ਬਰਨਾਲਾ : ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਦੇ ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਵਲੋਂ ਜਿ਼ਲ੍ਹੇ ਭਰ ਵਿੱਚ ਚੱਲ ਰਹੇ ਵੈਕਸੀਨੇਸਨ ਸੈਂਟਰਾਂ ਦਾ ਸਮੇਂ-ਸਮੇਂ ਨਿਰੀਖਣ ਕੀਤਾ ਜਾ ਰਿਹਾ ਹੈ।
ਇਸੇ ਤਹਿਤ ਸਿਵਲ ਸਰਜਨ ਬਰਨਾਲਾ ਡਾ. ਹਰਿੰਦਰਜੀਤ ਸਿੰਘ ਅਤੇ ਐਸ.ਐਮ.ਓ. ਤਪਾ ਡਾ. ਜਸਵੀਰ ਸਿੰਘ ਔਲਖ ਵੱਲੋਂ ਵੱਲੋਂ ਸਬ ਸੈਂਟਰ ਜੰਗੀਆਣਾ ਅਤੇ ਤਲਵੰਡੀ ਵਿਖੇ ਕੋਰੋਨਾ ਵੈਕਸੀਨੇਸਨ ਸਬੰਧੀ ਲਗਾਏ ਗਏ ਕੈਂਪਾਂ ਦਾ ਦੌਰਾ ਗਿਆ ।
ਇਸ ਮੌਕੇ ਸਿਵਲ ਸਰਜਨ ਬਰਨਾਲਾ ਡਾ. ਹਰਿੰਦਰਜੀਤ ਸਿੰਘ ਨੇ ਦੱਸਿਆ ਕਿ ਸਬ ਸੈਂਟਰ ਤਲਵੰਡੀ ਵਿਖੇ ਕੋਰੋਨਾ ਵੈਕਸੀਨੇਸਨ ਦੀਆਂ 36 ਡੋਜਾਂ ਪਹਿਲਾਂ ਹੀ ਦਿੱਤੀਆਂ ਗਈਆਂ ਹਨ ਅਤੇ ਹੋਰ ਡੋਜਾਂ ਦੇਣ ਦਾ ਕੰਮ ਜਾਰੀ ਹੈ। ਉਨ੍ਹਾਂ ਇਸ ਮੌਕੇ ਹਾਜ਼ਰੀਨ ਨੂੰ ਕਿਹਾ ਕਿ ਸਾਨੂੰ ਕੋਰੋਨਾ ਵੈਕਸੀਨ ਲਗਵਾਉਣੀ ਚਾਹੀਦੀ ਹੈ। ਇਸ ਨਾਲ ਅਸੀਂ ਖੁਦ, ਆਪਣੇ ਪਰਿਵਾਰ ਤੋਂ ਇਲਾਵਾ ਆਲੇ-ਦੁਆਲੇ ਰਹਿਣ ਵਾਲੇ ਲੋਕਾਂ ਨੂੰ ਵੀ ਕੋਰੋਨਾ ਦੀ ਮਹਾਂਮਾਰੀ ਤੋਂ ਬਚਾ ਸਕਦੇ ਹਾਂ।
ਸਿਵਲ ਸਰਜਨ ਨੇ ਦੱਸਿਆ ਕਿ ਹੁਣ ਤੱਕ ਜ਼ਿਲ੍ਹਾ ਬਰਨਾਲਾ 'ਚ ਕੁੱਲ 24617 ਡੋਜ਼ਾਂ ਕੋਰੋਨਾ ਵੈਕਸੀਨ ਲੱਗ ਚੁੱਕੀ ਹੈ ਜਿਨ੍ਹਾਂ ਵਿਚੋਂ 2629 ਡੋਜ਼ਾਂ ਸਿਹਤ ਵਿਭਾਗ ਦੇ ਕਰਮਚਾਰੀਆਂ, 6070 ਡੋਜ਼ਾਂ ਫ਼ਰੰਟ ਲਾਈਨ ਵਰਕਰਾਂ ਅਤੇ 15918 ਡੋਜ਼ਾਂ 45 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਲਗਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ 45 ਸਾਲ ਤੋਂ ਵੱਧ ਉਮਰ ਦਾ ਵਿਅਕਤੀ ਅਤੇ ਕਿਸੇ ਵੀ ਉਮਰ ਦਾ ਫ਼ਰੰਟ ਲਾਈਨ ਵਰਕਰ ਆਪਣੇ ਨੇੜੇ ਦੇ ਸਿਹਤ ਕੇਂਦਰ ਵਿਖੇ ਜਾ ਕੇ ਕੋਰੋਨਾ ਵੈਕਸੀਨ ਲਵਾ ਸਕਦਾ ਹੈ ।