। ਪੰਜਾਬੀ ਯੂਨੀਵਰਸਿਟੀ ਦੇ ਤੀਰਅੰਦਾਜ਼ ਸੰਗਮਪ੍ਰੀਤ ਅਤੇ ਆਜ਼ਾਦਵੀਰ ਨੇ ਵੀ ਸੋਨ ਤਗ਼ਮੇ ਜਿੱਤੇ। ਕੰਪਾਊਂਡ ਮਿਕਸਿੰਗ ਵਿੱਚ ਪਰਨੀਤ ਕੌਰ ਅਤੇ ਸੰਗਮ ਪ੍ਰੀਤ ਨੇ ਸੋਨ ਤਗ਼ਮਾ ਜਿੱਤਿਆ। ਇਨ੍ਹਾਂ ਤਗ਼ਮਿਆਂ ਨਾਲ ਪੰਜਾਬੀ ਯੂਨੀਵਰਸਿਟੀ ਓਵਰਆਲ ਤੀਜੇ ਸਥਾਨ ਉੱਤੇ ਰਹੀ। ਚੈਂਪੀਅਨਸ਼ਿਪ ਵਿੱਚ ਦੂਜਾ ਸਥਾਨ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਹਿੱਸੇ ਰਿਹਾ ਜਦੋਂ ਕਿ ਪਹਿਲੇ ਸਥਾਨ ਉੱਤੇ ਚੰਡੀਗੜ੍ਹ ਯੂਨੀਵਰਸਿਟੀ ਮੋਹਾਲੀ ਕਾਬਜ਼ ਹੋਈ।
 
ਜ਼ਿਕਰਯੋਗ ਹੈ ਕਿ ਐਸੋਸੀਏਸ਼ਨ ਆਫ਼ ਇੰਡੀਅਨ ਯੂਨੀਵਰਸਿਟੀਜ਼ (ਏ.ਆਈ.ਯੂ.)ਵੱਲੋਂ ਹਰ ਸਾਲ ਕਰਵਾਈ ਜਾਂਦੀ ਇਹ ਰਾਸ਼ਟਰ ਪੱਧਰੀ ਚੈਂਪੀਅਨਸ਼ਿਪ ਤੀਜੀ ਵਾਰ ਪੰਜਾਬੀ ਯੂਨੀਵਰਸਿਟੀ ਵਿੱਚ ਹੋਈ। ਇਸ ਤੋਂ ਪਹਿਲਾਂ 2013 ਅਤੇ 2016 ਵਿੱਚ ਇਹ ਚੈਂਪੀਅਨਸ਼ਿਪ ਪੰਜਾਬੀ ਯੂਨੀਵਰਸਿਟੀ ਵਿੱਚ ਹੋਈ ਸੀ।ਖੇਡ ਵਿਭਾਗ ਦੇ ਡਾਇਰੈਕਟਰ ਪ੍ਰੋ. ਅਜੀਤਾ ਨੇ ਦੱਸਿਆ ਕਿ ਦੇਸ ਭਰ ਦੀਆਂ 32 ਯੂਨੀਵਰਸਿਟੀ ਵਿੱਚੋਂ 1000 ਦੇ ਕਰੀਬ ਤੀਰਅੰਦਾਜ਼ ਇਸ ਚੈਂਪੀਅਨਸ਼ਿਪ ਵਿੱਚ ਸ਼ਾਮਿਲ ਹੋਏ। ਤੀਰਅੰਦਾਜ਼ੀ ਕੋਚ ਸੁਰਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਇਸ ਚੈਂਪੀਅਨਸ਼ਿਪ ਦੇ ਆਯੋਜਨ ਦੀ ਇਹ ਖ਼ੂਬੀ ਰਹੀ ਕਿ ਭਾਗ ਲੈਣ ਪਹੁੰਚੇ ਸਾਰੇ ਹੀ ਪ੍ਰਤੀਯੋਗੀ ਪੂਰੀ ਸੰਤੁਸ਼ਟੀ ਨਾਲ ਇੱਥੋਂ ਗਏ। ਕਿਉਂਕਿ ਸਾਰੇ ਹੀ ਨਤੀਜੇ ਬੇਹੱਦ ਪਾਰਦਰਸ਼ੀ ਢੰਗਾਂ ਨਾਲ ਐਲਾਨੇ ਗਏ ਸਨ। ਸਮੁੱਚੀ ਚੈਂਪੀਅਨਸ਼ਿਪ ਦੌਰਾਨ ਪੱਖਪਾਤ ਜਾਂ ਕਿਸੇ ਹੋਰ ਪੱਖ ਨੂੰ ਲੈ ਕੇ ਕੋਈ ਵੀ ਸ਼ਿਕਾਇਤ ਦਰਜ ਨਹੀਂ ਹੋਈ

