Friday, September 20, 2024

Malwa

ਭਾਰਤੀ ਸੰਵਿਧਾਨ ਦੇ ਪਿਤਾਮਾ ਡਾ. ਅੰਬੇਦਕਰ (Indian Constitution, Dr. Ambedkar) ਵੱਲੋਂ ਆਧੁਨਿਕ ਭਾਰਤ ਦੇ ਨਿਰਮਾਣ ਲਈ ਪਾਇਆ ਵਿਲੱਖਣ ਯੋਗਦਾਨ ਸਦਾ ਯਾਦ ਰਹੇਗਾ ਕੁਮਾਰ ਅਮਿਤ

April 14, 2021 03:52 PM
SS Malhotra

ਪਟਿਆਲਾ : ਭਾਰਤੀ ਸੰਵਿਧਾਨ ਦੇ ਨਿਰਮਾਤਾ ਅਤੇ ਭਾਰਤ ਰਤਨਡਾ. ਭੀਮ ਰਾਓ ਅੰਬੇਡਕਰ ਦੇ ਅੱਜ 130ਵੇਂ ਜਨਮ ਦਿਵਸ ਮੌਕੇ  ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕਰਵਾਏ ਗਏ ਆਨ-ਲਾਈਨ ਸਮਾਗਮ ਮੌਕੇ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਦੀ ਅਗਵਾਈ ਹੇਠ ਡਾ. ਅੰਬੇਡਕਰ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ ਗਿਆ। ਇਸ ਮੌਕੇ ਐਸ.ਐਸ.ਪੀ. ਸ੍ਰੀ ਵਿਕਰਮ ਜੀਤ ਦੁੱਗਲ ਤੇ ਸ਼ਹਿਰੀ ਕਾਂਗਰਸ ਪ੍ਰਧਾਨ ਸ੍ਰੀ ਕੇ.ਕੇ. ਮਲਹੋਤਰਾ ਸਮੇਤ ਹੋਰ ਸ਼ਖ਼ਸੀਅਤਾਂ ਮੌਜੂਦ ਸਨ।
ਇਸ ਮੌਕੇ ਸ੍ਰੀ ਕੁਮਾਰ ਅਮਿਤ ਨੇ ਕਿਹਾ ਕਿ ਡਾ. ਅੰਬੇਡਕਰ ਵੱਲੋਂ ਭਾਰਤੀ ਸੰਵਿਧਾਨ ਦੇ ਨਿਰਮਾਣ ਸਮੇਤ ਆਧੁਨਿਕ ਭਾਰਤ ਅਤੇ ਭਾਰਤੀ ਸਮਾਜ ਦੇ ਵਿਕਾਸ 'ਚ ਪਾਇਆ ਅਹਿਮ ਤੇ ਵਿਲੱਖਣ ਯੋਗਦਾਨ ਸਦਾ ਯਾਦ ਰਹੇਗਾ। ਐਸ.ਐਸ.ਪੀ. ਸ੍ਰੀ ਵਿਕਰਮ ਜੀਤ ਦੁੱਗਲ ਨੇ ਕਿਹਾ ਕਿ ਬਾਬਾ ਸਾਹਿਬ ਨੇ ਆਪਣਾ ਸਾਰਾ ਜੀਵਨ ਸਾਡੇ ਭਾਰਤੀ ਲੋਕਾਂ ਦਾ ਜੀਵਨ ਪੱਧਰ ਉਚਾ ਚੁੱਕਣ ਲਈ ਲਗਾਇਆ, ਉਨ੍ਹਾਂ ਦੀ ਦੇਣ ਲਾਮਿਸਾਲ ਹੈ।
ਸ਼ਹਿਰੀ ਕਾਂਗਰਸ ਪ੍ਰਧਾਨ ਸ੍ਰੀ ਕੇ.ਕੇ. ਮਲਹੋਤਰਾ ਨੇ ਕਿਹਾ ਕਿ ਡਾ. ਬੀ.ਆਰ. ਅੰਬੇਦਕਰ ਦੱਬੇ-ਕੁਚਲੇ ਲੋਕਾਂ ਦੇ ਮਸੀਹਾ ਤਾਂ ਸਨ ਹੀ ਸਗੋਂ ਉਹ ਸਮੁਚੇ ਦੇਸ ਵਾਸੀਆਂ ਲਈ ਇੱਕ ਚਾਨਣ ਮੁਨਾਰਾ ਵੀ ਸਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਬਾਬਾ ਸਾਹਿਬ ਦੀ ਸੋਚ ਨੂੰ ਅੱਗੇ ਲਿਜਾਣ ਲਈ ਉਨ੍ਹਾਂ ਵੱਲੋਂ ਲਏ ਗਏ ਸੁਪਨੇ ਸਾਕਾਰ ਕਰ ਰਹੀ ਹੈ। ਸ੍ਰੀ ਮਲਹੋਤਰਾ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਅੱਜ ਵੀ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਅੱਜ ਵੀ ਐਲਾਨ ਕੀਤੇ ਹਨ।


