ਐਸ.ਏ.ਐਸ ਨਗਰ : ਡਿਪਟੀ ਕਮਿਸ਼ਨਰ ਸ਼੍ਰੀ ਗਿਰੀਸ਼ ਦਿਆਲਨ ਨੇ ਦੱਸਿਆ ਕਿ ਕਰੋਨਾ ਤੋਂ ਬਚਾਅ ਲਈ ਕਰੋਨਾ ਨਿਯਮਾਂ ਦੀ ਪਾਲਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਕਾਂਤਵਾਸ ਨਿਯਮਾਂ ਦੀ ਉਲੰਘਣਾ ਕਰਨ ਵਾਲ਼ਿਆਂ ‘ਤੇ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।
ਉਹਨਾਂ ਦੱਸਿਆ ਕਿ ਸੀ.ਐਚ.ਸੀ. ਢਕੌਲੀ ਤੋਂ ਜਾਣਕਾਰੀ ਮਿਲੀ ਕਿ ਅਤੁਲ ਬੱਤਸ ਨਿਵਾਸੀ ਫਲੈਟ ਨੰਬਰ 1001-ਬੀ ਗੋਲਡਨ ਅਪਾਰਟਮੈਂਟਸ ਢਕੌਲੀ, ਕਰੋਨਾ ਪਾਜ਼ੇਟਿਵ ਪਾਇਆ ਗਿਆ ਸੀ। ਉਹ ਅਜੇ ਵੀ ਇਕਾਂਤਵਾਸ ਪੀਰੀਅਡ ਤੇ ਚਲ ਰਿਹਾ ਹੈ। ਉਹ ਇਕਾਂਤਵਾਸ ਨਿਯਮਾਂ ਦੀ ਉਲੰਘਣਾ ਕਰਕੇ ਹਸਪਤਾਲ ਆਇਆ। ਇਸ ਸਬੰਧੀ ਐਫਆਈਆਰ ਨੰਬਰ 39 ਮਿਤੀ 12.04.21 ਧਾਰਾ 269, 270 ਆਈ ਪੀ ਸੀ ਪੀ ਐਸ ਢਕੌਲੀ ਦਰਜ ਕੀਤੀ ਗਈ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜੇਟਿਵ ਕੁਲ ਕੇਸ 32611 ਮਿਲੇ ਹਨ ਜਿਨ੍ਹਾਂ ਵਿੱਚੋਂ 27353 ਮਰੀਜ਼ ਠੀਕ ਹੋ ਗਏ ਅਤੇ 4775 ਕੇਸ ਐਕਟੀਵ ਹਨ । ਜਦਕਿ 483 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ।
ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਕੋਵਿਡ ਸਬੰਧੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 725 ਮਰੀਜ਼ ਠੀਕ ਹੋਏ ਹਨ ਅਤੇ 509 ਨਵੇਂ ਪਾਜੇਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ 05 ਮਰੀਜਾਂ ਦੀ ਮੌਤ ਹੋਈ ।
ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜੇਟਿਵ ਕੇਸਾਂ ਵਿਚ ਡੇਰਾਬੱਸੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 29 ਕੇਸ, ਢਕੌਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 187 ਕੇਸ, ਲਾਲੜੂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 2 ਕੇਸ ,ਬੂਥਗੜ੍ਹ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 6 ਕੇਸ, ਘੜੂੰਆਂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 14 ਕੇਸ ,ਖਰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 76 ਕੇਸ ,ਕੁਰਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 05 ਕੇਸ, ਬਨੂੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 02 ਕੇਸ, ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 188 ਕੇਸ ਸ਼ਾਮਲ ਹਨ।