Sunday, November 24, 2024
BREAKING NEWS
ਕੁੰਭੜਾ ਕਤਲ ਮਾਮਲੇ ਵਿੱਚ ਦੂਜੇ ਨੌਜਵਾਨ ਦਿਲਪ੍ਰੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰਸ਼ਹੀਦੀ ਸਭਾ ਤੋਂ ਪਹਿਲਾਂ ਮੁੱਖ ਮੰਤਰੀ ਵੱਲੋਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਨੂੰ ਜਾਣ ਵਾਲੀਆਂ ਸੜਕਾਂ ਨੂੰ ‘ਪੈਚ ਮੁਕਤ’ ਬਣਾਉਣ ਲਈ 95.54 ਲੱਖ ਰੁਪਏ ਜਾਰੀ ਅਮਨ ਅਰੋੜਾ ਬਣੇ AAP ਪੰਜਾਬ ਦੇ ਨਵੇਂ ਪ੍ਰਧਾਨਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! ਅਕਾਲੀ ਦਲ ਨੂੰ ਝਟਕਾ, ਅਨਿਲ ਜੋਸ਼ੀ ਨੇ ਦਿੱਤਾ ਅਸਤੀਫ਼ਾ ਮੁਹਾਲੀ ਦੇ ਸੈਕਟਰ 86 ਵਿੱਚ ਦਰਦਨਾਕ ਹਾਦਸਾ ਨੌਜਵਾਨ ਦੀ ਮੌਤਸੁਖਬੀਰ ਬਾਦਲ ਦੇ OSD ਸੰਦੀਪ ਸਿੰਘ ਸੰਨੀ ਬਰਾੜ ਨੇ ਦਿੱਤਾ ਅਸਤੀਫਾ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਧਮਕੀ

Sports

ਨੈਸ਼ਨਲ ਸਕੂਲ ਖੇਡਾਂ ਦੇ ਬਾਸਕਟਬਾਲ ਮੁਕਾਬਲਿਆਂ ਵਿੱਚ ਲੜਕਿਆਂ ਨੇ ਠੰਢ ਨੂੰ ਮਾਤ ਪਾਈ

January 07, 2024 08:27 PM
SehajTimes

ਪਟਿਆਲਾ : ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਰਹਿਨੁਮਾਈ ਅਤੇ ਹਰਜੋਤ ਸਿੰਘ ਬੈਂਸ ਸਿੱਖਿਆ ਮੰਤਰੀ ਪੰਜਾਬ ਦੀ ਅਗਵਾਈ ਹੇਠ ਪਟਿਆਲਾ ਵਿਖੇ 67ਵੀਆਂ ਨੈਸ਼ਨਲ ਸਕੂਲ ਖੇਡਾਂ 2023-24  ਲੜਕੇ ਅੰਡਰ 19 ਦੇ ਬਾਸਕਟਬਾਲ ਮੁਕਾਬਲਿਆਂ ਦੇ ਦੂਜੇ ਦਿਨ ਖਿਡਾਰੀਆਂ ਦਾ ਹੌਸਲਾ ਵਧਾਉਣ ਲਈ ਘਨੌਰ ਦੇ ਵਿਧਾਇਕ ਗੁਰਲਾਲ ਸਿੰਘ ਪਹੁੰਚੇ। ਉਹਨਾਂ ਨੇ ਖਿਡਾਰੀਆਂ ਨੂੰ ਖੇਡ ਭਾਵਨਾ ਨਾਲ ਖੇਡਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਖੇਡਾਂ ਦੇਸ਼ ਦੇ ਨੌਜਵਾਨਾਂ ਨੂੰ ਚੰਗੀ ਸਿਹਤ ਬਣਾਉਣ ਅਤੇ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਦੀਆਂ ਹਨ। ਉਹਨਾਂ ਕਿਹਾ ਕਿ ਸਕੂਲ ਸਿੱਖਿਆ ਵਿਭਾਗ ਵੱਲੋਂ ਬਹੁਤ ਵਧੀਆ ਪ੍ਰਬੰਧ ਕੀਤੇ ਹੋਏ ਹਨ। ਦੂਜੇ ਦਿਨ ਸਕੂਲ ਸਿੱਖਿਆ ਵਿਭਾਗ ਪੰਜਾਬ ਤੋਂ ਸਪੋਰਟਸ ਬ੍ਰਾਂਚ ਦੇ ਡਿਪਟੀ ਡਾਇਰੈਕਟਰ ਸੁਨੀਲ ਭਾਰਦਵਾਜ ਵੀ ਪਹੁੰਚੇ। ਉਹਨਾਂ ਦੂਜੇ ਰਾਜਾਂ ਦੇ ਵਿਦਿਆਰਥੀਆਂ ਨੂੰ ਪ੍ਰਬੰਧਾਂ ਬਾਰੇ ਪੁੱਛਿਆ ਅਤੇ ਖੇਡ ਭਾਵਨਾ ਨਾਲ ਖੇਡਣ ਦੀ ਅਪੀਲ ਕੀਤੀ।

