Thursday, November 21, 2024

Chandigarh

ਵਿਸ਼ੇਸ਼ ਇੰਤਕਾਲ ਕੈਂਪ : ਮੁੱਖ ਮੰਤਰੀ ਵੱਲੋਂ 15 ਜਨਵਰੀ ਨੂੰ ਅਜਿਹਾ ਇਕ ਹੋਰ ਕੈਂਪ ਲਗਾਉਣ ਦਾ ਐਲਾਨ

January 07, 2024 08:40 PM
SehajTimes

ਚੰਡੀਗੜ੍ਹ : ਪੰਜਾਬ ਭਰ ਵਿੱਚ 6 ਜਨਵਰੀ ਨੂੰ ਲਗਾਏ ਗਏ ਵਿਸ਼ੇਸ਼ ਇੰਤਕਾਲ ਕੈਂਪਾਂ ਦੀ ਸਫ਼ਲਤਾ ਤੋਂ ਉਤਸ਼ਾਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 15 ਜਨਵਰੀ ਨੂੰ ਸੂਬੇ ਵਿੱਚ ਅਜਿਹੇ ਹੋਰ ਕੈਂਪ ਲਗਾਉਣ ਦਾ ਐਲਾਨ ਕੀਤਾ। ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸ਼ਨਿੱਚਰਵਾਰ ਨੂੰ ਲਗਾਏ ਗਏ ਕੈਂਪਾਂ ਨੂੰ ਆਮ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਭਰ ਦੀਆਂ ਸਾਰੀਆਂ ਤਹਿਸੀਲਾਂ ਅਤੇ ਸਬ-ਤਹਿਸੀਲ ਕੰਪਲੈਕਸਾਂ ਵਿੱਚ ਲਗਾਏ ਗਏ ਇਨ੍ਹਾਂ ਕੈਂਪਾਂ ਦਾ ਲੋਕਾਂ ਨੇ ਭਰਪੂਰ ਲਾਭ ਉਠਾਇਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਕੈਂਪਾਂ ਨੇ ਇੰਤਕਾਲ ਦੇ ਲੰਬਿਤ ਪਏ ਕੇਸਾਂ ਦੇ ਨਿਬੇੜਾ ਯਕੀਨੀ ਬਣਾ ਕੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ। ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਇਨ੍ਹਾਂ ਕੈਂਪਾਂ ਵਿੱਚ ਇੰਤਕਾਲ ਦੇ 31,000 ਤੋਂ ਵੱਧ ਲੰਬਿਤ ਪਏ ਕੇਸਾਂ ਦਾ ਹੱਲ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਇੰਨੀ ਵੱਡੀ ਗਿਣਤੀ ਵਿੱਚ ਲੰਬਿਤ ਪਏ ਕੇਸਾਂ ਦਾ ਇੱਕ ਦਿਨ ਵਿੱਚ ਅਜਿਹੇ ਕੈਂਪ ਲਗਾ ਕੇ ਹੱਲ ਕੀਤਾ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ 'ਨਵੇਂ ਯੁੱਗ ਦੀ ਸ਼ੁਰੂਆਤ' ਹੈ ਕਿਉਂਕਿ ਲੋਕਾਂ ਨੂੰ ਨਾਗਰਿਕ ਕੇਂਦਰਿਤ ਸੇਵਾਵਾਂ ਉਹ ਵੀ ਬਿਨਾਂ ਕਿਸੇ ਦਿੱਕਤ ਦੇ ਮਿਲ ਰਹੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਆਉਣ ਵਾਲੇ ਸਮੇਂ ਵਿੱਚ ਵੀ ਆਮ ਲੋਕਾਂ ਦੀ ਸਹੂਲਤ ਲਈ ਅਜਿਹੇ ਲੋਕ ਪੱਖੀ ਉਪਰਾਲੇ ਜਾਰੀ ਰੱਖੇਗੀ। ਉਨ੍ਹਾਂ ਕਿਹਾ ਕਿ 15 ਜਨਵਰੀ ਨੂੰ ਸੂਬੇ ਭਰ ਵਿੱਚ ਅਜਿਹਾ ਕੈਂਪ ਲਗਾਇਆ ਜਾਵੇਗਾ ਤਾਂ ਜੋ ਬਕਾਇਆ ਪਏ ਕੇਸਾਂ ਦਾ ਵੀ ਨਿਪਟਾਰਾ ਕੀਤਾ ਜਾ ਸਕੇ। ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਆਪਣੀ ਭਲਾਈ ਲਈ ਲਾਏ ਜਾ ਰਹੇ ਅਜਿਹੇ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਲੋਕਾਂ ਨੂੰ ਪ੍ਰਭਾਵਸ਼ਾਲੀ, ਜਵਾਬਦੇਹ ਅਤੇ ਪਾਰਦਰਸ਼ੀ ਪ੍ਰਸ਼ਾਸਨ ਦੇਣ ਲਈ ਵਚਨਬੱਧ ਹੈ।

Have something to say? Post your comment

 

More in Chandigarh

ਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! 

ਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ, ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆ

ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ

ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾ

ਪੀ.ਐਸ.ਡੀ.ਐਮ. ਵੱਲੋਂ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਮਝੌਤਾ ਸਹੀਬੱਧ