ਮਾਲੇਰਕੋਟਲਾ : ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਅੱਜ ਗਣਤੰਤਰ ਦਿਵਸ ਦੇ ਮਹੱਤਵਪੂਰਨ ਦਿਹਾੜੇ ਨੂੰ ਮਨਾਉਣ ਲਈ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਕੀਤੀ । ਵਿਭਾਗਾਂ ਦੇ ਮੁਖੀਆਂ ਨੂੰ ਸੌਂਪੀਆਂ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣ ਦੀ ਹਦਾਇਤ ਕਰਦਿਆ ਕਿਹਾ ਕਿ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਦੀ ਅਹਿਮੀਅਤ ਦੇ ਮੱਦੇਨਜ਼ਰ ਇਸ ਨੂੰ
ਪੂਰੀ ਮਰਿਆਦਾ ਅਤੇ ਰਾਸ਼ਟਰੀ ਭਾਵਨਾ ਨਾਲ ਸਥਾਨਕ ਡਾਕਟਰ ਜ਼ਾਕਿਰ ਹੁਸੈਨ ਸਟੇਡੀਅਮ ਵਿਖੇ ਪੂਰੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ । ਉਨ੍ਹਾਂ ਕਿਹਾ ਕਿ ਇਸ ਸਮਾਗਮ ਦੇ ਓਵਰਆਲ ਇੰਚਾਰਜ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੁਰਿੰਦਰ ਸਿੰਘ ਅਤੇ ਨੋਡਲ ਅਫ਼ਸਰ ਐਸ.ਡੀ .ਐਮ.ਮਾਲੇਰਕੋਟਲਾ ਸ੍ਰੀਮਤੀ ਅਪਰਨਾ ਐਮ.ਡੀ ਹੋਣਗੇ । ਉਨ੍ਹਾਂ ਦੱਸਿਆ ਕਿ ਇਸ ਮਹੱਤਵਪੂਰਨ ਦਿਹਾੜੇ ’ਮੌਕੇ ਜ਼ਿਲ੍ਹੇ ਦੇ ਆਜ਼ਾਦੀ ਘੁਲਾਟੀਆਂ ਅਤੇ ਕਾਰਗਿਲ ਸ਼ਹੀਦ ਦੇ ਵਾਰਸਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਨਮਾਨ ਕੀਤਾ ਜਾਵੇਗਾ । ਇਸ ਤੋਂ ਇਲਾਵਾ ਵਿਲੱਖਣ ਸ਼ਖ਼ਸੀਅਤਾਂ ਨੂੰ ਵੀ ਸਨਮਾਨਿਆ ਜਾਵੇਗਾ । ਉਨ੍ਹਾਂ ਕਿਹਾ ਕਿ ਗਣਤੰਤਰ ਦਿਵਸ ’ਤੇ ਸਭਿਆਚਾਰਕ ਪ੍ਰੋਗਰਾਮ ਅਤੇ ਵੱਖ ਵੱਖ ਵਿਕਾਸ ਕਾਰਜਾਂ ਨੂੰ ਦਰਸਾਉਂਦੀ ਆਂ ਝਾਕੀਆਂ ਵੀ ਕੱਢੀਆਂ ਜਾਣਗੀਆਂ। ਇਸ ਤੋਂ ਇਲਾਵਾ ਸਭਿਆਚਾਰ ਪ੍ਰੋਗਰਾਮ ਅਤੇ ਕਾਲਜ ਦੇ ਵਿਦਿਆਰਥੀਆਂ ਵੱਲੋਂ ਗਿੱਧੇ ਤੇ ਭੰਗੜੇ ਦੀ ਪੇਸ਼ਕਾਰੀ ਕੀਤੀ ਜਾਵੇਗੀ ।ਸਮਾਗਮ ਦੌਰਾਨ ਪੰਜਾਬ ਪੁਲਿਸ ਦੀਆਂ ਟੁਕੜੀਆਂ, ਪੰਜਾਬ ਹੋਮ ਗਾਰਡ, ਐਨ.ਸੀ .ਸੀ .ਸਮੇਤ ਵੱਖ ਵੱਖ ਟੁਕੜੀਆਂ ਵੱਲੋਂ ਪਰੇਡ ਕੀਤੀ ਜਾਵੇਗੀ । ਉਨ੍ਹਾਂ ਵਿਭਾਗਾਂ ਦੇ ਮੁਖੀਆਂ ਨੂੰ ਇਸ ਅਹਿਮ ਸਮਾਗਮ ਦੇ ਪ੍ਰਬੰਧਾਂ ਦੀ ਨਿਗਰਾਨੀ ਖ਼ੁਦ ਕਰਨ ਦੀ ਹਦਾਇਤ ਕਰਦਿਆਂ ਕਿਹਾ ਕਿ ਇਸ ਸਮਾਗਮ ਦੀਆਂ ਤਿਆਰੀਆਂ ’ਚ ਕਿਸੇ ਵੀ ਕਿਸਮ ਦੀ ਅਣਗਹਿਲੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ।ਇਸ ਮੀਟਿੰਗ ਵਿੱਚ ਸਹਾਇਕ ਕਮਿਸ਼ਨਰ ਸ੍ਰੀ ਗੁਰਮੀਤ ਕੁਮਾਰ ਬਾਂਸਲ, ਆਬਕਾਰੀ ਅਫ਼ਸਰ ਸ੍ਰੀ ਪ੍ਰੀਤ ਭੁਪਿੰਦਰ ਸਿੰਘ,ਜ਼ਿਲ੍ਹਾ ਮਾਲ ਅਫ਼ਸਰ ਸ੍ਰੀ ਮਨਮੋਹਨ ਸ਼ਰਮਾ , ਸਹਾਇਕ ਸਿਵਲ ਸਰਜਨ ਡਾ ਸਜੀਲਾ ਖ਼ਾਨ, ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਮਤੀ ਜਸਵਿੰਦਰ ਕੌਰ,ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਡਾ ਲਵਲੀ ਨ ਕੌਰ ਬੜਿੰਗ, ਸੀ .ਡੀ .ਪੀ .ਓ ਸ੍ਰੀ ਪਵਨ ਕੁਮਾਰ,ਕਾਰਜ ਸਾਧਕ ਅਫ਼ਸਰ ਇੰਪਰੂਵਮੈਂਟ ਟਰੱਸਟ ਸ੍ਰੀਮਤੀ ਨੀਰੂ ਬਾਲਾ ,ਏ.ਐਮ.ਈ ਇੰਜ.ਨਰਿੰਦਰ ਕੁਮਾਰ, ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ ।