Friday, November 22, 2024

Chandigarh

ਮੋਹਾਲੀ ’ਚ ਨਸ਼ਾ ਤਸਕਰ ਕਾਰ ਸਣੇ ਕਾਬੂ

January 03, 2024 09:01 PM
SehajTimes
ਮੋਹਾਲੀ : ਰੇਂਜ ਐਂਟੀ-ਨਾਰਕੋਟਿਕਸ ਕਮ ਸਪੈਸ਼ਲ ਆਪਰੇਸ਼ਨ ਸੈੱਲ ਕੈਂਪ ਐਟ ਫ਼ੇਜ 7 ਮੋਹਾਲੀ ਦੀ ਟੀਮ ਨੇ ਪਿੰਡ ਬੈਰਮਪੁਰ ਭਾਗੋਮਾਜਰਾ ਤੋਂ ਪਿੰਡ ਮੌਜਪੁਰ ਨੂੰ ਆਉਂਦੇ ਇਕ ਕਾਰ ਚਲਾਉਣ ਵਾਲੇ ਨੂੰ ਪੁਲਿਸ ਨੇ ਨਾਕੇ ਬੰਦੀ ਦੌਰਾਨ 50 ਗ੍ਰਾਮ ਹੈਰੋਇਨ ਸਣੇ ਕਾਬੂ ਕਰ ਲਿਆ ਹੈ। ਬਰਾਮਦ ਕੀਤੀ ਗਈ ਕਾਰ ਦਾ ਨੰਬਰ ਐਚ.ਆਰ. 03 ਈਐਮਪੀ 2269 ਆਈ 20 ਸਫ਼ੈਦ ਰੰਗ ਹੈ। ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਉਕਤ ਕਾਬੂ ਕੀਤੇ ਗਏ ਵਿਅਕਤੀ ਦੀ ਪਛਾਣ ਜਤਿੰਦਰ ਸਿੰਘ ਛੋਟਾ ਪੁੱਤਰ ਪਾਲ ਸਿੰਘ ਵਾਸੀ ਪਿੰਡ ਬੈਰਮਪੁਰ ਭਾਗੋਮਾਜਰਾ ਵਜੋਂ ਹੋਈ ਹੈ। ਉਕਤ ਵਿਅਕਤੀ ਦੇ 50 ਗ੍ਰਾਮ ਹੈਰੋਇਨ ਸੀਟਾਂ ਦੇ ਵਿਚਕਾਰ ਸਥਿਤ ਗੇਅਰ ਬਾਕਸ ਕੋਲ ਰੱਖੀ ਹੋਈ ਸੀ। ਪੁਲਿਸ ਨੇ ਦਸਿਆ ਕਿ ਉਕਤ ਵਿਅਕਤੀ ’ਤੇ ਪਹਿਲਾਂ ਵੀ ਕਤਲ, ਲੜਾਈ ਝਗੜੇ, ਅਸਲਾ ਐਕਟ ਅਤੇ ਲੋਟਾਂ ਖੋਹਾਂ ਸਬੰਧੀ ਮਾਮਲੇ ਦਰਜ ਹਨ। ਪੁਲਿਸ ਨੇ ਦੋਸ਼ੀ ਨੂੰ ਅਦਾਲਤ ਵਿਚ ਪੇਸ਼ ਕਰ ਦਿੱਤਾ ਹੈ ਅਤੇ ਅਦਾਲਤ ਨੇ ਪੁਲਿਸ ਰਿਮਾਂਡ ਦੇ ਦਿੱਤਾ ਹੈ।

Have something to say? Post your comment

 

More in Chandigarh

ਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! 

ਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ, ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆ

ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ

ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾ

ਪੀ.ਐਸ.ਡੀ.ਐਮ. ਵੱਲੋਂ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਮਝੌਤਾ ਸਹੀਬੱਧ