ਸੁਨਾਮ : ਲੋਹੜੀ ਅਤੇ ਮਕਰ ਸੰਕ੍ਰਾਂਤੀ ਦੇ ਮੱਦੇਨਜ਼ਰ ਨਗਰ ਕੌਂਸਲ ਸੁਨਾਮ ਵੱਲੋਂ ਸਫਾਈ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਕੌਂਸਲ ਪ੍ਰਧਾਨ ਨਿਸ਼ਾਨ ਸਿੰਘ ਟੋਨੀ, ਈ.ਓ ਬਾਲਕ੍ਰਿਸ਼ਨ, ਮੀਤ ਪ੍ਰਧਾਨ ਆਸ਼ਾ ਬਜਾਜ ਅਤੇ ਗੁਰਤੇਗ ਸਿੰਘ ਨਿੱਕਾ ਅਤੇ ਸੈਨੇਟਰੀ ਇੰਸਪੈਕਟਰ ਰਾਜੇਸ਼ ਕੁਮਾਰ ਟੋਨੀ ਦੀ ਅਗਵਾਈ ਹੇਠ ਸਫਾਈ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਦੌਰਾਨ ਕੌਂਸਲ ਪ੍ਰਧਾਨ ਨਿਸ਼ਾਨ ਸਿੰਘ ਟੋਨੀ ਨੇ ਸਫ਼ਾਈ ਵਾਲੀ ਥਾਂ ’ਤੇ ਪਹੁੰਚ ਕੇ ਸਫ਼ਾਈ ਕਰਮਚਾਰੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਸਰਦੀ ਦੀ ਕਹਿਰ ਦੇ ਬਾਵਜੂਦ ਵੀ ਸਫ਼ਾਈ ਕਰਮਚਾਰੀ ਸ਼ਹਿਰ ਦੀ ਸਫ਼ਾਈ ਵਿੱਚ ਤਨਦੇਹੀ ਨਾਲ ਕੰਮ ਕਰ ਰਹੇ ਹਨ। ਅਜਿਹੇ ਵਿੱਚ ਨਾਗਰਿਕਾਂ ਨੂੰ ਵੀ ਸਫਾਈ ਮੁਹਿੰਮ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਸਮੂਹ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਗਲੀਆਂ ਜਾਂ ਨਾਲੀਆਂ ਵਿੱਚ ਕੂੜਾ ਨਾ ਸੁੱਟਣ। ਕੌਂਸਲ ਦੇ ਵਾਹਨਾਂ ਅਤੇ ਰੇਹੜੀਆਂ ਵਾਲਿਆਂ ਵਿੱਚ ਹੀ ਕੂੜਾ ਡੰਪ ਕਰੋ ਤਾਂ ਜੋ ਸ਼ਹਿਰ ਨੂੰ ਸਾਫ਼ ਸੁਥਰਾ ਬਣਾਇਆ ਜਾ ਸਕੇ। ਇਸ ਮੌਕੇ ਮੰਗਾ ਰਾਮ ਮੇਟ, ਗੋਬਿੰਦ ਮੇਟ, ਬਲਜੀਤ ਮੇਟ, ਸ਼ੰਕਰ ਕੁਮਾਰ, ਵਿਕਾਸ ਕਾਲੀ, ਅਭਿਸ਼ੇਕ, ਸੂਰਜ, ਜੋਤੀ ਰਾਣੀ, ਕਾਂਤਾ ਰਾਣੀ ਆਦਿ ਹਾਜ਼ਰ ਸਨ।