Friday, November 22, 2024

Chandigarh

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਪ੍ਰਮੁੱਖ ਪ੍ਰੋਜੈਕਟ 'ਸੜਕ ਸੁਰੱਖਿਆ ਫੋਰਸ' ਦੀ ਸ਼ੁਰੂਆਤ

January 02, 2024 04:49 PM
SehajTimes
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਪ੍ਰਮੁੱਖ ਪ੍ਰੋਜੈਕਟ 'ਸੜਕ ਸੁਰੱਖਿਆ ਫੋਰਸ' ਦੀ ਸ਼ੁਰੂਆਤ ਤੋਂ ਪਹਿਲਾਂ ਪੰਜਾਬ ਦੀਆਂ ਸੜਕਾਂ ਨੂੰ ਸੁਰੱਖਿਅਤ ਬਣਾਉਣ ਦੇ ਉਦੇਸ਼ ਨਾਲ ਇੱਕ ਹੋਰ ਪਹਿਲਕਦਮੀ ਕਰਦਿਆਂ ਪੰਜਾਬ ਪੁਲਿਸ ਨੇ ਮੈਪਮਾਈਇੰਡੀਆ ਦੇ ਸਹਿਯੋਗ ਨਾਲ ਸੂਬੇ ਭਰ ਦੇ 784 ਦੁਰਘਟਨਾਵਾਂ ਵਾਲੇ ਬਲੈਕ ਸਪਾਟਾਂ ਨੂੰ ਨੇਵੀਗੇਸ਼ਨ ਸਿਸਟਮ ਮੈਪਲਸ ਐਪ ਰਾਹੀਂ ਮੈਪ ਕੀਤਾ ਹੈ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੈਪਲਸ ਐਪ ਦੀ ਵਰਤੋਂ ਕਰਨ ਵਾਲੇ ਨਾਗਰਿਕ ਹੁਣ ਪੰਜਾਬੀ ਵਿੱਚ ਵੌਇਸ ਅਲਰਟ ਪ੍ਰਾਪਤ ਕਰਨਗੇ ਜੋ ਯਾਤਰੀਆਂ ਨੂੰ ਅੱਗੇ ਆਉਣ ਵਾਲੇ ਬਲੈਕ ਸਪਾਟ ਬਾਰੇ ਸੁਚੇਤ ਕਰਨਗੇ, ਜਿਸ ਨਾਲ ਪੰਜਾਬ ਸੜਕ ਸੁਰੱਖਿਆ ਦੇ ਹਿੱਸੇ ਵਜੋਂ ਦੁਰਘਟਨਾਗ੍ਰਸਤ ਸਥਾਨਾਂ ਦੀ ਮੈਪਿੰਗ ਕਰਨ ਵਾਲਾ ਪਹਿਲਾ ਸੂਬਾ ਬਣ ਗਿਆ ਹੈ। ਮੈਪਮਾਈਇੰਡੀਆ ਦੀ ਮੈਪਲਸ ਐਪ, ਜਿਸ ਨੂੰ ਵਿਸ਼ੇਸ਼ ਤੌਰ 'ਤੇ ਭਾਰਤ ਲਈ 100 ਫ਼ੀਸਦ ਸਵਦੇਸ਼ੀ ਐਪ ਵਜੋਂ ਤਿਆਰ ਕੀਤਾ ਗਿਆ ਹੈ, ਵੌਇਸ ਸੰਦੇਸ਼ “ਬਲੈਕਸਪੌਟ 100 ਮੀਟਰ ਦੀ ਦੂਰੀ ਤੇ ਹੈ” ਦੇ ਕੇ ਯਾਤਰੀਆਂ ਨੂੰ ਸੁਚੇਤ ਕਰੇਗੀ, ਜਿਸ ਨਾਲ ਪੰਜਾਬ ਦੁਰਘਟਨਾਵਾਂ ਬਾਰੇ ਜਾਣਕਾਰੀ ਦੇਣ ਵਾਲਾ ਇੱਕਮਾਤਰ ਸੂਬਾ ਬਣਿਆ ਹੈ। ਐਕਸੀਡੈਂਟ ਬਲੈਕ ਸਪਾਟ ਇੱਕ ਅਜਿਹੀ ਥਾਂ ਹੈ ਜਿੱਥੇ ਇਤਿਹਾਸ ਵਿੱਚ ਆਮ ਤੌਰ 'ਤੇ ਸੜਕੀ ਆਵਾਜਾਈ ਹਾਦਸੇ ਵਾਪਰਦੇ ਰਹਿੰਦੇ ਹਨ। 
 
ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏ.ਡੀ.ਜੀ.ਪੀ.) ਟਰੈਫ਼ਿਕ ਅਮਰਦੀਪ ਸਿੰਘ ਰਾਏ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਇਹ ਡਰਾਈਵਿੰਗ ਸਹਾਇਤਾ ਪੰਜਾਬ ਦੀਆਂ ਸੜਕਾਂ 'ਤੇ ਸਮੁੱਚੇ ਸੁਰੱਖਿਅਤ ਡਰਾਈਵਿੰਗ ਅਨੁਭਵ ਲਈ ਤਿਆਰ ਕੀਤੀ ਗਈ ਹੈ। ਉਨ੍ਹਾਂ ਨੇ ਵਿਸ਼ਵਾਸ ਪ੍ਰਗਟਾਇਆ ਕਿ ਪੰਜਾਬੀ ਵਿੱਚ ਵੌਇਸ ਅਲਰਟ ਨੂੰ ਸਰਗਰਮੀ ਨਾਲ ਲਾਗੂ ਕਰਨਾ ਇੱਕ ਵਧੇਰੇ ਚੌਕਸ ਡਰਾਈਵਿੰਗ ਕਮਿਊਨਿਟੀ ਬਣਾਉਣ ਲਈ ਇੱਕ ਮਹੱਤਵਪੂਰਨ ਕਦਮ ਹੈ। ਉਹਨਾਂ ਕਿਹਾ ਕਿ ਦੁਰਘਟਨਾ ਦੇ ਬਲੈਕ ਸਪਾਟਸ ਦੀ ਅਜਿਹੀ ਵਿਆਪਕ ਮੈਪਿੰਗ ਨੂੰ ਲਾਗੂ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਨ ਲਈ ਪੰਜਾਬ ਮਾਣ ਮਹਿਸੂਸ ਕਰਦਾ ਹੈ। ਇਸ ਤੋਂ ਇਲਾਵਾ, ਇਸ ਨਵੀਨਤਾਕਾਰੀ ਸੁਰੱਖਿਆ ਨੂੰ ਉਪਭੋਗਤਾਵਾਂ ਦੀਆਂ ਲੋੜਾਂ ਅਨੁਸਾਰ ਬਣਾਇਆ ਗਿਆ ਹੈ, ਜੋ ਖੇਤਰੀ ਭਾਸ਼ਾਵਾਂ ਵਿੱਚ ਵੌਇਸ ਅਲਰਟ ਦੀ ਪੇਸ਼ਕਸ਼ ਕਰਦੀ ਹੈ। ਪੰਜਾਬ ਦੇ ਟ੍ਰੈਫਿਕ ਸਲਾਹਕਾਰ ਡਾ: ਨਵਦੀਪ ਅਸੀਜਾ ਨੇ ਕਿਹਾ ਕਿ ਮੈਪਮਾਈਇੰਡੀਆ ਦੇ ਸਹਿਯੋਗ ਨਾਲ ਸੂਬੇ ਭਰ ਵਿੱਚ ਟ੍ਰੈਫਿਕ ਪ੍ਰਬੰਧਨ ਨੂੰ ਸੁਚਾਰੂ ਬਣਾਉਣ ਦੇ ਨਾਲ-ਨਾਲ ਬਿਨਾਂ ਕਿਸੇ ਲਾਗਤ ਦੇ ਨਾਗਰਿਕਾਂ, ਯਾਤਰੀਆਂ ਅਤੇ ਆਮ ਲੋਕਾਂ ਦੀ ਸੁਰੱਖਿਆ ਨੂੰ ਤਰਜੀਹ ਦੇਣ ਲਈ ਸਾਡੇ ਯਤਨਾਂ ਵਿੱਚੋਂ ਇੱਕ ਵਿਸ਼ੇਸ਼ ਕਦਮ ਹੈ।

Have something to say? Post your comment

 

More in Chandigarh

ਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! 

ਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ, ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆ

ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ

ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾ

ਪੀ.ਐਸ.ਡੀ.ਐਮ. ਵੱਲੋਂ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਮਝੌਤਾ ਸਹੀਬੱਧ