Friday, November 22, 2024

Chandigarh

ਪੰਜਾਬ ਸਰਕਾਰ ਵੱਲੋਂ ਜਲ ਸੰਭਾਲ ਯਤਨਾਂ ਨੂੰ ਹੁਲਾਰਾ ਦੇਣ ਲਈ ਕੁਆਂਟਮ ਪੇਪਰਜ਼ ਲਿਮਟਿਡ ਨਾਲ ਸਮਝੌਤਾ

January 04, 2024 03:43 PM
SehajTimes
ਚੰਡੀਗੜ੍ਹ : ਸੂਬੇ ਵਿੱਚ ਚਲਾਏ ਜਾ ਰਹੇ ਜਲ ਸੰਭਾਲ ਅਤੇ ਪ੍ਰਬੰਧਨ ਸਬੰਧੀ ਯਤਨਾਂ ਨੂੰ ਹੋਰ ਹੁਲਾਰਾ ਦੇਣ ਲਈ ਪੰਜਾਬ ਸਰਕਾਰ ਵੱਲੋਂ ਅੱਜ ਕੁਆਂਟਮ ਪੇਪਰਜ਼ ਲਿਮਟਿਡ ਨਾਲ ਸਮਝੌਤਾ ਸਹੀਬੱਧ ਕੀਤਾ ਗਿਆ। ਪੰਜਾਬ ਦੇ ਭੂਮੀ ਅਤੇ ਜਲ ਸੰਭਾਲ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਦੀ ਮੌਜੂਦਗੀ ਵਿੱਚ ਵਿਭਾਗ ਦੇ ਅਧਿਕਾਰੀਆਂ ਅਤੇ ਹੁਸ਼ਿਆਰਪੁਰ ਆਧਾਰਤ ਪੇਪਰ ਕੰਪਨੀ ਦੇ ਪ੍ਰਬੰਧਕਾਂ ਨੇ ਸਮਝੌਤੇ 'ਤੇ ਹਸਤਾਖ਼ਰ ਕੀਤੇ। ਇਸ ਦੌਰਾਨ ਕੈਬਨਿਟ ਮੰਤਰੀ ਸ. ਜੌੜਾਮਾਜਰਾ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਕੁਦਰਤੀ ਸਰੋਤਾਂ ਦੀ ਸੰਭਾਲ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਇਹ ਰਾਜ ਵਿੱਚ ਆਪਣੀ ਕਿਸਮ ਦਾ ਪਹਿਲਾ ਅਜਿਹਾ ਉਪਰਾਲਾ ਹੈ ਜਿਸ ਤਹਿਤ ਸੂਬੇ ਵਿੱਚ ਨਿੱਜੀ ਖੇਤਰ ਜਲ ਸਰੋਤਾਂ ਦੀ ਸੰਭਾਲ ਲਈ ਨਿਵੇਸ਼ ਅਤੇ ਸਹਿਯੋਗ ਕਰੇਗਾ। ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਇਹ ਕਦਮ ਯਕੀਨੀ ਤੌਰ 'ਤੇ ਸਰਕਾਰ ਨੂੰ ਆਪਣੇ ਜਲ ਸੰਭਾਲ ਪ੍ਰੋਗਰਾਮਾਂ ਦਾ ਦਾਇਰਾ ਵਧਾਉਣ ਵਿੱਚ ਮਦਦ ਕਰੇਗਾ ਅਤੇ ਭਵਿੱਖ ਵਿੱਚ ਅਜਿਹੀਆਂ ਹੋਰ ਸਰਕਾਰ-ਨਿੱਜੀ ਭਾਈਵਾਲੀ ਪਹਿਲਕਦਮੀਆਂ ਲਈ ਰਾਹ ਪੱਧਰਾ ਕਰੇਗਾ।
 