 ਇਸ ਮੌਕੇ ਸਕੂਲ ਗੇਮਜ਼ ਫੈਡਰੇਸ਼ਨ ਆਫ ਇੰਡੀਆ ਦੇ ਆਬਜ਼ਰਵਰ ਹਿਮਾਂਸ਼ੂ ਸ਼ੁਕਲਾ, ਹਰਿੰਦਰ ਕੌਰ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਪਟਿਆਲਾ, ਡਾ: ਰਵਿੰਦਰਪਾਲ ਪਾਲ ਸਿੰਘ  ਡਿਪਟੀ ਡੀਈਓ ਸੈਕੰਡਰੀ ਪਟਿਆਲਾ, ਦਲਜੀਤ ਸਿੰਘ ਸਪੋਰਟਸ ਕੋਆਰਡੀਨੇਟਰ, ਅਮਰਜੋਤ ਸਿੰਘ, ਰਾਜਿੰਦਰ ਸਿੰਘ ਚਾਨੀ ਟੂਰਨਾਮੈਂਟ ਮੀਡੀਆ ਕੋਆਰਡੀਨੇਟਰ, ਇਰਵਿਨ ਕੌਰ, ਗੁਰਪ੍ਰੀਤ ਸਿੰਘ, ਜੀਵਨ ਕੁਮਾਰ, ਵੱਖ-ਵੱਖ ਪ੍ਰਬੰਧਕ ਕਮੇਟੀਆਂ ਦੇ ਇੰਚਾਰਜ ਵੀ ਮੌਜੂਦ ਸਨ।



ਮੈਚਾਂ ਦੇ ਨਤੀਜੇ:

ਮੈਚਾਂ ਦੇ ਦੂਜੇ ਦਿਨ ਦੇ ਮੈਚਾਂ ਦੇ ਨਤੀਜਿਆਂ ਬਾਰੇ ਦਲਜੀਤ ਸਿੰਘ ਸਪੋਰਟਸ ਕੋਆਰਡੀਨੇਟਰ ਨੇ ਦੱਸਿਆ ਕਿ ਪੰਜਾਬ ਨੇ ਜੰਮੂ ਅਤੇ ਕਸ਼ਮੀਰ ਨੂੰ 79-34 ਅੰਕਾਂ ਨਾਲ ਹਰਾਇਆ। ਓਡੀਸਾ ਨੇ ਸੀਬੀਐਸਈ ਨੂੰ 53-41 ਨਾਲ ਪੱਛਮੀ ਬੰਗਾਲ ਨੇ ਪੂਡੂਚੇਰੀ ਨੂੰ 70-22 ਅੰਕਾਂ ਨਾਲ, ਮਹਾਰਾਸ਼ਟਰ ਨੇ  ਛੱਤੀਸਗੜ੍ਹ ਨੂੰ 55-51 ਨਾਲ, ਮੱਧ ਪ੍ਰਦੇਸ਼ ਨੇ ਰਾਜਸਥਾਨ ਨੂੰ 68-66 ਅੰਕਾਂ ਨਾਲ, ਹਰਿਆਣਾ ਨੇ ਉੱਤਰ ਪ੍ਰਦੇਸ਼ ਨੂੰ 53-37 ਅੰਕਾਂ ਨਾਲ, ਦਿੱਲੀ ਨੇ ਨਵੋਦਿਆ ਵਿਦਿਆਲਾ ਨੂੰ 88-25 ਨਾਲ ਆਈਬੀਐਸਓ ਨੇ ਸੀਬੀਐਸਈ ਨੂੰ 69-21 ਅੰਕਾਂ ਨਾਲ, ਮੱਧ ਪ੍ਰਦੇਸ਼ ਨੇ ਤੇਲੰਗਾਨਾ ਨੂੰ 86-46 ਅੰਕਾਂ ਨਾਲ, ਮਹਾਰਾਸ਼ਟਰ ਨੇ ਆਂਧਰਾ ਪ੍ਰਦੇਸ਼ ਨੂੰ 60-38 ਅੰਕਾਂ ਨਾਲ ਹਰਾ ਕੇ ਆਪਣੇ ਆਪਣੇ ਲੀਗ ਮੈਚ ਜਿੱਤੇ।