ਇਸ ਮੌਕੇ ਪਨਗ੍ਰੇਨ ਦੇ ਡਾਇਰੈਕਟਰ ਰਜਨੀਸ਼ ਸ਼ੋਰੀ, ਪੰਜਾਬ ਲਾਰਜ ਸਕੇਲ ਇੰਡਸਟਰੀ ਬੋਰਡ ਦੇ ਸੀਨੀਅਰ ਵਾਈਸ ਚੇਅਰਮੈਨ ਕੇ.ਕੇ. ਸਹਿਗਲ, ਮਹਿਲਾ ਕਾਂਗਰਸ ਸ਼ਹਿਰੀ ਪ੍ਰਧਾਨ ਕਿਰਨ ਢਿੱਲੋਂ, ਨਗਰ ਨਿਗਮ ਦੇ ਡਿਪਟੀ ਮੇਅਰ ਵਿਨਤੀ ਸੰਗਰ, ਪੰਜਾਬ ਮਹਿਲਾ ਕਮਿਸ਼ਨ ਦੀ ਸੀਨੀਅਰ ਵਾਈਸ ਚੇਅਰਪਰਸਨ ਬਿਮਲਾ ਸ਼ਰਮਾ, ਯੂਥ ਕਾਂਗਰਸ ਪਟਿਆਲਾ ਸ਼ਹਿਰੀ ਹਲਕੇ ਦੇ ਪ੍ਰਧਾਨ ਅਨੁਜ ਖੋਸਲਾ, ਪੀ.ਐਸ.ਡੀ.ਆਈ.ਸੀ. ਦੇ ਡਾਇਰੈਕਟਰ ਹਿਮਾਂਸ਼ੂ ਝਾਅ ਵੀ ਮੌਜੂਦ ਸਨ। ਸਮਾਰੋਹ ਦੌਰਾਨ ਇਨ੍ਹਾਂ ਨੇ ਡਾ. ਅੰਬੇਦਕਰ ਦੀ ਤਸਵੀਰ 'ਤੇ ਫੁੱਲ ਮਾਲਾਵਾਂ ਭੇਟ ਕਰਕੇ ਬਾਬਾ ਸਾਹਿਬ ਨੂੰ ਸ਼ਰਧਾਪੂਰਵਕ ਸਤਿਕਾਰ ਭੇਟ ਕੀਤਾ।
ਇਸ ਤੋਂ ਮਗਰੋਂ ਡੀ.ਸੀ. ਕੁਮਾਰ ਅਮਿਤ, ਏ.ਡੀ.ਸੀ. (ਜ) ਪੂਜਾ ਸਿਆਲ ਗਰੇਵਾਲ, ਸਹਾਇਕ ਕਮਿਸ਼ਨਰ (ਜ) ਡਾ. ਇਸਮਤ ਵਿਜੇ ਸਿੰਘ, ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਸੁਖ ਸਾਗਰ ਸਿੰਘ ਆਦਿ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਲੱਗੇ ਡਾ. ਅੰਬੇਡਕਰ ਦੇ ਬੁੱਤ 'ਤੇ ਫੁੱਲ ਮਾਲਾਵਾਂ ਅਰਪਿਤ ਕਰਕੇ ਆਪਣੀ ਸ਼ਰਧਾ ਤੇ ਸਤਿਕਾਰ ਭੇਂਟ ਕੀਤਾ।