ਭੂਮੀ ਅਤੇ ਜਲ ਸੰਭਾਲ ਮੰਤਰੀ ਨੇ ਕਿਹਾ ਕਿ ਇਸ ਸਮਝੌਤੇ ਤਹਿਤ ਕੰਪਨੀ ਆਪਣੇ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ ਫ਼ੰਡਾਂ ਜਾਂ ਇਸ ਉਦੇਸ਼ ਲਈ ਵਿਸ਼ੇਸ਼ ਤੌਰ 'ਤੇ ਨਿਰਧਾਰਤ ਫ਼ੰਡਾਂ ਰਾਹੀਂ ਨਵੇਂ ਅਤੇ ਚਲ ਰਹੇ ਜਲ ਸਰੋਤ ਸੰਭਾਲ ਅਤੇ ਪ੍ਰਬੰਧਨ ਕੰਮਾਂ ਵਿੱਚ ਨਿਵੇਸ਼ ਕਰੇਗੀ ਜਿਸ ਵਿਚ ਚੈਕ ਡੈਮਾਂ ਦੀ ਉਸਾਰੀ, ਕੁਸ਼ਲ ਸਿੰਜਾਈ ਪ੍ਰਣਾਲੀਆਂ ਦਾ ਲਾਗੂਕਰਨ, ਸੀਵਰੇਜ ਟ੍ਰੀਟਮੈਂਟ ਪਲਾਂਟਾਂ ਤੋਂ ਟ੍ਰੀਟਿਡ ਪਾਣੀ ਦੀ ਵਰਤੋਂ ਆਦਿ ਕੰਮ ਸ਼ਾਮਲ ਹਨ। ਜ਼ਿਕਰਯੋਗ ਹੈ ਕਿ ਸਾਲ 1979-80 ਦੌਰਾਨ ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਸੈਲਾਖ਼ੁਰਦ ਵਿੱਚ ਸਥਾਪਤ ਕੀਤੀ ਗਈ ਕੁਆਂਟਮ ਪੇਪਰਜ਼ ਲਿਮਟਿਡ, ਸੂਬੇ ਦੀ ਇੱਕ ਪ੍ਰਮੁੱਖ ਕਾਗ਼ਜ਼ ਨਿਰਮਾਤਾ ਕੰਪਨੀ ਹੈ। ਕੰਪਨੀ ਦੇ ਡਾਇਰੈਕਟਰ ਸ੍ਰੀ ਦ੍ਰਿਸ਼ਇੰਦਰ ਸਿੰਘ ਸੰਧਾਵਾਲੀਆ ਨੇ ਦੱਸਿਆ ਕਿ ਉਹ ਪੰਜਾਬ ਸਰਕਾਰ ਨਾਲ ਲੰਮੇ ਸਮੇਂ ਦੀ ਭਾਈਵਾਲੀ ਵਿੱਚ ਦਿਲਚਸਪੀ ਰੱਖਦੇ ਹਨ ਅਤੇ ਸਰਕਾਰ ਦੀਆਂ ਹਰ ਤਰ੍ਹਾਂ ਦੀਆਂ ਜਲ ਸੰਭਾਲ ਪਹਿਲਕਦਮੀਆਂ ਵਿੱਚ ਨਿਵੇਸ਼ ਕਰਨਗੇ। ਇਸ ਦੌਰਾਨ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ ਸ੍ਰੀ ਕੇ.ਏ.ਪੀ. ਸਿਨਹਾ ਨੇ ਅਧਿਕਾਰੀਆਂ ਨੂੰ ਖੇਤੀਬਾੜੀ ਖੇਤਰ ਵਿੱਚ ਪਾਣੀ ਦੀ ਸੰਭਾਲ ਲਈ ਹੋਰ ਨਿਵੇਕਲੀਆਂ ਅਤੇ ਸਮਾਰਟ ਤਕਨੀਕਾਂ ਲਿਆਉਣ ਲਈ ਕਿਹਾ। ਸ੍ਰੀ ਮਹਿੰਦਰ ਸਿੰਘ ਸੈਣੀ, ਮੁੱਖ ਭੂਮੀ ਪਾਲ ਪੰਜਾਬ ਨੇ ਕੰਪਨੀ ਦੇ ਨੁਮਾਇੰਦਿਆਂ ਦਾ ਜਲ ਸਰੋਤ ਪ੍ਰਬੰਧਨ ਦੀ ਇਸ ਅਹਿਮ ਮੁਹਿੰਮ ਵਿੱਚ ਸੂਬਾ ਸਰਕਾਰ ਨਾਲ ਜੁੜਨ ਲਈ ਧੰਨਵਾਦ ਕੀਤਾ।  ਇੱਥੇ ਦੱਸਣਯੋਗ ਹੈ ਕਿ ਸੂਬਾ ਧਰਤੀ ਹੇਠਲੇ ਪਾਣੀ ਦੀ ਨਾਜ਼ੁਕ ਸਥਿਤੀ ਦਾ ਸਾਹਮਣਾ ਕਰ ਰਿਹਾ ਹੈ ਅਤੇ ਇਸ ਦਾ ਲਗਭਗ 80 ਫ਼ੀਸਦੀ ਰਕਬਾ ਅਤਿ-ਸ਼ੋਸ਼ਣ ਸ਼੍ਰੇਣੀ ਅਧੀਨ ਹੈ। ਜੇ ਤੁਰੰਤ ਢੁਕਵੇਂ ਕਦਮ ਨਾ ਚੁੱਕੇ ਗਏ ਤਾਂ ਉਹ ਦਿਨ ਦੂਰ ਨਹੀਂ, ਜਦੋਂ ਸੂਬਾ ਵਾਸੀ ਕੀਮਤੀ ਕੁਦਰਤੀ ਸਰੋਤ ਪਾਣੀ ਤੋਂ ਵਾਂਝੇ ਹੋ ਜਾਣਗੇ।

Have something to say? Post your comment

 

More in Chandigarh

ਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! 

ਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ, ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆ

ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ

ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾ

ਪੀ.ਐਸ.ਡੀ.ਐਮ. ਵੱਲੋਂ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਮਝੌਤਾ ਸਹੀਬੱਧ