Have something to say? Post your comment

 

More in Sports

ਖੇਡਾਂ ਵਤਨ ਪੰਜਾਬ ਦੇ ਅੰਡਰ 21 ਰਾਜ ਪੱਧਰੀ ਮੁਕਾਬਲੇ ਵਿਚ ਹੈਰੀਟੇਜ ਦੇ ਵਿਦਿਆਰਥੀ ਨੇ ਜਿੱਤਿਆ ਕਾਂਸੀ ਦਾ ਤਮਗਾ

ਆਲ ਇੰਡੀਆ ਸਰਵਿਸਜ਼ ਟੂਰਨਾਮੈਂਟ ਲਈ ਪੰਜਾਬ ਦੀਆਂ ਫੁਟਬਾਲ ਤੇ ਲਾਅਨ ਟੈਨਿਸ ਟੀਮਾਂ ਦੇ ਟਰਾਇਲ 25 ਨਵੰਬਰ ਨੂੰ

ਅੱਜ ਜੱਸਾ ਯਾਦਗਾਰੀ ਕਬੱਡੀ ਕਲੱਬ ਮੰਡੀਆਂ ਦੀ ਮੀਟਿੰਗ ਪ੍ਰਧਾਨ ਦੀਦਾਰ ਸਿੰਘ ਛੋਕਰ ਦੀ ਪ੍ਰਧਾਨਗੀ ਹੇਠ ਕੀਤੀ ਗਈ,

ਪਟਿਆਲਾ ਵਿਖੇ ਦੂਸਰੀ ਕੁਰਸ਼ ਜ਼ਿਲ੍ਹਾ ਪੱਧਰੀ ਚੈਂਪੀਅਨਸ਼ਿਪ ਕਰਵਾਈ

ਪੰਜਾਬ ਵਿੱਚ ਫੁਟਬਾਲ ਦੇ ਵਿਕਾਸ ਦੇ ਨਵੇਂ ਯੁੱਗ ਦੀ ਸ਼ੁਰੂਆਤ

ਅਕੇਡੀਆ ਵਰਲਡ ਸਕੂਲ 'ਚ ਕਰਵਾਈ ਸਾਲਾਨਾ ਐਥਲੈਟਿਕ ਮੀਟ 

ਅੰਤਰਰਾਸ਼ਟਰੀ ਕਬੱਡੀ ਖਿਡਾਰੀ ਵਿਧਾਇਕ ਗੁਰਲਾਲ ਘਨੌਰ ਸਰਬ ਸੰਮਤੀ ਨਾਲ ਕਬੱਡੀ ਐਸੋਸੀਏਸ਼ਨ ਪੰਜਾਬ ਦੇ ਬਣੇ ਪ੍ਰਧਾਨ

24 ਨਵੰਬਰ ਨੂੰ ਇੰਡੀਆ ਗੇਟ ਤੋਂ ਅਟਾਰੀ ਤੱਕ ਹੋਵੇਗੀ ਹਾਫ ਮੈਰਾਥਨ-ਸਹਾਇਕ ਕਮਿਸ਼ਨਰ

ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਰਾਜ ਪੱਧਰੀ ਖੇਡਾਂ ਗਤੱਕਾ ਅਤੇ ਰਗਬੀ ਦੀ ਹੋਈ ਸ਼ੁਰੂਆਤ

ਰਾਜ ਪੱਧਰੀ ਸਕੂਲ ਖੇਡਾਂ: ਲੜਕੀਆਂ ਦੇ ਹਾਕੀ ਤੇ ਲੜਕਿਆਂ ਦੇ ਕ੍ਰਿਕਟ ਮੁਕਾਬਲਿਆਂ ਦਾ ਆਗਾਜ਼