Have something to say? Post your comment

 

More in Malwa

ਅਗਾਮੀ ਪੰਚਾਇਤੀ ਚੋਣਾਂ ਸਬੰਧੀ ਤਿਆਰੀਆਂ ਹੁਣ ਤੋਂ ਹੀ ਅਰੰਭੀਆਂ ਜਾਣ-ਡਾ. ਸੋਨਾ ਥਿੰਦ

ਪਾਵਰਕੌਮ ਬਿਜਲੀ ਖਪਤਕਾਰਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਵਚਨਬੱਧ: ਐਕਸੀਅਨ ਗੁਪਤਾ

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੀਆਂ ਸਮੂਹ ਨਗਰ ਕੌਸਲਾਂ ਅਤੇ ਨਗਰ ਪੰਚਾਇਤਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ,ਸਾਫ ਸਫਾਈ ਆਦਿ ਦਾ ਲਿਆ ਜਾਇਜਾ

ਡਿਪਟੀ ਕਮਿਸ਼ਨਰ ਨੇ ਮਾਲ ਅਫ਼ਸਰਾਂ ਦੀ ਕਾਰਗੁਜ਼ਾਰੀ ਦਾ ਲਿਆ ਜਾਇਜ਼ਾ

ਮਾਲੇਰਕੋਟਲਾ ਪੁਲਿਸ ਦੇ ਥਾਣਾ ਸ਼ਹਿਰੀ 1 ਦੀ ਲੋਕਾਂ ਨੇ ਰੱਜ ਕੇ ਕੀਤੀ ਸਲਾਘਾ

ਬਿਸ਼ਨਪੁਰਾ ਧਰਨੇ 'ਚ ਚੌਥੇ ਦਿਨ ਆਇਆ ਮੋੜਾ 

ਵਿੱਤੀ ਸਾਲ 2024-25 ਦੌਰਾਨ ਉਦਯੋਗਿਕ ਨਿਤੀ-2017 ਅਧੀਨ FCI ਵੈਰੀਫਿਕੇਸ਼ਨ ਐਂਡ ਬਿਜਲੀ ਡਿਊਟੀ ਛੋਟ ਲਈ ਪੰਜ ਉਦਯੋਗਿਕ ਯੂਨਿਟਾਂ ਨੂੰ ਦਿੱਤੀ ਜਾ ਚੁੱਕੀ ਹੈ ਪ੍ਰਵਾਨਗੀ : ਡਾ ਪੱਲਵੀ

ਦੋ ਮਨਰੇਗਾ ਕਾਮਿਆਂ ਦਾ ਤੀਜੇ ਦਿਨ ਵੀ ਨਾ ਹੋਇਆ ਸਸਕਾਰ 

ਨੰਬਰਦਾਰਾਂ ਨੇ ਸਰਕਾਰ ਪ੍ਰਤੀ ਜਤਾਈ ਨਰਾਜ਼ਗੀ 

ਆਲਮੀ ਪੱਧਰ ਤੇ ਵਾਤਾਵਰਨ ਨੂੰ ਬਚਾਉਣ ਲਈ ਉਪਰਾਲੇ ਜ਼ਰੂਰੀ : ਡਾਕਟਰ ਫੂਲ