Have something to say? Post your comment

 

More in National

ਪੰਜਾਬ ਭਵਨ ਵਿਖੇ ਲੱਗਣੀਆਂ ਸ਼ੁਰੂ ਹੋਈਆਂ ਪੰਜਾਬੀ ਸਾਹਿਤਕਾਰਾਂ ਦੀਆਂ ਤਸਵੀਰਾਂ

ਹਰਭਜਨ ਸਿੰਘ ਈ.ਟੀ.ਓ ਵੱਲੋਂ ਉੱਤਰੀ ਰਾਜਾਂ ਵਿਚ ਪਰਾਲੀ ਦੀ ਸਮੱਸਿਆ ਦੇ ਹੱਲ ਲਈ ਕੇਂਦਰ ਪਾਸੋਂ ਬਾਇਓਮਾਸ ਪਾਵਰ ਪ੍ਰਾਜੈਕਟਾਂ ਲਈ ਸਬਸਿਡੀ ਦੀ ਮੰਗ

ਆਂਗਣਵਾੜੀ ਵਰਕਰਾਂ-ਹੈਲਪਰਾਂ ਨਾਲ ਸਥਾਈ ਸਿਵਲ ਕਰਮਚਾਰੀਆਂ ਦੇ ਬਰਾਬਰ ਸਲੂਕ ਕਰੋ : ਗੁਜਰਾਤ ਹਾਈ ਕੋਰਟ

ਜਿੱਥੇ ਕਾਂਗਰਸ ਦੀ ਸਰਕਾਰ ਬਣ ਜਾਂਦੀ ਹੈ ਉੱਥੇ ਰਿਕਵਰੀ ਦੁਗਣੀ ਹੋ ਜਾਂਦੀ ਹੈ : ਮੋਦੀ

ਮੋਮੋਜ਼ ਖਾਣ ਨਾਲ ਔਰਤ ਦੀ ਮੌਤ ਬੱਚੇ ਹਸਪਤਾਲ ਵਿੱਚ ਇਲਾਜ ਅਧੀਨ

ਚੱਕਰਵਾਤ ਦਾਨਾ: ਓਡੀਸ਼ਾ ਦੇ ਸਾਬਕਾ ਮੁੱਖ ਮੰਤਰੀ ਪਟਨਾਇਕ ਨੇ ਲੋਕਾਂ ਨੂੰ ਰਾਜ ਸਰਕਾਰ ਨਾਲ ਸਹਿਯੋਗ ਕਰਨ ਦੀ ਕੀਤੀ ਅਪੀਲ

ਵਾਇਨਾਡ ਲੋਕ ਸਭਾ ਜ਼ਿਮਨੀ ਚੋਣ ਲਈ ਪ੍ਰਿਯੰਕਾ ਗਾਂਧੀ ਨੇ ਨਾਮਜ਼ਦਗੀ ਭਰੀ

ਮਾਓਵਾਦੀਆਂ ਦਾ ਕਹਿਣਾ ਹੈ ਕਿ 4 ਅਕਤੂਬਰ ਦੇ ਮੁਕਾਬਲੇ 'ਚ 7 ਹੋਰ ਕਾਡਰ ਮਾਰੇ ਗਏ : ਛੱਤੀਸਗੜ੍ਹ ਪੁਲਿਸ

MVA ਸੀਟ ਵੰਡ ਗੱਲਬਾਤ: ਰਾਉਤ ਨੇ ਕਿਹਾ ਕਿ ਰਾਜ ਦੇ ਕਾਂਗਰਸੀ ਆਗੂ ਫੈਸਲੇ ਨਹੀਂ ਲੈ ਸਕਦੇ

ਬਿਹਾਰ 'ਚ 'ਨਜਾਇਜ਼ ਸ਼ਰਾਬ' ਪੀਣ ਨਾਲ 10 ਹੋਰ ਮੌਤਾਂ